22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਖੇਤੀਬਾੜੀ ਵਿਭਾਗ ਵਲੋਂ ਪਰਾਲੀ ਦੇ ਐਕਸ-ਸੀਟੂ ਪ੍ਰਬੰਧਨ ਦਾ ਜਾਇਜ਼ਾ

ਨਡਾਲਾ, 21 ਅਕਤੂਬਰ (ਰਘਬਿੰਦਰ ਸਿੰਘ)-ਖੇਤੀਬਾੜੀ ਵਿਭਾਗ ਵਲੋਂ ਬਲਾਕ ਨਡਾਲਾ ਦੇ ਵੱਖ-ਵੱਖ ਪਿੰਡਾਂ ਵਿਚ ਖੇਤਾਂ ਦਾ ਦੌਰਾ ਕਰਕੇ ਬੇਲਰ ਮਸ਼ੀਨਾਂ ਰਾਹੀਂ ਝੋਨੇ ਦੀ ਪਰਾਲੀ ਦੇ ਐਕਸ-ਸੀਟੂ ਪ੍ਰਬੰਧਨ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਡਾ. ਸਤਨਾਮ ਸਿੰਘ, ਖੇਤੀਬਾੜੀ ਅਫ਼ਸਰ ਅਤੇ ਗੁਰਜੋਤ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ, ਨਡਾਲਾ ਵੱਲੋਂ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸੰਭਾਲ ਕਰਨ ਅਤੇ ਇਸ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਬੇਲਰ ਮਸ਼ੀਨਾਂ ਰਾਹੀਂ ਪਰਾਲੀ ਦੀਆਂ ਗੱਠਾਂ ਬਣਵਾ ਕੇ ਇਸ ਦੀ ਸੁਚੱਜੀ ਵਰਤੋਂ ਯਕੀਨੀ ਬਣਾਈ ਜਾਵੇ | ਪਰਾਲੀ ਨਾ ਸਾੜ ਕੇ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਇਆ ਜਾਵੇ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਿਆ ਜਾਵੇ|

ਅਜੀਤ ਡੈਸਕ 22-10-2026

ਪਿਛਲੀ ਖ਼ਬਰ ਮੰਡੀਆਂ ’ਚ ਨੁੱਕੜ ਨਾਟਕਾਂ ਰਾਹੀਂ ਪਰਾਲੀ ਨਾ ਸਾੜਨ ਸੰਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।