24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਝੋਨੇ ਦਾ ਇਕ-ਇਕ ਦਾਣਾ ਖ਼ਰੀਦੇ ਬਿਨਾਂ ਮੰਡੀਆਂ ਬੰਦ ਕੀਤੀਆਂ ਤਾਂ ਹੋਵੇਗਾ ਤਿੱਖਾ ਵਿਰੋਧ-ਬੀ.ਕੇ.ਯੂ. ਕਾਦੀਆਂ

ਭੁਲੱਥ, 23 ਅਕਤੂਬਰ (ਮਨਜੀਤ ਸਿੰਘ ਰਤਨ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਜਸਬੀਰ ਸਿੰਘ ਲਿੱਟਾਂ, ਜਨਰਲ ਸਕੱਤਰ ਸਰਬਜੀਤ ਸਿੰਘ ਧੀਰਪੁਰ, ਜ਼ਿਲ੍ਹਾ ਮੀਤ ਪ੍ਰਧਾਨ ਜਸਵਿੰਦਰ ਸਿੰਘ ਮਾਨਾ ਤਲਵੰਡੀ ਅਤੇ ਮੀਤ ਪ੍ਰਧਾਨ ਜੋਗਿੰਦਰ ਸਿੰਘ ਬਾਗੜੀਆਂ ਨੇ ਪ੍ਰੈੱਸ ਨੋਟ ਜਾਰੀ ਕਰਦਿਆਂ ਜ਼ਿਲ੍ਹਾ ਕਪੂਰਥਲਾ ਦੀਆਂ ਅਨਾਜ ਮੰਡੀਆਂ ਨੂੰ ਬੰਦ ਕਰਨ ਦੀਆਂ ਚੱਲ ਰਹੀਆਂ ਚਰਚਾਵਾਂ ’ਤੇ ਗੰਭੀਰ ਚਿੰਤਾ ਪ੍ਰਗਟਾਈ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕਪੂਰਥਲੇ ਦੀਆਂ ਮੰਡੀਆਂ ਨੂੰ ਬੰਦ ਕਰਨ ਦੀਆਂ ਗੱਲਾਂ ਸੁਣੀਆਂ ਜਾ ਰਹੀਆਂ ਹਨ | ਜ਼ਿਲ੍ਹੇ ’ਚ ਹਾਲੇ 50% ਝੋਨੇ ਦੀ ਕਟਾਈ ਹੋਈ ਹੈ ਅਤੇ ਬੇਮੌਸਮੀ ਬਰਸਾਤ ਕਾਰਨ ਕਟਾਈ ਪਛੜ ਗਈ ਸੀ | ਜਥੇਬੰਦੀ ਨੂੰ ਕਨਸੋਆਂ ਮਿਲੀਆਂ ਹਨ ਕੇ ਖ਼ਰੀਦ ਕੋਟਾ ਪੂਰਾ ਹੋ ਗਿਆ ਕਹਿ ਕੇ ਸਰਕਾਰੀ ਖ਼ਰੀਦ ਬੰਦ ਕਰਨ ਦੀਆਂ ਵਿਚਾਰਾਂ ਚੱਲ ਰਹੀਆਂ ਹਨ | ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਸਪਸ਼ਟ ਤੌਰ ’ਤੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਜ਼ਿਲ੍ਹੇ ਦੇ ਵਿਚ ਝੋਨੇ ਦਾ ਇੱਕ ਇੱਕ ਦਾਣਾ ਚੁੱਕੇ ਤੋਂ ਬਗੈਰ ਕਿਸੇ ਵੀ ਮੰਡੀ ਨੂੰ ਬੰਦ ਕੀਤਾ ਗਿਆ ਤਾਂ ਜਥੇਬੰਦੀ ਅਤੇ ਕਿਸਾਨ ਵੱਡੇ ਪੱਧਰ ’ਤੇ ਸਰਕਾਰ ਦੀ ਇਸ ਗ਼ਲਤ ਨੀਤੀ ਦਾ ਤਿੱਖਾ ਵਿਰੋਧ ਕਰਨਗੇ |

ਅਜੀਤ ਡੈਸਕ 24-10-2026

ਪਿਛਲੀ ਖ਼ਬਰ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਅੱਜ ਅੱਧੇ ਦਿਨ ਦੀ ਛੁੱਟੀ ਅਗਲੀ ਖ਼ਬਰ ਨਡਾਲਾ ਪੁਲਿਸ ਵਲੋਂ ਦੇਸੀ ਪਿਸਤੌਲ ਤੇ ਜ਼ਿੰਦਾ ਰੌਂਦ ਸਮੇਤ ਨੌਜਵਾਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।