ਹੈਰੋਇਨ ਸਣੇ ਇੱਕ ਵਿਅਕਤੀ ਕਾਬੂ
ਫਗਵਾੜਾ, 24 ਅਕਤੂਬਰ (ਹਰਜੋਤ ਸਿੰਘ ਚਾਨਾ)-ਸਿਟੀ ਪੁਲਿਸ ਨੇ ਹੈਰੋਇਨ ਸਣੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ | ਥਾਣੇਦਾਰ ਜਸਪ੍ਰੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਦੁਸਾਂਝਾ ਗੇਟ ਅਰਬਨ ਅਸਟੇਟ ਲਾਗਿਓਂ ਇੱਕ ਨੌਜਵਾਨ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਕਾਬੂ ਕੀਤੇ ਵਿਅਕਤੀ ਦੀ ਪਛਾਣ ਅਭੀਨਾਸ਼ ਉਰਫ਼ ਅਭੀ ਪੁੱਤਰ ਮੇਲਾ ਵਾਸੀ ਰਾਏਕੋਟ ਨੇੜੇ ਵੇਰਕਾ ਡਾਇਰੀ ਲੁਧਿਆਣਾ ਵਜੋਂ ਹੋਈ ਹੈ | ਇਸੇ ਤਰ੍ਹਾਂ ਰਾਵਲਪਿੰਡੀ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ 2 ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਨਰੂੜ ਲਾਗੇ 2 ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦਾ ਡੋਪ ਟੈਸਟ ਕਰਵਾਇਆ ਜਿਨ੍ਹਾਂ ਦੀ ਰਿਪੋਰਟ ਪੋਜਟਿਵ ਆਈ | ਜਿਸ ਸਬੰਧ ’ਚ ਪੁਲਿਸ ਨੇ ਜਗਜੀਤ ਸਿੰਘ ਪੁੱਤਰ ਅਨੂਪ ਸਿੰਘ ਤੇ ਅੰਮਿ੍ਤਪਾਲ ਸਿੰਘ ਪੁੱਤਰ ਲਖਵੀਰ ਸਿੰਘ ਹਾਲ ਵਾਸੀ ਰਿਹਾਣਾ ਜੱਟਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ |