ਕਿਰਤੀ ਕਿਸਾਨ ਯੂਨੀਅਨ ਵਲੋਂ ਭੰਡਾਲ ਬੇਟ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਫੂਕੇ
ਭੰਡਾਲ ਬੇਟ, 25 ਅਕਤੂਬਰ (ਜੋਗਿੰਦਰ ਸਿੰਘ ਜਾਤੀਕੇ)-ਇਨਸਾਫ਼ ਕਮੇਟੀ ਦੇ ਸੱਦੇ ’ਤੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਤੇ ਮੱੁਖ ਮੰਤਰੀ ਭਗਵੰਤ ਸਿੰਘ ਮਾਨ ਤੇ ਡੀਜੀਪੀ ਪੰਜਾਬ ਦੇ ਅਸਤੀਫ਼ੇ ਨੂੰ ਲੈ ਕੇ ਕਸਬਾ ਭੰਡਾਲ ਬੇਟ ਵਿਖੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਮੁਜ਼ਾਹਰਾ ਕਰਕੇ ਝਾਡ਼ੂ ਫੂਕੇ ਗਏ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਬੰਨਾਮੱਲ, ਜ਼ਿਲ੍ਹਾ ਮੀਤ ਪ੍ਰਧਾਨ ਕੁਲਵਿੰਦਰ ਸਿੰਘ ਭੰਡਾਲ, ਪੂਰਨ ਸਿੰਘ ਪੂਨਾ, ਕੇਵਲ ਸਿੰਘ, ਵੀਰ ਸਿੰਘ, ਸੂਰਤਾ ਸਿੰਘ ਸੰਗੋਜਲਾ, ਸੱਜਣ ਸਿੰਘ, ਰਾਜ ਸਿੰਘ ਭੰਡਾਲ ਆਦਿ ਹਾਜ਼ਰ ਸਨ।
ਅਜੀਤ ਡੈਸਕ
26-10-2026