ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਭਲਕੇ ਲਾਟੀਆਂਵਾਲ ਅਤੇ ਤੋਤੀ ਦੀਆਂ ਯੂਥ ਟੀਮਾਂ ਵਿਚਕਾਰ ਹੋਵੇਗਾ ਕ੍ਰਿਕਟ ਮੈਚ
ਸੁਲਤਾਨਪੁਰ ਲੋਧੀ, 26 ਅਕਤੂਬਰ (ਥਿੰਦ)-ਕਪੂਰਥਲਾ ਜ਼ਿਲ੍ਹੇ ਦੇ ਨਸ਼ਿਆਂ ਤੋਂ ਪ੍ਰਭਾਵਿਤ ਪਿੰਡਾਂ ਵਿਚ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵਲੋਂ 28 ਅਕਤੂਬਰ ਨੂੰ ਲਾਟੀਆਂਵਾਲ ਅਤੇ ਤੋਤੀ ਪਿੰਡਾਂ ਦੇ ਨੌਜਵਾਨਾਂ ਦੀਆਂ ਟੀਮਾਂ ਵਿਚਕਾਰ ਕ੍ਰਿਕਟ ਮੈਚ ਕਰਵਾਇਆ ਜਾਵੇਗਾ। ਇਸ ਪਹਿਲਕਦਮੀ ਦਾ ਮਕਸਦ ਨਸ਼ਾ ਮੁਕਤ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਨੂੰ ਉਤਸ਼ਾਹਿਤ ਕਰਨਾ ਹੈ।
ਅਜੀਤ ਡੈਸਕ
27-10-2026