ਵਿਧਾਨ ਸਭਾ ਦੇ ਸੈਸ਼ਨ ਦੌਰਾਨ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਸੁਲਤਾਨਪੁਰ ਲੋਧੀ ਵਿਖੇ ਬਣਨ ਵਾਲੇ ਪਿੰਡ ਬਾਬੇ ਨਾਨਕ ਸੰਬੰਧੀ ਆਵਾਜ਼ ਉਠਾਈ
ਸੁਲਤਾਨਪੁਰ ਲੋਧੀ, 27 ਅਕਤੂਬਰ (ਥਿੰਦ)-ਪੰਜਾਬ ਵਿਧਾਨ ਸਭਾ ਦੇ ਮੌਜੂਦਾ ਤੇ ਆਖ਼ਰੀ ਸੈਸ਼ਨ ਦੌਰਾਨ ਹਲਕਾ ਸੁਲਤਾਨਪੁਰ ਲੋਧੀ ਤੋਂ ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਸੁਲਤਾਨਪੁਰ ਲੋਧੀ ਵਿਖੇ ਉਸਾਰੇ ਜਾਣ ਵਾਲੇ ਬਾਬੇ ਨਾਨਕ ਦੇ ਪਿੰਡ ਬਾਰੇ ਆਵਾਜ਼ ਉਠਾਉਂਦਿਆਂ ਪੰਜਾਬ ਸਰਕਾਰ ਨੂੰ ਉਸਾਰੂ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਇਸ ਮੌਕੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਕਿਹਾ ਸੱਤ ਸਾਲ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪਕਾਸ਼ ਪੁਰਬ ਮੌਕੇ 500 ਕਰੋਡ਼ ਦੀ ਲਾਗਤ ਨਾਲ ਬਣਨ ਵਾਲੇ ਪਿੰਡ ਬਾਬੇ ਨਾਨਕ ਦਾ ਐਲਾਨ ਕੀਤਾ ਸੀ ਪਰ ਅਜੇ ਤੱਕ ਸੂਬਾ ਸਰਕਾਰ ਵੱਲੋਂ ਇਸ ਦੇ ਵਿਧੀਗਤ ਢਾਂਚੇ ਬਾਰੇ ਕੇਂਦਰ ਸਰਕਾਰ ਨੂੰ ਕੋਈ ਪਰਪੋਜਲ ਨਹੀਂ ਭੇਜੀ ਗਈ।
ਅਜੀਤ ਡੈਸਕ
28-10-2026