29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਮਾਲ ਰੋਡ ’ਤੇ ਰੋਸ ਵਿਖਾਵਾ

ਕਪੂਰਥਲਾ, 28 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਕਨਫਰਡੇਸ਼ਨ ਦੇ ਸੱਦੇ ’ਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਵਲੋਂ ਮਾਲ ਰੋਡ ’ਤੇ ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰਪਾਲ ਸਿੰਘ ਉੱਗੀ ਦੀ ਅਗਵਾਈ ’ਚ ਕੇਂਦਰ ਸਰਕਾਰ ਵਿਰੁੱਧ ਰੋਸ ਵਿਖਾਵਾ ਕੀਤਾ ਗਿਆ। ਇਸ ਮੌਕੇ ਬੋਲਦਿਆਂ ਜਸਵਿੰਦਰਪਾਲ ਸਿੰਘ ਉੱਗੀ, ਬਾਗ਼ਬਾਨੀ ਵਿਭਾਗ ਦੀ ਐਸੋਸੀਏਸ਼ਨ ਦੇ ਸੂਬਾਈ ਪ੍ਰਧਾਨ ਜਸਬੀਰ ਸਿੰਘ ਸਰਾ ਤੇ ਹੋਰ ਆਗੂਆਂ ਨੇ ਦੇਸ਼ ਦੇ ਚੋਣ ਕਮਿਸ਼ਨ ਵਲੋਂ ਵੱਡੀ ਗਿਣਤੀ ’ਚ ਲੋਕਾਂ ਨੂੰ ਕਥਿਤ ਤੌਰ ’ਤੇ ਵੋਟ ਦੇ ਅਧਿਕਾਰ ਤੋਂ ਵਾਂਝਾ ਕੀਤੇ ਜਾਣ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕਰਦਿਆਂ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕੀਤੀ।

ਅਜੀਤ ਡੈਸਕ 29-10-2026
ਕਪੂਰਥਲਾ, 28 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਕਨਫਰਡੇਸ਼ਨ ਦੇ ਸੱਦੇ ’ਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਵਲੋਂ ਮਾਲ ਰੋਡ ’ਤੇ ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰਪਾਲ ਸਿੰਘ ਉੱਗੀ ਦੀ ਅਗਵਾਈ ’ਚ ਕੇਂਦਰ ਸਰਕਾਰ ਵਿਰੁੱਧ ਰੋਸ ਵਿਖਾਵਾ ਕੀਤਾ ਗਿਆ। ਇਸ ਮੌਕੇ ਬੋਲਦਿਆਂ ਜਸਵਿੰਦਰਪਾਲ ਸਿੰਘ ਉੱਗੀ, ਬਾਗ਼ਬਾਨੀ ਵਿਭਾਗ ਦੀ ਐਸੋਸੀਏਸ਼ਨ ਦੇ ਸੂਬਾਈ ਪ੍ਰਧਾਨ ਜਸਬੀਰ ਸਿੰਘ ਸਰਾ ਤੇ ਹੋਰ ਆਗੂਆਂ ਨੇ ਦੇਸ਼ ਦੇ ਚੋਣ ਕਮਿਸ਼ਨ ਵਲੋਂ ਵੱਡੀ ਗਿਣਤੀ ’ਚ ਲੋਕਾਂ ਨੂੰ ਕਥਿਤ ਤੌਰ ’ਤੇ ਵੋਟ ਦੇ ਅਧਿਕਾਰ ਤੋਂ ਵਾਂਝਾ ਕੀਤੇ ਜਾਣ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕਰਦਿਆਂ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਐਸ.ਆਈ.ਆਰ. ਦੀ ਆਡ਼ ’ਚ ਦੇਸ਼ ਦੇ ਵੱਖ-ਵੱਖ ਰਾਜਾਂ ’ਚ ਚੋਣ ਕਮਿਸ਼ਨ ਵਲੋਂ ਵੱਡੀ ਗਿਣਤੀ ਵਿਚ ਵੋਟਰਾਂ ਦੇ ਨਾਂਅ ਵੋਟਰ ਸੂਚੀਆਂ ਵਿਚੋਂ ਹਟਾ ਦਿੱਤੇ ਗਏ ਹਨ ਤੇ ਵੋਟ ਪਾਉਣ ਦੇ ਅਧਿਕਾਰ ਤੋਂ ਵਾਂਝੇ ਹੋ ਗਏ ਲੋਕਾਂ ਵਿਚ ਚੋਣ ਕਮਿਸ਼ਨ ਦੀ ਕਾਰਗੁਜ਼ਾਰੀ ਨੂੰ ਲੈ ਕੇ ਰੋਸ ਪਾਇਆ ਜਾ ਰਿਹਾ ਹੈ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਭਰ ਵਿਚ ਮੁਲਾਜ਼ਮਾਂ ਲਈ ਓਲਡ ਪੈਨਸ਼ਨ ਸਕੀਮ ਲਾਗੂ ਨਾ ਕਰਕੇ ਯੂ.ਪੀ.ਐਸ. ਸਕੀਮ ਲਾਗੂ ਕਰਨ ਲਈ ਰਾਜ ਸਰਕਾਰਾਂ ’ਦੇ ਦਬਾਅ ਪਾ ਰਹੀ ਹੈ। ਵੱਖ-ਵੱਖ ਵਿਭਾਗਾਂ ਵਿਚ ਖਾਲੀ ਰੈਗੂਲਰ ਅਸਾਮੀਆਂ ’ਤੇ ਰੈਗੂਲਰ ਭਰਤੀ ਕਰਨ ਦੀ ਬਜਾਏ ਠੇਕਾ ਪ੍ਰਣਾਲੀ ਨੂੰ ਬਡ਼੍ਹਾਵਾ ਦਿੱਤਾ ਜਾ ਰਿਹਾ ਹੈ। ਵੱਖ-ਵੱਖ ਸਕੀਮਾਂ ਤਹਿਤ ਕੱਚੇ ਮੁਲਾਜ਼ਮਾਂ ਦਾ ਆਰਥਿਕ ਸ਼ੋਸ਼ਣ ਜਾਰੀ ਹੈ ਤੇ ਇਸੇ ਤਰਜ਼ ’ਤੇ ਹੀ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ। ਬੁਲਾਰਿਆਂ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਪ੍ਰਵਾਨ ਨਾ ਕੀਤੀਆਂ ਤਾਂ ਫੈਡਰੇਸ਼ਨ ਸਹਿਯੋਗੀ ਜਥੇਬੰਦੀਆਂ ਨੂੰ ਨਾਲ ਲੈ ਕੇ ਸੰਘਰਸ਼ ਦਾ ਐਲਾਨ ਕਰੇਗੀ। ਇਸ ਮੌਕੇ ਪ੍ਰੇਮ ਲਾਲ, ਸਤਪਾਲ ਸਿੰਘ ਭੱਟੀ, ਸੁਖਪਾਲ, ਦਿਨੇਸ਼ ਕੁਮਾਰ, ਹੌਸਲਾ ਪ੍ਰਸ਼ਾਦ, ਹਰਜਿੰਦਰ ਕੁਮਾਰ, ਤਰਸੇਮ ਸਿੰਘ, ਸੁਰੇਸ਼ ਕੁਮਾਰ, ਜੈ ਪ੍ਰਕਾਸ਼, ਗੁਰਮੇਲ ਚੰਦ, ਦਿਲਬਾਗ ਸਿੰਘ, ਹਰਦਿਆਲ ਸਿੰਘ, ਬਲਵਿੰਦਰ ਸਿੰਘ, ਬਲਜੀਤ ਸਿੰਘ, ਹਰਿੰਦਰ ਕੁਮਾਰ, ਮੰਗਲ ਸਿੰਘ, ਰਕੇਸ਼ ਕੁਮਾਰ ਆਦਿ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਪਿਛਲੇ ਤਿੰਨ ਦਿਨਾਂ ਤੋਂ ਵਾਰਡ 4 ਦੇ ਵੱਖ-ਵੱਖ ਮੁਹੱਲਿਆਂ ’ਚ ਪੀਣ ਵਾਲੇ ਪਾਣੀ ਦੀ ਸਪਲਾਈ ਨਾ ਮਿਲਣ ਕਾਰਨ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਕਾਂਗਰਸ ਆਗੂ ਨਿਰਾਸ਼ਾ ’ਚ ਹੋਣ ਕਾਰਨ ਬੇਬੁਨਿਆਦ ਬਿਆਨਬਾਜ਼ੀ ਕਰ ਰਹੇ ਹਨ-ਰਣਜੀਤ ਸਿੰਘ ਖੋਜੇਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।