29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਸ਼੍ਰੋਮਣੀ ਸ੍ਰੀ ਵਿਸ਼ਵਕਰਮਾ ਮੰਦਰ ਵਿਖੇ 116ਵੇਂ ਸ੍ਰੀ ਵਿਸ਼ਵਕਰਮਾ ਪੂਜਾ ਮਹਾਂਉਤਸਵ ਦੀਆਂ ਤਿਆਰੀਆਂ ਸ਼ੁਰੂ

ਫਗਵਾਡ਼ਾ, 28 ਅਕਤੂਬਰ (ਹਰਜੋਤ ਸਿੰਘ ਚਾਨਾ)- ਸ਼੍ਰੋਮਣੀ ਸ੍ਰੀ ਵਿਸ਼ਵਕਰਮਾ ਮੰਦਿਰ ਵਿਖੇ 9 ਤੇ 10 ਨਵੰਬਰ ਨੂੰ ਮਨਾਏ ਜਾ ਰਹੇ 116ਵੇਂ ਸ੍ਰੀ ਵਿਸ਼ਵਕਰਮਾ ਪੂਜਾ ਮਹਾਂਉਤਸਵ ਦੇ ਸਬੰਧ ’ਚ ਸ੍ਰੀ ਵਿਸ਼ਵਕਰਮਾ ਮਹਾਂਪੁਰਾਣ ਦਾ ਪਾਠ ਆਰੰਭ ਕੀਤਾ ਗਿਆ। ਇਸ ਮੌਕੇ ਮੰਦਿਰ ਸਭਾ ਦੇ ਸਮੂਹ ਮੈਂਬਰਾਂ ਨੇ ਹਾਜ਼ਰੀ ਭਰਦਿਆਂ ਮਹਾਂਉਤਸਵ ਦੀ ਸਫ਼ਲਤਾ ਲਈ ਅਰਦਾਸ ਕੀਤੀ।

ਅਜੀਤ ਡੈਸਕ 29-10-2026
ਫਗਵਾਡ਼ਾ, 28 ਅਕਤੂਬਰ (ਹਰਜੋਤ ਸਿੰਘ ਚਾਨਾ)- ਸ਼੍ਰੋਮਣੀ ਸ੍ਰੀ ਵਿਸ਼ਵਕਰਮਾ ਮੰਦਿਰ ਵਿਖੇ 9 ਤੇ 10 ਨਵੰਬਰ ਨੂੰ ਮਨਾਏ ਜਾ ਰਹੇ 116ਵੇਂ ਸ੍ਰੀ ਵਿਸ਼ਵਕਰਮਾ ਪੂਜਾ ਮਹਾਂਉਤਸਵ ਦੇ ਸਬੰਧ ’ਚ ਸ੍ਰੀ ਵਿਸ਼ਵਕਰਮਾ ਮਹਾਂਪੁਰਾਣ ਦਾ ਪਾਠ ਆਰੰਭ ਕੀਤਾ ਗਿਆ। ਇਸ ਮੌਕੇ ਮੰਦਿਰ ਸਭਾ ਦੇ ਸਮੂਹ ਮੈਂਬਰਾਂ ਨੇ ਹਾਜ਼ਰੀ ਭਰਦਿਆਂ ਮਹਾਂਉਤਸਵ ਦੀ ਸਫ਼ਲਤਾ ਲਈ ਅਰਦਾਸ ਕੀਤੀ। ਸ੍ਰੀ ਵਿਸ਼ਵਕਰਮਾ ਧੀਮਾਨ ਸਭਾ ਦੇ ਪ੍ਰਧਾਨ ਪ੍ਰਦੀਪ ਧੀਮਾਨ ਨੇ ਸਾਲਾਨਾ ਮਹਾਂਉਤਸਵ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ 116ਵੇਂ ਸ੍ਰੀ ਵਿਸ਼ਵਕਰਮਾ ਪੂਜਾ ਮਹਾਂਉਤਸਵ ਨੂੰ ਲੈ ਕੇ ਸ਼ਰਧਾਲੂਆਂ ਵਿੱਚ ਹਮੇਸ਼ਾ ਦੀ ਤਰ੍ਹਾਂ ਭਾਰੀ ਉਤਸ਼ਾਹ ਹੈ। ਜਿਸ ਨੂੰ ਧਿਆਨ ਵਿੱਚ ਰੱਖਦਿਆਂ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਧੀਮਾਨ ਨੇ ਦੱਸਿਆ ਕਿ ਇਸ ਸਾਲ ਮਹਾਂਉਤਸਵ ’ਚ ਭੁਪਿੰਦਰ ਸਿੰਘ ਜੰਡੂ ਭੁੱਲਾਰਾਈ ਵਾਲੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ। ਉੱਥੇ ਹੀ, ਝੰਡਾ ਲਹਿਰਾਉਣ ਦੀ ਰਸਮ ਤੀਰਥ ਸਿੰਘ ਪਦਮ ਵੱਲੋਂ ਅਦਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸੁਆਗਤੀ ਕਮੇਟੀ ਦੇ ਚੇਅਰਮੈਨ ਵਜੋਂ ਸਰਦਾਰ ਜਸਪਾਲ ਸਿੰਘ ਲਾਲ ਆਪਣੀਆਂ ਸੇਵਾਵਾਂ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸ੍ਰੀ ਵਿਸ਼ਵਕਰਮਾ ਪੂਜਾ ਮਹਾਂਉਤਸਵ ਸ਼ਰਧਾ, ਆਸਥਾ ਅਤੇ ਸਮਾਜਿਕ ਏਕਤਾ ਦਾ ਪ੍ਰਤੀਕ ਹੈ। ਇਸ ਸਮਾਗਮ ਰਾਹੀਂ ਸ਼ਰਧਾਲੂਆਂ ਨੂੰ ਭਗਵਾਨ ਵਿਸ਼ਵਕਰਮਾ ਜੀ ਦੀਆਂ ਸਿੱਖਿਆਵਾਂ ਤੇ ਉਨ੍ਹਾਂ ਪ੍ਰਤੀ ਆਪਣੀ ਆਸਥਾ ਪ੍ਰਗਟ ਕਰਨ ਦਾ ਮੌਕਾ ਮਿਲਦਾ ਹੈ। ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਪਵਿੱਤਰ ਅਤੇ ਇਤਿਹਾਸਕ ਮਹਾਂਉਤਸਵ ਵਿੱਚ ਆਪਣੇ ਪਰਿਵਾਰਾਂ ਸਮੇਤ ਵੱਧ-ਚਡ਼੍ਹ ਕੇ ਸ਼ਮੂਲੀਅਤ ਕਰਨ। ਇਸ ਮੌਕੇ ਜਸਪਾਲ ਸਿੰਘ ਲਾਲ, ਵਿਜੇ ਕੁਮਾਰ ਧੀਮਾਨ, ਸੁਰਿੰਦਰ ਪਾਲ ਧੀਮਾਨ, ਗੁਰਨਾਮ ਸਿੰਘ ਜੁਤਲਾ, ਸੁਭਾਸ਼ ਧੀਮਾਨ, ਪ੍ਰਸ਼ਾਂਤ ਧੀਮਾਨ, ਅਰੁਣ ਰੂਪਰਾਏ, ਭੁਪਿੰਦਰ ਸਿੰਘ ਜੰਡੂ, ਅਸ਼ੋਕ ਧੀਮਾਨ, ਸੁਖਵਿੰਦਰ ਸਿੰਘ ਕੁੰਦੀ, ਰਜਿੰਦਰ ਸਿੰਘ ਰੂਪਰਾਏ, ਰੀਤ ਪ੍ਰੀਤ ਪਾਲ ਸਿੰਘ, ਜਤਿਨ ਰੂਪਰਾਏ, ਪਰਮਜੀਤ ਸਿੰਘ ਭੋਗਲ, ਬਲਵਿੰਦਰ ਸਿੰਘ ਰਤਨ, ਗੁਰਮੁਖ ਸਿੰਘ ਸਮੇਤ ਮੰਦਰ ਕਮੇਟੀ ਦੇ ਹੋਰ ਮੈਂਬਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਮੋਹਨ ਸਿੰਘ ਡਾਲਾ ਨੂੰ ਪੁਲਿਸ ਨੇ ਘਰ ’ਚ ਕੀਤਾ ਨਜ਼ਰਬੰਦ ਮਾਨਸਾ ਵਿਖੇ ਚੱਲ ਰਹੇ ਮੋਰਚੇ ’ਚ ਸ਼ਾਮਿਲ ਹੋਣ ਤੋਂ ਰੋਕਣ ਲਈ ਕੀਤ... ਅਗਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਖੇਡ ਵਿਭਾਗ ਵਲੋਂ ਕਰਵਾਏ ਜਾ ਰਹੇ ਨਸ਼ਾ ਪ੍ਰਭਾਵਿਤ ਪਿੰਡਾਂ ’ਚ ਖੇਡ ਮੁਕਾਬਲੇ ਤੋਪਖ਼ਾਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।