30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਐਵਰਗਰੀਨ ਡੇ ਬੋਰਡਿੰਗ ਸਕੂਲ ਖੱਸਣ ਵਿਖੇ ਲੇਖ ਰਚਨਾ ਮੁਕਾਬਲਾ ਕਰਵਾਇਆ

ਭੁਲੱਥ, 29 ਅਕਤੂਬਰ (ਮਨਜੀਤ ਸਿੰਘ ਰਤਨ)-ਐਵਰਗਰੀਨ ਡੇ ਬੋਰਡਿੰਗ ਸਕੂਲ, ਖੱਸਣ ਵਿਖੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵੱਖ-ਵੱਖ ਸਹਿ-ਵਿਦਿਅਕ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਇਸੇ ਲਡ਼ੀ ਤਹਿਤ ਸਕੂਲ ’ਚ ਲੇਖ ਰਚਨਾ ਮੁਕਾਬਲਾ ਕਰਵਾਇਆ ਗਿਆ।

ਅਜੀਤ ਡੈਸਕ 30-10-2026
ਭੁਲੱਥ, 29 ਅਕਤੂਬਰ (ਮਨਜੀਤ ਸਿੰਘ ਰਤਨ)-ਐਵਰਗਰੀਨ ਡੇ ਬੋਰਡਿੰਗ ਸਕੂਲ, ਖੱਸਣ ਵਿਖੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵੱਖ-ਵੱਖ ਸਹਿ-ਵਿਦਿਅਕ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਇਸੇ ਲਡ਼ੀ ਤਹਿਤ ਸਕੂਲ ’ਚ ਲੇਖ ਰਚਨਾ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ’ਚ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਵੱਧ ਚਡ਼੍ਹ ਕੇ ਭਾਗ ਲਿਆ ਅਤੇ ਆਪਣੀ ਲੇਖਣ ਕਲਾ ਦਾ ਪ੍ਰਦਰਸ਼ਨ ਕੀਤਾ। ਮੁਕਾਬਲੇ ਦੌਰਾਨ ਬੱਚਿਆਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਇਸ ਮੁਕਾਬਲੇ ਵਿੱਚ ਛੇਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਗੁਰਨੂਰ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਸਕੂਲ ਪ੍ਰਬੰਧਕਾਂ ਅਤੇ ਪ੍ਰਿੰਸੀਪਲ ਵੱਲੋਂ ਗੁਰਨੂਰ ਸਿੰਘ ਨੂੰ ਵਧਾਈ ਦਿੱਤੀ ਗਈ ਅਤੇ ਭਵਿੱਖ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਵਿੱਚ ਲਿਖਣ ਦੀ ਰੁਚੀ ਅਤੇ ਆਤਮ-ਵਿਸ਼ਵਾਸ ਪੈਦਾ ਕਰਦੇ ਹਨ।
ਪਿਛਲੀ ਖ਼ਬਰ ਲਾਇਨਜ਼ ਕਲੱਬ ਸੁਲਤਾਨਪੁਰ ਲੋਧੀ ਵਲੋਂ ਵਾਟਾਂਵਾਲੀ ਸਕੂਲ ਦੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਤੇ ਹੋਰ ਸਾਮਾਨ ਭੇਟ ਅਗਲੀ ਖ਼ਬਰ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਮਾਨਸਾ ਵਿਖੇ ਪੁਲਿਸ ਬੁਰਛਾਗਰਦੀ ਦੀ ਨਿੰਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।