30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਨਸ਼ੇ ਦਾ ਸੇਵਨ ਕਰਨ ਵਾਲੇ 2 ਨੌਜਵਾਨ ਕਾਬੂ

ਫਗਵਾਡ਼ਾ, 29 ਅਕਤੂਬਰ (ਹਰਜੋਤ ਸਿੰਘ ਚਾਨਾ)- ਸਿਟੀ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ। ਐਸਆਈ ਜਸਪ੍ਰੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿਟੀ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ।

ਅਜੀਤ ਡੈਸਕ 30-10-2026
ਫਗਵਾਡ਼ਾ, 29 ਅਕਤੂਬਰ (ਹਰਜੋਤ ਸਿੰਘ ਚਾਨਾ)- ਸਿਟੀ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ। ਐਸਆਈ ਜਸਪ੍ਰੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿਟੀ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਕਾਬੂ ਕੀਤੇ ਨੌਜਵਾਨਾਂ ਦੀ ਪਛਾਣ ਨੇਮਾਨ ਆਲਮ ਉਰਫ਼ ਮੋਨੂੰ ਪੁੱਤਰ ਸਮੀਮ ਖਾਨ ਵਾਸੀ ਮਨਸਾ ਟੋਲਾ ਹਾਲ ਵਾਸੀ ਕੌਂਲਸਰ ਮੁਹੱਲਾ ਤੇ ਸ਼ਮਸ਼ੇਰ ਅਲੀ ਪੁੱਤਰ ਅਕਬਰ ਮੀਆ ਵਾਸੀ ਲਹੋਰੀਆ ਹਾਲ ਵਾਸੀ ਕੌਂਲਸਰ ਮੁਹੱਲਾ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸੇ ਤਰ੍ਹਾਂ ਰਾਵਲਪਿੰਡੀ ਪੁਲਿਸ ਨੇ ਰਿਹਾਣਾ ਜੱਟਾਂ ਤੋਂ ਬਘਾਣਾ ਰੋਡ ਲਾਗਿਓਂ ਇੱਕ ਨੌਜਵਾਨ ਨੂੰ ਨਸ਼ੇ ਦਾ ਸੇਵਨ ਕਰਦੇ ਸਮੇਂ ਕਾਬੂ ਕੀਤਾ ਹੈ। ਕਾਬੂ ਕੀਤੇ ਨੌਜਵਾਨ ਦੀ ਪਛਾਣ ਕੁਲਜੀਕਤ ਸਿੰਘ ਉਰਫ਼ ਗੋਲੂ ਪੁੱਤਰ ਸੁਖਵਿੰਦਰ ਸਿੰਘ ਵਾਸੀ ਰਿਹਾਣਾ ਜੱਟਾਂ ਵਜੋਂ ਹੋਈ ਹੈ।
ਪਿਛਲੀ ਖ਼ਬਰ ਢਿਲਵਾਂ ’ਚ ਸੁਹਾਗਣਾਂ ਨੇ ਸ਼ਰਧਾ ਨਾਲ ਮਨਾਇਆ ਕਰਵਾ ਚੌਥ ਦਾ ਤਿਉਹਾਰ ਅਗਲੀ ਖ਼ਬਰ ਚੰਨ ਦੇ ਨਾਲ ਪਤੀ ਦਾ ਦੀਦਾਰ ਕਰਕੇ ਸੁਹਾਗਣਾਂ ਨੇ ਖੋਲ੍ਹਿਆ ਕਰਵਾ ਚੌਥ ਦਾ ਵਰਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।