31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਖਾਤੇ ਨਾ ਚੱਲਣ ਕਾਰਨ ਕਿਸਾਨ ਹੋ ਰਹੇ ਹਨ ਖੱਜਲ-ਖੁਆਰ, ਛੇਤੀ ਹੱਲ ਨਾ ਹੋਇਆ ਤਾਂ ਕਰਾਂਗੇ ਸੰਘਰਸ਼-ਹਰਜਿੰਦਰ ਸਾਹੀ, ਜੋਬਨ ਸਾਹੀ

ਨਡਾਲਾ, 30 ਅਕਤੂਬਰ (ਰਘਬਿੰਦਰ ਸਿੰਘ)-ਸਹਿਕਾਰੀ ਸਭਾਵਾਂ ਦੇ ਖਾਤੇ ਸੁਚਾਰੂ ਢੰਗ ਨਾਲ ਨਾ ਚੱਲਣ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖ਼ਾਸ ਕਰਕੇ ਨਵੀਂ ਕੇ.

ਅਜੀਤ ਡੈਸਕ 31-10-2026
ਨਡਾਲਾ, 30 ਅਕਤੂਬਰ (ਰਘਬਿੰਦਰ ਸਿੰਘ)-ਸਹਿਕਾਰੀ ਸਭਾਵਾਂ ਦੇ ਖਾਤੇ ਸੁਚਾਰੂ ਢੰਗ ਨਾਲ ਨਾ ਚੱਲਣ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖ਼ਾਸ ਕਰਕੇ ਨਵੀਂ ਕੇ.ਸੀ.ਸੀ. (ਕਿਸਾਨ ਕਰੈਡਿਟ ਕਾਰਡ) ਪਾਲਿਸੀ ਕਾਰਨ ਪੈਦਾ ਹੋਈਆਂ ਸਮੱਸਿਆਵਾਂ ਨੇ ਕਿਸਾਨਾਂ ਦੇ ਨਾਲ-ਨਾਲ ਸਹਿਕਾਰੀ ਸਭਾਵਾਂ ਦੇ ਕੰਮਕਾਜ ਨੂੰ ਵੀ ਪ੍ਰਭਾਵਿਤ ਕੀਤਾ ਹੈ।ਇਸ ਸਬੰਧੀ ਨਡਾਲਾ ਸਹਿਕਾਰੀ ਸਭਾ ਦੇ ਪ੍ਰਧਾਨ ਹਰਜਿੰਦਰ ਸਿੰਘ ਸਾਹੀ ਅਤੇ ਸਕੱਤਰ ਜੋਬਨ ਸਿੰਘ ਸਾਹੀ ਨੇ ਕਿਹਾ ਕਿ ਸਹਿਕਾਰੀ ਸਭਾਵਾਂ ਪੇਂਡੂ ਖੇਤਰ ਦੇ ਕਿਸਾਨਾਂ ਲਈ ਆਰਥਿਕ ਸਹਾਇਤਾ ਦਾ ਮੁੱਖ ਸਾਧਨ ਹਨ। ਕਿਸਾਨ ਆਪਣੀਆਂ ਖੇਤੀਬਾਡ਼ੀ ਲੋਡ਼ਾਂ ਦੀ ਪੂਰਤੀ ਲਈ ਇਨ੍ਹਾਂ ਸਭਾਵਾਂ ਉੱਤੇ ਨਿਰਭਰ ਕਰਦੇ ਹਨ, ਪਰ ਖਾਤਿਆਂ ਦੇ ਸੁਚਾਰੂ ਢੰਗ ਨਾਲ ਨਾ ਚੱਲਣ ਕਾਰਨ ਉਨ੍ਹਾਂ ਨੂੰ ਸਮੇਂ ਸਿਰ ਕਰਜ਼ਾ ਅਤੇ ਖਾਦ ਆਦਿ ਪ੍ਰਾਪਤ ਕਰਨ ਵਿੱਚ ਦਿੱਕਤਾਂ ਪੇਸ਼ ਆ ਰਹੀਆਂ ਹਨ।ਉਨ੍ਹਾਂ ਕਿਹਾ ਕਿ ਖੇਤੀਬਾਡ਼ੀ ਪਹਿਲਾਂ ਹੀ ਮਹਿੰਗੇ ਖ਼ਰਚਿਆਂ ਕਾਰਨ ਕਿਸਾਨਾਂ ਲਈ ਘਾਟੇ ਦਾ ਸੌਦਾ ਬਣਦੀ ਜਾ ਰਹੀ ਹੈ ਅਤੇ ਅਜਿਹੇ ਹਾਲਾਤ ਵਿੱਚ ਸਹਿਕਾਰੀ ਸਭਾਵਾਂ ਦੇ ਕੰਮਕਾਜ ਵਿੱਚ ਆ ਰਹੀਆਂ ਰੁਕਾਵਟਾਂ ਕਿਸਾਨਾਂ ਦੀਆਂ ਮੁਸ਼ਕਲਾਂ ਵਿੱਚ ਹੋਰ ਵਾਧਾ ਕਰ ਰਹੀਆਂ ਹਨ।ਉਨ੍ਹਾਂ ਕਿਹਾ ਕਿ ਨਵੀਂ ਕੇ.ਸੀ.ਸੀ. ਪਾਲਿਸੀ ਸਬੰਧੀ ਪੈਦਾ ਹੋਈਆਂ ਤਕਨੀਕੀ ਅਤੇ ਪ੍ਰਬੰਧਕੀ ਸਮੱਸਿਆਵਾਂ ਦਾ ਜਲਦੀ ਹੱਲ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਨੂੰ ਆਪਣੀਆਂ ਖੇਤੀ ਲੋਡ਼ਾਂ ਲਈ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।ਉਨ੍ਹਾਂ ਪੰਜਾਬ ਸਰਕਾਰ, ਸਹਿਕਾਰਤਾ ਵਿਭਾਗ ਅਤੇ ਸਬੰਧਿਤ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਸਹਿ ਕਾਰੀ ਸਭਾਵਾਂ ਦੇ ਖਾਤਿਆਂ ਨੂੰ ਬਿਨਾਂ ਕਿਸੇ ਦੇਰੀ ਤੋਂ ਸੁਚਾਰੂ ਢੰਗ ਨਾਲ ਚਲਾਉਣ ਲਈ ਲੋਡ਼ੀਂਦੇ ਕਦਮ ਚੁੱਕੇ ਜਾਣ ਅਤੇ ਕਿਸਾਨਾਂ ਨੂੰ ਪਹਿਲਾਂ ਵਾਂਗ ਕਰਜ਼ੇ ਤੇ ਖਾਦ ਦੀ ਸਹੂਲਤ ਯਕੀਨੀ ਬਣਾਈ ਜਾਵੇ।ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਨਾ ਕੀਤਾ ਗਿਆ ਤਾਂ ਉਹ ਮਜਬੂਰਨ ਸੰਘਰਸ਼ ਵਿੱਢਣ ਨੂੰ ਮਜਬੂਰ ਹੋਣਗੇ। ਇਸ ਮੌਕੇ ਅਜੀਤ ਸਿਨਗਹ ਖੱਖ, ਚਮਨ ਲਾਲ ,ਹਰਪਾਲ ਸਿੰਘ ਘੁੰਮਣ ,ਗੁਰਵਿੰਦਰ ਸਿੰਘ ,ਆਤਮਾ ਸਿੰਘ ਖੱਖ,ਸਤਪਾਲ ਸਿੰਘ ,ਰਣਬੀਰ ਸਿੰਘ ,ਪ੍ਰਸ਼ੋਤਮ ਸਿੰਘ ,ਨਰਿੰਦਰ ਸਿੰਘ ,ਮਹਿੰਦਰ ਸਿੰਘ,ਮਨਪ੍ਰੀਤ ਸਿੰਘ ਅਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਮਹਾਂਵੀਰ ਜੈਨ ਸਕੂਲ ਵਿਖੇ ਪ੍ਰਦਰਸ਼ਨੀ ਲਗਾਈ ਅਗਲੀ ਖ਼ਬਰ ਰੋਟਰੀ ਕਲੱਬ ਬੇਗੋਵਾਲ ਗਰੇਟਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਨੂੰ ਵਾਟਰ ਕੂਲਰ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।