01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ

ਫਗਵਾਡ਼ਾ, 31 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਫਗਵਾਡ਼ਾ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਅਤੇ ਅਰਦਾਸ ਦਿਵਸ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਕਾਲਜ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਅਤੇ ਉੱਘੇ ਰਾਗੀ ਭਾਈ ਰਾਜ ਪਰਮਿੰਦਰ ਸਿੰਘ ਦੇ ਕੀਰਤਨੀ ਜਥੇ ਵੱਲੋਂ ਰਸ-ਭਿੰਨੇ ਕੀਰਤਨ ਰਾਹੀਂ ਸਮੂਹ ਸੰਗਤਾਂ ਨੂੰ ਨਿਹਾਲ ਕੀਤਾ ਗਿਆ।

ਅਜੀਤ ਡੈਸਕ 01-11-2026
ਫਗਵਾਡ਼ਾ, 31 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਫਗਵਾਡ਼ਾ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਅਤੇ ਅਰਦਾਸ ਦਿਵਸ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਕਾਲਜ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਅਤੇ ਉੱਘੇ ਰਾਗੀ ਭਾਈ ਰਾਜ ਪਰਮਿੰਦਰ ਸਿੰਘ ਦੇ ਕੀਰਤਨੀ ਜਥੇ ਵੱਲੋਂ ਰਸ-ਭਿੰਨੇ ਕੀਰਤਨ ਰਾਹੀਂ ਸਮੂਹ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਉਨ੍ਹਾਂ ਗੁਰੂ ਸਾਹਿਬ ਦੇ ਜੀਵਨ, ਫ਼ਲਸਫ਼ੇ ਅਤੇ ਸਿੱਖਿਆਵਾਂ ਬਾਰੇ ਵਿਚਾਰ ਸਾਂਝੇ ਕੀਤੇ ਗਏ। ਉਨ੍ਹਾਂ ਵੱਲੋਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਅਤੇ ਇਮਤਿਹਾਨਾਂ ਵਿਚ ਸਫ਼ਲਤਾ ਲਈ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਗਈ। ਕਾਲਜ ਦੇ ਪ੍ਰਿੰਸੀਪਲ ਡਾ. ਗੁਰਦੇਵ ਸਿੰਘ ਰੰਧਾਵਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਨੂੰ ਸੱਚ, ਸੇਵਾ, ਸਮਾਨਤਾ, ਆਪਸੀ ਭਾਈਚਾਰੇ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦੀਆਂ ਅਜੋਕੇ ਸਮੇਂ ਵਿਚ ਗੁਰੂ ਸਾਹਿਬ ਦੇ ਵਿਚਾਰਾਂ ਨੂੰ ਆਪਣੇ ਜੀਵਨ ਵਿਚ ਅਪਣਾਉਣਾ ਬੇਹੱਦ ਜ਼ਰੂਰੀ ਹੈ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਪਲਾਹੀ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਇਸ ਪਾਵਨ ਸਮਾਗਮ ਦੀਆਂ ਸ਼ੱੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਅਜਿਹੇ ਧਾਰਮਿਕ ਅਤੇ ਅਧਿਆਤਮਿਕ ਸਮਾਗਮ ਨੌਜਵਾਨ ਪੀਡ਼੍ਹੀ ਨੂੰ ਆਪਣੇ ਅਮੀਰ ਵਿਰਸੇ ਅਤੇ ਗੁਰਮਤਿ ਵਿਚਾਰਧਾਰਾ ਨਾਲ ਜੋਡ਼ਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਮੰਗਤ ਸਿੰਘ ਸੱਲ, ਉਂਕਾਰ ਸਿੰਘ ਬਸਰਾ, ਡਾ. ਭੁਪਿੰਦਰ ਕੌਰ, ਐਡਵੋਕੇਟ ਸ੍ਰੀ ਐੱਸ. ਐੱਨ. ਅਗਰਵਾਲ, ਭਾਰਤ ਭੂਸ਼ਣ ਅਗਰਵਾਲ, ਡਾ. ਸਵਿੰਦਰ ਸਿੰਘ, ਰਾਕੇਸ਼ ਕੁਮਾਰ ਬਾਂਸਲ, ਦਵਿੰਦਰ ਸਿੰਘ ਮਾਨ, ਸਰਬਜੀਤ ਕੌਰ ਐੱਮ.ਸੀ., ਜਸਵਿੰਦਰ ਸਿੰਘ, ਸੁਖਦੇਵ ਸਿੰਘ ਕਾਕਾ , ਪਤਵਿੰਦਰ ਸਿੰਘ ਛਾਬਡ਼ਾ ਸਮੇਤ ਹੋਰ ਪਤਵੰਤਿਆਂ ਨੇ ਆਪਣੀ ਹਾਜ਼ਰੀ ਲਗਵਾਈ।
ਪਿਛਲੀ ਖ਼ਬਰ ਡੀ.ਟੀ.ਐਫ. ਤੇ ਹੋਰ ਭਰਾਤਰੀ ਜਥੇਬੰਦੀਆਂ ਨੇ ਪੰਜਾਬ ਸਰਕਾਰ ਦਾ ਪੁਤਲਾ ਜਲਾ ਕੇ ਕੀਤਾ ਰੋਸ ਵਿਖਾਵਾ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਨੁੱਕਡ਼ ਨਾਟਕ ਦੇ ਮੁਕਾਬਲੇ ਵਿਚ ਗੁਰੂ ਅਮਰਦਾਸ ਪਬਲਿਕ ਸਕੂਲ ਦੀ ਟੀਮ ਪਹਿਲੇ ਸਥਾਨ ’ਤੇ ਰਹੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।