02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਪਰਾਲੀ ਸਾਡ਼ਨ ਤੋਂ ਰੋਕਣ ਲਈ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵਲੋਂ ਕਿਸਾਨਾਂ ਨੂੰ ਪ੍ਰਸ਼ਾਸਨ ਦਾ ਸਾਥ ਦੇਣ ਦੀ ਅਪੀਲ

ਨਡਾਲਾ, 1 ਨਵੰਬਰ (ਰਘਬਿੰਦਰ ਸਿੰਘ)-ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਅਤੇ ਐਸਐਸਪੀ ਗੌਰਵ ਤੂਰਾ ਨੇ ਅੱਜ ਪਿੰਡ ਲੱਖਣ ਕੇ ਪੱਡੇ ਤੇ ਮਿਆਣੀ ਭਗੂਪੁਰੀਆ ਦਾ ਦੌਰਾ ਕਰਕੇ ਕਿਸਾਨਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਪਰਾਲੀ ਸਾਡ਼ਨ ਦੀ ਸਮੱਸਿਆ ਨੂੰ ਰੋਕਣ ਅਤੇ ਵਾਤਾਵਰਨ ਦੀ ਸੁਰੱਖਿਆ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੋਢੇ ਨਾਲ ਮੋਢਾ ਜੋਡ਼ ਕੇ ਸਹਿਯੋਗ ਕਰਨ ਦੀ ਅਪੀਲ ਕੀਤੀ।

ਅਜੀਤ ਡੈਸਕ 02-11-2026
ਨਡਾਲਾ, 1 ਨਵੰਬਰ (ਰਘਬਿੰਦਰ ਸਿੰਘ)-ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਅਤੇ ਐਸਐਸਪੀ ਗੌਰਵ ਤੂਰਾ ਨੇ ਅੱਜ ਪਿੰਡ ਲੱਖਣ ਕੇ ਪੱਡੇ ਤੇ ਮਿਆਣੀ ਭਗੂਪੁਰੀਆ ਦਾ ਦੌਰਾ ਕਰਕੇ ਕਿਸਾਨਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਪਰਾਲੀ ਸਾਡ਼ਨ ਦੀ ਸਮੱਸਿਆ ਨੂੰ ਰੋਕਣ ਅਤੇ ਵਾਤਾਵਰਨ ਦੀ ਸੁਰੱਖਿਆ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੋਢੇ ਨਾਲ ਮੋਢਾ ਜੋਡ਼ ਕੇ ਸਹਿਯੋਗ ਕਰਨ ਦੀ ਅਪੀਲ ਕੀਤੀ। ਖੇਤੀਬਾਡ਼ੀ ਅਤੇ ਕਿਸਾਨ ਭਲਾਈ ਵਿਭਾਗ, ਸਹਿਕਾਰਤਾ ਵਿਭਾਗ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਸਮੇਤ ਪਹੁੰਚੇ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾਡ਼ਨ ਦੇ ਮਾਡ਼ੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਅਤੇ ਉਨ੍ਹਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਵਿਗਿਆਨਕ ਪ੍ਰਬੰਧਨ ਦੇ ਤਰੀਕੇ ਅਪਣਾਉਣ ਲਈ ਪ੍ਰੇਰਿਤ ਕੀਤਾ। ਕਿਸਾਨਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੇ ਪਰਾਲੀ ਸਾਡ਼ਨ ਦੀ ਸਮੱਸਿਆ ਨਾਲ ਨਜਿੱਠਣ ਲਈ ਕਿਸਾਨਾਂ ਅਤੇ ਸਰਕਾਰੀ ਵਿਭਾਗਾਂ ਦੇ ਸਾਂਝੇ ਯਤਨਾਂ ਦੀ ਲੋਡ਼ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਦੇ ਵਿਗਿਆਨਕ ਪ੍ਰਬੰਧਨ ਲਈ ਸਰਕਾਰੀ ਵਿਭਾਗਾਂ ਅਤੇ ਸਹਿਕਾਰੀ ਸੰਸਥਾਵਾਂ ਰਾਹੀਂ ਉਪਲਬਧ ਮਸ਼ੀਨਰੀ ਅਤੇ ਤਕਨੀਕੀ ਸਹਾਇਤਾ ਦਾ ਵੱਧ ਤੋਂ ਵੱਧ ਲਾਭ ਉਠਾਉਣ। ਇਸ ਮੌਕੇ ਮੁੱਖ ਖੇਤੀਬਾਡ਼ੀ ਅਫ਼ਸਰ ਡਾ. ਜਸਵਿੰਦਰ ਸਿੰਘ, ਡੀ.ਆਰ. ਸਹਿਕਾਰੀ ਸਭਾਵਾਂ ਜਸਜੀਤ ਸਿੰਘ, ਖੇਤੀਬਾਡ਼ੀ ਅਫ਼ਸਰ ਸਤਨਾਮ ਸਿੰਘ, ਖੇਤੀਬਾਡ਼ੀ ਵਿਕਾਸ ਅਫ਼ਸਰ ਗੁਰਜੋਤ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਪਿਛਲੀ ਖ਼ਬਰ ਦਰਗਾਹ ਪੀਰ ਟਾਹਲੀ ਵਿਖੇ 690 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ, 52 ਮਰੀਜ਼ ਆਪਰੇਸ਼ਨ ਲਈ ਚੁਣੇ ਅਗਲੀ ਖ਼ਬਰ ਭ੍ਰਿਸ਼ਟਾਚਾਰ ਰੋਕਣ ਸੰਬੰਧੀ ਵਿਜੀਲੈਂਸ ਜਾਗਰੂਕਤਾ ਸਪਤਾਹ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।