04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਚ ਪੰਜਾਬ ਦਿਵਸ ਸੰਬੰਧੀ ਕਰਵਾਈਆਂ ਵੱਖ-ਵੱਖ ਗਤੀਵਿਧੀਆਂ

ਕਪੂਰਥਲਾ, 3 ਨਵੰਬਰ (ਵਿ. ਪ੍ਰ.)

ਅਜੀਤ ਡੈਸਕ 04-11-2026
ਕਪੂਰਥਲਾ, 3 ਨਵੰਬਰ (ਵਿ.ਪ੍ਰ.)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ.ਸੀ.ਐਫ. ਵਿਚ ਪੰਜਾਬ ਦਿਵਸ ’ਤੇ ਸਮਾਗਮ ਕਰਵਾਇਆ ਗਿਆ ਜਿਸ ’ਚ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ’ਚ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ। ਕਿੰਡਰਗਾਰਟਨ ਵਿੰਗ ਦੇ ਨੰਨੇ ਮੁੰਨੇ ਬੱਚਿਆਂ ਨੇ ਪੰਜਾਬੀ ਭਾਸ਼ਾ ਦੀ ਵਰਣਮਾਲਾ, ਜਦਕਿ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਪੰਜਾਬੀ ਵਿਆਕਰਨ ਦੀਆਂ ਮੁੱਢਲੀਆਂ ਗੱਲਾਂ, ਜਦਕਿ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਨੂੰ ਪੰਜਾਬੀ ਸਾਹਿਤ, ਸੱਭਿਆਚਾਰ ਤੇ ਵਿਰਸੇ ਬਾਰੇ ਜਾਣਕਾਰੀ ਦਿੱਤੀ ਗਈ। ਇਸੇ ਤਰ੍ਹਾਂ ਸਕੂਲ ਦੇ ਅਧਿਆਪਕਾਂ ਨੇ ਲੋਕ ਨਾਚ, ਲੋਕ ਖੇਡਾਂ ਤੇ ਪੰਜਾਬੀ ਲੋਕ ਜੀਵਨ ਨਾਲ ਸੰਬੰਧਿਤ ਵੱਖ-ਵੱਖ ਪਹਿਲੂਆਂ ਬਾਰੇ ਵੀ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ, ਡਾਇਰੈਕਟਰ ਇੰਜ. ਹਰਨਿਆਮਤ ਕੌਰ, ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਨੇ ਕਿਹਾ ਕਿ ਪੰਜਾਬ ਦਿਵਸ ’ਤੇ ਸਕੂਲ ਵਿਚ ਅਜਿਹੀਆਂ ਗਤੀਵਿਧੀਆਂ ਕਰਵਾਉਣ ਦਾ ਮੁੱਖ ਮਕਸਦ ਵਿਦਿਆਰਥੀਆਂ ਵਿਚ ਆਪਣੀ ਮਾਂ ਬੋਲੀ, ਪੰਜਾਬੀ ਪ੍ਰਤੀ ਪਿਆਰਾ, ਸਤਿਕਾਰ ਦੀ ਭਾਵਨਾ ਪੈਦਾ ਕਰਨ ਦੇ ਨਾਲ ਉਨ੍ਹਾਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੋਡ਼ਣਾ ਹੈ।
ਪਿਛਲੀ ਖ਼ਬਰ ਫਗਵਾਡ਼ਾ ’ਚ 3 ਥਾਵਾਂ ’ਤੇ ਸੁੰਦਰ ਬਣਾਏ ਜਨਤਕ ਸਥਾਨ ਲੋਕਾਂ ਨੂੰ ਸਮਰਪਿਤ ਅਗਲੀ ਖ਼ਬਰ ਭਾਈ ਉੱਜਲ ਸਿੰਘ ਨੂੰ ਸੇਵਾ ਮੁਕਤੀ ’ਤੇ ਵਿਦਾਇਗੀ ਪਾਰਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।