04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਐਂਟੀ ਕੁਰੱਪਸ਼ਨ ਐਸੋਸੀਏਸ਼ਨ ਬੇਗੋਵਾਲ ਦੀ ਮੀਟਿੰਗ ਸਮਾਜ ਸੇਵੀ ਗਤੀਵਿਧੀਆਂ ਤੇ ਸ਼ਹਿਰ ਦੀਆਂ ਮੁਸ਼ਕਲਾਂ ਸੰਬੰਧੀ ਕੀਤਾ ਵਚਾਰ-ਵਟਾਂਦਰਾ

ਬੇਗੋਵਾਲ, 3 ਨਵੰਬਰ (ਸੁਖਜਿੰਦਰ ਸਿੰਘ)-ਸਮਾਜ ਸੇਵੀ ਗਤੀਵਿਧੀਆਂ ਨੂੰ ਮੱਦੇਨਜ਼ਰ ਰੱਖਦਿਆਂ ਐਂਟੀਕੁਰੱਪਸ਼ਨ ਐਸੋਸੀਏਸ਼ਨ ਬੇਗੋਵਾਲ ਦੀ ਵਿਸ਼ੇਸ਼ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੋਤ ਸਿੰਘ ਜੱਜ ਦੀ ਅਗਵਾਈ ਹੇਠ ਹੋਈ। ਇਸ ਮੌਕੇ ਸਮੂਹ ਮੈਂਬਰਾਂ ਨੇ ਮੀਟਿੰਗ ’ਚ ਸ਼ਮੂਲੀਅਤ ਕਰਦਿਆਂ ਸਮਾਜ ਸੇਵਾ ਨਾਲ ਜੁਡ਼ੇ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ।

ਅਜੀਤ ਡੈਸਕ 04-11-2026
ਬੇਗੋਵਾਲ, 3 ਨਵੰਬਰ (ਸੁਖਜਿੰਦਰ ਸਿੰਘ)-ਸਮਾਜ ਸੇਵੀ ਗਤੀਵਿਧੀਆਂ ਨੂੰ ਮੱਦੇਨਜ਼ਰ ਰੱਖਦਿਆਂ ਐਂਟੀਕੁਰੱਪਸ਼ਨ ਐਸੋਸੀਏਸ਼ਨ ਬੇਗੋਵਾਲ ਦੀ ਵਿਸ਼ੇਸ਼ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੋਤ ਸਿੰਘ ਜੱਜ ਦੀ ਅਗਵਾਈ ਹੇਠ ਹੋਈ। ਇਸ ਮੌਕੇ ਸਮੂਹ ਮੈਂਬਰਾਂ ਨੇ ਮੀਟਿੰਗ ’ਚ ਸ਼ਮੂਲੀਅਤ ਕਰਦਿਆਂ ਸਮਾਜ ਸੇਵਾ ਨਾਲ ਜੁਡ਼ੇ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਸਮਾਜਿਕ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਤੇ ਸ਼ਹਿਰ ਵਿਚ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਮੌਕੇ ਮੈਂਬਰਾਂ ਨੇ ਸਮਾਜ ਦੀ ਬਿਹਤਰੀ ਤੇ ਲੋਕ ਭਲਾਈ ਲਈ ਮਿਲ ਕੇ ਕੰਮ ਕਰਨ ਦੀ ਲੋਡ਼ ’ਤੇ ਜ਼ੋਰ ਦਿੱਤਾ। ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੋਤ ਸਿੰਘ ਜੱਜ ਨੇ ਕਿਹਾ ਕਿ ਪੰਜਾਬ ’ਚ ਕਾਨੂੰਨ ਵਿਵਸਥਾ ਨੂੰ ਲੈ ਕੇ ਇੱਕ ਵੱਡਾ ਸਵਾਲ ਖਡ਼੍ਹਾ ਹੋ ਰਿਹਾ ਹੈ, ਜਿਸ ਲਈ ਸਰਕਾਰ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਹਨ, ਉਨ੍ਹਾਂ ਨੇ ਬੇਗੋਵਾਲ ਦੀਆਂ ਆਸ ਪਾਸ ਸਡ਼ਕਾਂ ਨੂੰ ਲੈ ਕੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਨ੍ਹਾਂ ਸਡ਼ਕਾਂ ਨੂੰ ਤੁਰੰਤ ਜਲਦ ਬਣਾਇਆ ਜਾਵੇ ਤਾਂ ਜੋ ਕਿ ਕਿਸੇ ਪ੍ਰਕਾਰ ਦੀ ਸਮੱਸਿਆ ਜਾਂ ਕੋਈ ਹਾਦਸਾ ਨਾ ਵਾਪਰ ਸਕੇ। ਇਸ ਮੌਕੇ ਮਨਜੀਤ ਪਾਲ ਸਿੰਘ, ਸੰਗਤ ਸਿੰਘ ਸੁਦਾਮਾ, ਕੁਲਵੰਤ ਸਿੰਘ, ਹਰੀਸ਼ ਅਰੋਡ਼ਾ, ਸੁਖਚੈਨ ਸਿੰਘ ਮੁਰੱਬੀਆ, ਅਸ਼ੋਕ ਬੱਤਰਾ, ਅਮਰਜੀਤ ਸਿੰਘ, ਸੁਖਵਿੰਦਰ ਸਿੰਘ ਪ੍ਰੇਮ, ਰਘਬੀਰ ਸਿੰਘ ਖ਼ਾਲਸਾ, ਕੌਂਸਲਰ ਦਲਜੀਤਮ ਸਿੰਘ ਮੰਡਾ, ਯਸ਼ਪਾਲ ਸਿੰਘ, ਜਗਜੀਤ ਸਿੰਘ ਦਾਰਾ, ਗੁਰਬਚਨ ਸਿੰਘ ਕਾਕਾ, ਰਾਜੂ ਘੋਤਡ਼ਾ, ਸਰਪੰਚ ਅਮਰੀਕ ਸਿੰਘ, ਤੇ ਹੋਰ ਕਈ ਹਾਜ਼ਰ ਸਨ।
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਮਿੱਠਡ਼ਾ ਨੇ ਵਿਦਿਆਰਥੀਆਂ ਦਾ ਕਰਵਾਇਆ ਪੀ.ਪੀ.ਟੀ. ਪ੍ਰੈਜੈਂਟੇਸ਼ਨ ਦਾ ਮੁਕਾਬਲਾ ਹਿਨਾ ਮਹਿਤਾ ਤੇ ਨਵਨੀ... ਅਗਲੀ ਖ਼ਬਰ ਪੰਜਾਬੀ ਬਾਗ ਦੀਆਂ ਸਡ਼ਕਾਂ ਬਣਾਉਣ ਦਾ ਕੰਮ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ-ਨਰੈਣ ਵਸ਼ਿਸ਼ਟ ਕਾਂਗਰਸ ਆਗੂਆਂ ਨੂੰ ਨਾਲ ਲੈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।