ਆਟੋ ਚਾਲਕ ਦੀ ਤਿੰਨ ਨੌਜਵਾਨਾਂ ਵਲੋਂ ਕੁੱਟਮਾਰ, ਕਡ਼ੇ ਮਾਰ ਕੇ ਕੀਤਾ ਜ਼ਖਮੀ
ਫਗਵਾਡ਼ਾ, 4 ਨਵੰਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਗੌਂਸਪੁਰ ਇਲਾਕੇ ਵਿਖੇ ਤਿੰਨ ਅਣਪਛਾਤੇ ਨੌਜਵਾਨਾਂ ਵਲੋਂ ਇੱਕ ਆਟੋ ਚਾਲਕ ਦੀ ਬੇਰਹਿਮੀ ਨਾਲ ਕੁੱਟਮਾਰ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ ਗਿਆ। ਜ਼ਖਮੀ ਆਟੋ ਚਾਲਕ ਨੂੰ ਇਲਾਜ ਲਈ ਸਿਵਲ ਹਸਪਤਾਲ ਫਗਵਾਡ਼ਾ ਵਿਖੇ ਦਾਖਲ ਕਰਵਾਇਆ ਗਿਆ ਹੈ।
ਘਟਨਾ ਸੰਬੰਧੀ ਜਾਣਕਾਰੀ ਦਿੰਦਾ ਹੋਇਆ ਪੀਡ਼ਤ। ਤਸਵੀਰ : ਚਾਨਾ
05-11-2026