06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਈ.ਵੀ.ਐਮ. ਤੇ ਵੀ.ਵੀ.ਪੈਟ ਦੀ ਪਹਿਲੇ ਪਡ਼ਾਅ ਦੀ ਜਾਂਚ ਲਈ ਸਿਆਸੀ ਪਾਰਟੀਆਂ ਆਪਣੇ ਨੁਮਾਇੰਦੇ ਭੇਜਣ-ਸ਼ਿਖਾ ਭਗਤ ਏ.ਡੀ.ਸੀ. ਨੇ ਕੀਤੀ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਕਪੂਰਥਲਾ, 5 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 12 ਨਵੰਬਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 7 ਵਜੇ ਤੱਕ ਭਾਰਤ ਇਲੈਕਟ੍ਰੋਨਿਕਸ ਲਿਮਟਿਡ (ਬੀ. ਈ.

ਅਜੀਤ ਡੈਸਕ 06-11-2026
ਕਪੂਰਥਲਾ, 5 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 12 ਨਵੰਬਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 7 ਵਜੇ ਤੱਕ ਭਾਰਤ ਇਲੈਕਟ੍ਰੋਨਿਕਸ ਲਿਮਟਿਡ (ਬੀ.ਈ.ਐਲ.) ਬੰਗਾਲ ਦੇ ਮਾਹਿਰ ਇੰਜੀਨੀਅਰਾਂ ਵਲੋਂ ਕਪੂਰਥਲਾ ਵਿਚ ਈ.ਵੀ.ਐਮ. ਤੇ ਵੀ.ਵੀ.ਪੈਟ ਦੀ ਜਾਂਚ ਕੀਤੀ ਜਾਵੇਗੀ। ਇਹ ਜਾਣਕਾਰੀ ਸ਼ਿਖਾ ਭਗਤ ਵਧੀਕ ਡਿਪਟੀ ਕਮਿਸ਼ਨਰ ਜਨਰਲ ਕਪੂਰਥਲਾ ਨੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ 1944 ਬੈਲਟ ਯੂਨਿਟ, 1328 ਕੰਟਰੋਲ ਯੂਨਿਟ ਤੇ 1224 ਵੀ.ਵੀ. ਪੈਟ ਯੂਨਿਟਾਂ ਦੀ ਪਹਿਲੇ ਪਡ਼੍ਹਾਅ ਦੀ ਜਾਂਚ ਹੋਵੇਗੀ। ਉਨ੍ਹਾਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਪਹਿਲੇ ਪੱਧਰ ਦੀ ਜਾਂਚ ਪ੍ਰਕਿਰਿਆ ਵਿਚ ਸ਼ਾਮਲ ਹੋਣ ਲਈ ਆਪੋ ਆਪਣੇ ਅਧਿਕਾਰਤ ਨੁਮਾਇੰਦਿਆਂ ਦੇ ਨਾਂਅ ਤੇ ਫ਼ੋਟੋਆਂ ਜਮਾਂ ਕਰਵਾਉਣ। ਉਨ੍ਹਾਂ ਕਿਹਾ ਕਿ ਪਹਿਲੇ ਪਡ਼ਾਅ ਦੀ ਸਮੁੱਚੀ ਜਾਂਚ ਪ੍ਰਕਿਰਿਆ ਦੀ ਨਿਗਰਾਨੀ ਲਈ ਨੋਡਲ ਅਫ਼ਸਰ ਤੇ ਸਹਾਇਕ ਨੋਡਲ ਅਫ਼ਸਰ ਵੀ ਤਾਇਨਾਤ ਕੀਤੇ ਗਏ ਹਨ। ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਤਨਵੀਰ ਸਿੰਘ ਰੰਧਾਵਾ, ਬਸਪਾ ਵਲੋਂ ਜਸਵੰਤ ਸਿੰਘ ਤੇ ਰਕੇਸ਼ ਕੁਮਾਰ ਦਾਤਾਰਪੁਰੀ, ਸੀ.ਪੀ.ਆਈ. ਕੇ.ਐਲ. ਕੌਸ਼ਲ ਆਦਿ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ ’ਤੇ ਮੁਲਾਜ਼ਮਾਂ ਨੇ ਕਲਮ ਛੋਡ਼ ਹਡ਼ਤਾਲ ਕਰਕੇ ਦਫ਼ਤਰੀ ਕੰਮ ਬੰਦ ਰੱਖਿਆ ਅਗਲੀ ਖ਼ਬਰ ਪੰਜਾਬ ਰਾਜ ਸਕੂਲ ਖੇਡਾਂ ਕੁਰਾਸ਼ ਮੁਕਾਬਲੇ ਸਮਾਪਤ ਅੰਡਰ-17 ਸਾਲ ਵਰਗ ’ਵਿੱਚ ਜਲੰਧਰ ਤੇ ਅੰਡਰ-19 ਸਾਲ ਵਰਗ ’ਚ ਪਟਿਆਲਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।