06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਡਾ. ਚੱਬੇਵਾਲ ਨੇ ਪਲਾਹੀ ਗੇਟ ਵਿਖੇ ਆਮ ਆਦਮੀ ਕਲੀਨਿਕ ਦਾ ਨੀਂਹ ਪੱਥਰ ਰੱਖਿਆ

ਫਗਵਾਡ਼ਾ, 5 ਨਵੰਬਰ (ਚਾਨਾ)-ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਫਗਵਾਡ਼ਾ ਦੇ ਪਲਾਹੀ ਗੇਟ ਇਲਾਕੇ ਵਿਖੇ ਬਣਨ ਵਾਲੇ ਆਮ ਆਦਮੀ ਕਲੀਨਿਕ ਦਾ ਨੀਂਹ ਪੱਥਰ ਰੱਖਿਆ।

ਅਜੀਤ ਡੈਸਕ 06-11-2026
ਫਗਵਾਡ਼ਾ, 5 ਨਵੰਬਰ (ਚਾਨਾ)-ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਫਗਵਾਡ਼ਾ ਦੇ ਪਲਾਹੀ ਗੇਟ ਇਲਾਕੇ ਵਿਖੇ ਬਣਨ ਵਾਲੇ ਆਮ ਆਦਮੀ ਕਲੀਨਿਕ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਚੱਬੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸ ਕਲੀਨਿਕ ਦੀ ਉਸਾਰੀ ਲਈ 42 ਲੱਖ ਰੁਪਏ ਮਨਜ਼ੂਰ ਕੀਤੇ ਗਏ ਹਨ ਤੇ ਇਹ ਕਲੀਨਿਕ ਅਗਲੇ ਚਾਰ ਮਹੀਨਿਆਂ ਦੇ ਅੰਦਰ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵਲੋਂ ਮੁੱਢਲੀਆਂ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਹੁਣ ਤੱਕ 1244 ਆਮ ਆਦਮੀ ਕਲੀਨਿਕ ਕਾਰਜਸ਼ੀਲ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵਿਚ 746 ਪੇਂਡੂ ਅਤੇ 498 ਸ਼ਹਿਰੀ ਖੇਤਰਾਂ ਵਿਚ ਸਥਿਤ ਹਨ। ਉਨ੍ਹਾਂ ਦੱਸਿਆ ਕਿ ਇਸ ’ਚ 107 ਕਿਸਮ ਦੀਆਂ ਦਵਾਈਆਂ ਤੇ 47 ਤਰ੍ਹਾਂ ਦੇ ਡਾਇਗਨੋਸਟਿਕ ਟੈੱਸਟ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਲਾਹੀ ਗੇਟ ਵਿਖੇ ਬਣਨ ਵਾਲਾ ਇਹ ਕਲੀਨਿਕ ਇਲਾਕੇ ਤੇ ਆਸ-ਪਾਸ ਦੇ ਖੇਤਰਾਂ ’ਚ ਰਹਿਣ ਵਾਲੇ ਗ਼ਰੀਬ ਅਤੇ ਲੋਡ਼ਵੰਦ ਪਰਿਵਾਰਾਂ ਲਈ ਬੇਹੱਦ ਲਾਹੇਵੰਦ ਸਾਬਿਤ ਹੋਵੇਗਾ।
ਪਿਛਲੀ ਖ਼ਬਰ ਢਿਲਵਾਂ ਪੁਲਿਸ ਵਲੋਂ ਹੈਰੋਇਨ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਸੇਵਾ ਮੁਕਤ ਡੀ.ਐਫ.ਓ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।