ਸਰਕਾਰੀ ਵਿਭਾਗਾਂ ਦੇ ਮੁਲਾਜ਼ਮਾਂ ਨੇ ਅੱਜ ਦੂਜੇ ਦਿਨ ਵੀ ਕਲਮ ਛੋਡ਼ ਹਡ਼ਤਾਲ ਕਰਕੇ ਪੰਜਾਬ ਸਰਕਾਰ ਵਿਰੁੱਧ ਕੀਤਾ ਰੋਸ ਵਿਖਾਵਾ
ਕਪੂਰਥਲਾ, 6 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ ’ਤੇ ਅੱਜ ਜ਼ਿਲ੍ਹੇ ਦੇ ਸਰਕਾਰੀ ਵਿਭਾਗਾਂ ਦੇ ਮੁਲਾਜ਼ਮਾਂ ਨੇ ਦੂਜੇ ਦਿਨ ਕਲਮ ਛੋਡ਼ ਹਡ਼ਤਾਲ ਕਰਕੇ ਸਰਕਾਰੀ ਦਫ਼ਤਰਾਂ ਦਾ ਕੰਮ ਠੱਪ ਰੱਖਿਆ ਤੇ ਬਾਅਦ ’ਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੂਹਰੇ ਇਕੱਤਰ ਹੋ ਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੰਗਤ ਰਾਮ ਬਾਗੀ ਤੇ ਵਧੀਕ ਜਨਰਲ ਸਕੱਤਰ ਨਿਤਿਨ ਸ਼ਰਮਾ ਦੀ ਅਗਵਾਈ ’ਚ ਪੰਜਾਬ ਸਰਕਾਰ ਵਿਰੁੱਧ ਰੋਸ ਵਿਖਾਵਾ ਕੀਤਾ। ਇਸ ਮੌਕੇ ਬੋਲਦਿਆਂ ਦੋਵਾਂ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਕਾਰਨ ਤਿਉਹਾਰ ਦੇ ਦਿਨਾਂ ਦੌਰਾਨ ਮੁਲਾਜ਼ਮ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਹਨ।
ਕਪੂਰਥਲਾ, 6 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ ’ਤੇ ਅੱਜ ਜ਼ਿਲ੍ਹੇ ਦੇ ਸਰਕਾਰੀ ਵਿਭਾਗਾਂ ਦੇ ਮੁਲਾਜ਼ਮਾਂ ਨੇ ਦੂਜੇ ਦਿਨ ਕਲਮ ਛੋਡ਼ ਹਡ਼ਤਾਲ ਕਰਕੇ ਸਰਕਾਰੀ ਦਫ਼ਤਰਾਂ ਦਾ ਕੰਮ ਠੱਪ ਰੱਖਿਆ ਤੇ ਬਾਅਦ ’ਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੂਹਰੇ ਇਕੱਤਰ ਹੋ ਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੰਗਤ ਰਾਮ ਬਾਗੀ ਤੇ ਵਧੀਕ ਜਨਰਲ ਸਕੱਤਰ ਨਿਤਿਨ ਸ਼ਰਮਾ ਦੀ ਅਗਵਾਈ ’ਚ ਪੰਜਾਬ ਸਰਕਾਰ ਵਿਰੁੱਧ ਰੋਸ ਵਿਖਾਵਾ ਕੀਤਾ। ਇਸ ਮੌਕੇ ਬੋਲਦਿਆਂ ਦੋਵਾਂ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਕਾਰਨ ਤਿਉਹਾਰ ਦੇ ਦਿਨਾਂ ਦੌਰਾਨ ਮੁਲਾਜ਼ਮ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਮੁਲਾਜ਼ਮਾਂ ਨਾਲ ਜਿੰਨੇ ਵੀ ਵਾਅਦੇ ਕੀਤੇ ਸਨ, ਉਨ੍ਹਾਂ ਵਿਚੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਜਿਸ ਕਾਰਨ ਮੁਲਾਜ਼ਮ ਵਰਗ ਵਿਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਸਰਕਾਰ ਨੂੰ ਜ਼ੋਰ ਦੇ ਕੇ ਕਿ ਕਿਹਾ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਜਿਨ੍ਹਾਂ ਵਿਚ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਅਨੁਸਾਰ ਡੀ.ਏ. ਦੇ ਬਕਾਏ ਦੀ ਅਦਾਇਗੀ ਤੇ ਹੋਰ ਮੰਗਾਂ ਨੂੰ ਅਮਲੀ ਰੂਪ ਨਹੀਂ ਦਿੱਤਾ ਜਾਂਦਾ ਉੱਨੀ ਦੇਰ ਤੱਕ ਉਹ ਆਪਣੀ ਹਡ਼ਤਾਲ ਨਿਰੰਤਰ ਜਾਰੀ ਰੱਖਣਗੇ, ਜਿਸਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਤੋਂ ਪਹਿਲਾਂ ਹਡ਼ਤਾਲ ਦਾ ਜਾਇਜ਼ਾ ਲੈਣ ਲਈ ਯੂਨੀਅਨ ਆਗੂਆਂ ਨੇ ਵੱਖ-ਵੱਖ ਦਫ਼ਤਰਾਂ ਵਿਚ ਜਾ ਕੇ ਮੁਲਾਜ਼ਮਾਂ ਵਲੋਂ ਕੀਤੀ ਗਈ ਕਲਮ ਛੋਡ਼ ਹਡ਼ਤਾਲ ਦਾ ਜਾਇਜ਼ਾ ਲਿਆ ਤੇ ਸਮੂਹ ਮੁਲਾਜ਼ਮਾਂ ਨੂੰ ਇੱਕਜੁੱਟ ਹੋ ਕੇ ਸਰਕਾਰ ਵਿਰੁੱਧ ਸੰਘਰਸ਼ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਯੂਨੀਅਨ ਦੇ ਆਗੂ ਤੇ ਸੁਪਰਡੈਂਟ ਰਜੇਸ਼ ਕੁਮਾਰ, ਚਰਨਜੀਤ ਸਿੰਘ, ਸੂਰਜ ਕੁਮਾਰ, ਪ੍ਰਦੀਪ ਕੁਮਾਰ, ਯੋਗੇਸ਼ ਤਲਵਾਡ਼ ਆਦਿ ਹਾਜ਼ਰ ਸਨ।