07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਨਡਾਲਾ ਕਾਲਜ ਵਿਖੇ ਡੇਂਗੂ ਜਾਗਰੂਕਤਾ ਸੰਬੰਧੀ ਲੈਕਚਰ ਕਰਵਾਇਆ

ਨਡਾਲਾ, 6 ਨਵੰਬਰ (ਰਘਬਿੰਦਰ ਸਿੰਘ)-ਸਥਾਨਕ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਵਿਖੇ ਕਾਲਜ ਦੇ ਐਨ. ਐਸ.

ਅਜੀਤ ਡੈਸਕ 07-11-2026
ਨਡਾਲਾ, 6 ਨਵੰਬਰ (ਰਘਬਿੰਦਰ ਸਿੰਘ)-ਸਥਾਨਕ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਵਿਖੇ ਕਾਲਜ ਦੇ ਐਨ.ਐਸ.ਐਸ, ਤੇ ਰੈੱਡ ਰਿਬਨ ਕਲੱਬ ਵਲੋਂ ਡੇਂਗੂ ਤੇ ਚਿਕਨਗੁਨੀਆ ਵਰਗੀਆਂ ਬਿਮਾਰੀਆਂ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਮੌਕੇ ’ਤੇ ਮੈਡੀਕਲ ਅਫ਼ਸਰ ਡਾ. ਜਸਵਿੰਦਰ ਸਿੰਘ ਤੇ ਉਨ੍ਹਾਂ ਦੀ ਟੀਮ ਵਲੋਂ ਡੇਂਗੂ ਤੇ ਚਿਕਨਗੁਨੀਆ ਰੋਗ ਦੇ ਕਾਰਨ, ਪ੍ਰਭਾਵ ਤੇ ਇਲਾਜ ਦੇ ਉਪਾਅ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ। ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਰੋਗਾਂ ਦੀ ਰੋਕਥਾਮ ਲਈ ਘਰਾਂ ਤੇ ਆ ਦੁਆਲੇ ਦੀ ਸਫ਼ਾਈ, ਪਾਣੀ ਨਾ ਇਕੱਠਾ ਹੋਣ ਦਾ ਖ਼ਾਸ ਧਿਆਨ ਰੱਖਣਾ ਚਾਹੀਦਾ ਹੈ। ਇਸ ਦੇ ਲੱਛਣਾਂ ਦਾ ਪਤਾ ਲੱਗਦੇ ਹੀ ਸਮੇਂ ਸਿਰ ਨਜ਼ਦੀਕੀ ਸਰਕਾਰੀ ਸਿਹਤ ਕੇਂਦਰ ਵਿਖੇ ਖ਼ੂਨ ਜਾਂਚ ਕਰਵਾਉਣ ਉਪਰੰਤ ਇਲਾਜ ਕਰਵਾਉਣ ਦੀ ਸਲਾਹ ਦਿੱਤੀ ਤੇ ਕਿਸੇ ਤਰ੍ਹਾਂ ਦੀ ਜਾਣਕਾਰੀ ਲਈ ਮੈਡੀਕਲ ਟੀਮ ਦੇ ਸੰਪਰਕ ਨੰਬਰ ਵੀ ਦਿੱਤੇ ਤਾਂ ਜੋ ਲੋਡ਼ ਪੈਣ ਤੇ ਸਿੱਧੇ ਤੌਰ ’ਤੇ ਸੰਪਰਕ ਕੀਤਾ ਜਾ ਸਕੇ। ਸਿਹਤ ਸਬੰਧੀ ਵਿਦਿਆਰਥੀਆਂ ਵਲੋਂ ਸਵਾਲ ਜਵਾਬ ਵੀ ਕੀਤੇ ਗਏ। ਇਸ ਮੌਕੇ ’ਤੇ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਜਗਬੀਰ ਭੁੱਲਰ ਵਲੋਂ ਆਏ ਹੋਏ ਡਾ. ਸਾਹਿਬਾਨ ਦਾ ਧੰਨਵਾਦ ਕੀਤਾ। ਸਟੇਜ ਦਾ ਸੰਚਾਲਨ ਪ੍ਰੋ. ਸਰਬਜੀਤ ਸਿੰਘ ਨੇ ਕੀਤਾ। ਇਸ ਮੌਕੇ ’ਤੇ ਡਾ. ਨਵਪ੍ਰੀਤ ਕੌਰ, ਡਾ. ਰਣਜੀਤ ਕੌਰ, ਡਾ. ਨਵਨੀਤ ਸਿੰਘ, ਪ੍ਰੋ. ਅਮਨਦੀਪ ਰਾਣਾ (ਪ੍ਰੋਗਰਾਮ ਅਫ਼ਸਰ), ਲੈਕਚਰਾਰ ਬਲਜਿੰਦਰ ਕੌਰ, ਲੈਕਚਰਾਰ ਮਨਪ੍ਰੀਤ ਕੌਰ ਆਦਿ ਹਾਜ਼ਰ ਸੀ।
ਪਿਛਲੀ ਖ਼ਬਰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਸਜਾਈ ਅਗਲੀ ਖ਼ਬਰ ਗੁਰੂ ਰਾਮਦਾਸ ਪਬਲਿਕ ਸਕੂਲ ਦਬੂਲੀਆਂ ’ਚ ਕਰਵਾਈ ਤਿੰਨ ਰੋਜ਼ਾ ਸਪੋਰਟਸ ਮੀਟ ਸੱਜਣ ਸਿੰਘ ਚੀਮਾ ਨੇ ਜੇਤੂ ਖਿਡਾਰੀਆਂ ਨੂੰ ਇਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।