07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਸੜਕ ਹਾਦਸੇ ’ ਚ ਇੱਕ ਦੀ ਮੌਤ

ਨਕੋਦਰ, 6 ਨਵੰਬਰ (ਗੁਰਵਿੰਦਰ ਸਿੰਘ )-ਨਕੋਦਰ ਸਦਰ ਪੁਲਿਸ ਨੇ ਲਾਪਰਵਾਹੀ ਨਾਲ ਮੌਤ ਦਾ ਕਾਰਨ ਬਣਨ ਦੇ ਦੋਸ਼ ’ਚ ਬਲੈਰੋ ਦੇ ਡਰਾਈਵਰ ਖਿਲਾਫ ਮੁਕੱਦਮਾ ਦਰਜ ਕਰ ਲਿਆ ਗਿਆ ਹੈ । ਜਾਂਚ ਅਧਿਕਾਰੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਰਾਹੁਲ ਵਜੋਂ ਹੋਈ ਹੈ, ਜੋ ਸੰਦੀਪ ਸਿੰਘ ਦਾ ਪੁੱਤਰ ਹੈ ਤੇ ਮੋਗਾ ਦੇ ਮਹਿਣਾ ਥਾਣੇ ਅਧੀਨ ਆਉਂਦੇ ਪਿੰਡ ਦੋਸਾਂਝ ਦਾ ਰਹਿਣ ਵਾਲਾ ਹੈ।

ਅਜੀਤ ਡੈਸਕ 07-11-2026
ਨਕੋਦਰ, 6 ਨਵੰਬਰ (ਗੁਰਵਿੰਦਰ ਸਿੰਘ )-ਨਕੋਦਰ ਸਦਰ ਪੁਲਿਸ ਨੇ ਲਾਪਰਵਾਹੀ ਨਾਲ ਮੌਤ ਦਾ ਕਾਰਨ ਬਣਨ ਦੇ ਦੋਸ਼ ’ਚ ਬਲੈਰੋ ਦੇ ਡਰਾਈਵਰ ਖਿਲਾਫ ਮੁਕੱਦਮਾ ਦਰਜ ਕਰ ਲਿਆ ਗਿਆ ਹੈ । ਜਾਂਚ ਅਧਿਕਾਰੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਰਾਹੁਲ ਵਜੋਂ ਹੋਈ ਹੈ, ਜੋ ਸੰਦੀਪ ਸਿੰਘ ਦਾ ਪੁੱਤਰ ਹੈ ਤੇ ਮੋਗਾ ਦੇ ਮਹਿਣਾ ਥਾਣੇ ਅਧੀਨ ਆਉਂਦੇ ਪਿੰਡ ਦੋਸਾਂਝ ਦਾ ਰਹਿਣ ਵਾਲਾ ਹੈ। ਜਲੰਧਰ ਦੀ ਬਸਤੀ ਬਾਵਾ ਖੇਲ ਦੇ ਰਹਿਣ ਵਾਲੇ ਪ੍ਰਦੀਪ ਕੁਮਾਰ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਕਿ ਮੁਲਜ਼ਮ ਡਰਾਈਵਰ ਆਪਣੀ ਬੋਲੇਰੋ ਗੱਡੀ ਬਹੁਤ ਤੇਜ਼ ਰਫ਼ਤਾਰ ਤੇ ਲਾਪਰਵਾਹੀ ਨਾਲ ਚਲਾ ਰਿਹਾ ਸੀ। ਉਸਨੇ ਪਿੰਡ ਲੱਧੜਾ ਬੱਸ ਸਟੈਂਡ ਨੇੜੇ ਉਸਦੇ ਪੁੱਤਰ ਸਿਧਾਂਤ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਸਿਧਾਂਤ ਤੇ ਉਸਦਾ ਦੋਸਤ ਗੰਭੀਰ ਜ਼ਖ਼ਮੀ ਹੋ ਗਏ। ਬਾਅਦ ’ਚ ਜਲੰਧਰ ਸਿਵਲ ਹਸਪਤਾਲ ਵਿੱਚ ਇਲਾਜ ਦੌਰਾਨ ਸਿਧਾਂਤ ਦੀ ਮੌਤ ਹੋ ਗਈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ।
ਪਿਛਲੀ ਖ਼ਬਰ ਲੋਹੀਆਂ ’ਚ ਕਰਵਾਈ ‘ਸ੍ਰੀਮਦ ਭਾਗਵਤ ਕਥਾ’ ਦੌਰਾਨ ਪੁੱਜੇ ਇੰਚਾਰਜ ਪਾਲਾ ਜਲਾਲਪੁਰ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਗੁਰਦੁਆਰਾ ਟਾਹਲੀ ਸਾਹਿਬ ਤੇ ਸਾਇੰਸ ਸਿਟੀ ਦਾ ਵਿੱਦਿਅਕ ਟੂਰ ਯਾਦਗਾਰੀ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।