10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਤੇਜ਼ ਰਫ਼ਤਾਰ ਕਾਰ ਨੇ ਈ-ਰਿਕਸ਼ਾ ਤੇ ਐਕਟਿਵਾ ਨੂੰ ਮਾਰੀ ਟੱਕਰ, ਬੱਚੀ ਸਮੇਤ ਕਈ ਜ਼ਖ਼ਮੀ

ਫਗਵਾੜਾ, 9 ਨਵੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਦੇ ਬੰਗਾ ਰੋਡ ’ਤੇ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਇੱਕ ਤੇਜ਼ ਰਫ਼ਤਾਰ ਕਾਰ ਨੇ ਈ-ਰਿਕਸ਼ਾ ਤੇ ਐਕਟਿਵਾ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਭਿਆਨਕ ਹਾਦਸੇ ਵਿੱਚ ਇੱਕ ਛੋਟੀ ਬੱਚੀ ਸਮੇਤ ਕਈ ਲੋਕ ਗੰਭੀਰ ਜ਼ਖ਼ਮੀ ਹੋ ਗਏ।

ਅਜੀਤ ਡੈਸਕ 10-11-2026
ਫਗਵਾੜਾ, 9 ਨਵੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਦੇ ਬੰਗਾ ਰੋਡ ’ਤੇ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਇੱਕ ਤੇਜ਼ ਰਫ਼ਤਾਰ ਕਾਰ ਨੇ ਈ-ਰਿਕਸ਼ਾ ਤੇ ਐਕਟਿਵਾ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਭਿਆਨਕ ਹਾਦਸੇ ਵਿੱਚ ਇੱਕ ਛੋਟੀ ਬੱਚੀ ਸਮੇਤ ਕਈ ਲੋਕ ਗੰਭੀਰ ਜ਼ਖ਼ਮੀ ਹੋ ਗਏ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਟੱਕਰ ਕਾਰਨ ਈ-ਰਿਕਸ਼ਾ ਅਤੇ ਐਕਟਿਵਾ ਬੁਰੀ ਤਰ੍ਹਾਂ ਨੁਕਸਾਨੇ ਗਏ। ਮਿਲੀ ਜਾਣਕਾਰੀ ਅਨੁਸਾਰ, ਹਾਦਸੇ ਤੋਂ ਬਾਅਦ ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਫਗਵਾੜਾ ਪਹੁੰਚਾਇਆ ਗਿਆ। ਚਸ਼ਮਦੀਦਾਂ ਅਨੁਸਾਰ ਕਾਰ ਕਥਿਤ ਤੌਰ ’ਤੇ ਗਲਤ ਸਾਈਡ ਤੋਂ ਤੇਜ਼ ਰਫ਼ਤਾਰ ਨਾਲ ਆ ਰਹੀ ਸੀ ਅਤੇ ਇਸ ਦੌਰਾਨ ਉਸ ਨੇ ਈ-ਰਿਕਸ਼ਾ ਤੇ ਐਕਟਿਵਾ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਉੱਧਰ, ਕਾਰ ਸਵਾਰਾਂ ਦੇ ਨਸ਼ੇ ਦੀ ਹਾਲਤ ਵਿੱਚ ਹੋਣ ਦੇ ਵੀ ਦੋਸ਼ ਲਗਾਏ ਜਾ ਰਹੇ ਹਨ, ਹਾਲਾਂਕਿ ਇਸ ਸਬੰਧੀ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਮਾਮਲੇ ਦੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਘਰੇਲੂ ਝਗਡ਼ੇ ਉਪਰੰਤ ਨੌਜਵਾਨ ਨੇ ਪੀਤੀ ਜ਼ਹਿਰੀਲੀ ਦਵਾਈ ਅਗਲੀ ਖ਼ਬਰ ਵਿਧਾਨ ਸਭਾ ਹਲਕਾ ਵੈਸਟ ਤੋਂ ਵਾਲਮੀਕਿ ਭਾਈਚਾਰੇ ਦੇ ਆਗੂ ਨੂੰ ਦਿੱਤੀ ਜਾਵੇ ਟਿਕਟ-ਸਤਪਾਲ ਗਿੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।