ਗੁਰਦੁਆਰਾ ਪੰਜ ਤੀਰਥ ਸਾਹਿਬ ਪਾਤਸ਼ਾਹੀ ਛੇਵੀਂ ਜੰਡਸਿੰਘਾ ਵਿਖੇ ਮੱਸਿਆ ਤੇ ਬੰਦੀਛੋੜ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ
ਚੁਗਿੱਟੀ/ ਜੰਡੂ ਸਿੰਘਾ, 9 ਨਵੰਬਰ ( ਨਰਿੰਦਰ ਲਾਗੂ)-ਜਲੰਧਰ-ਹੁਸ਼ਿਆਰਪੁਰ ਮਾਰਗ ‘ਤੇ ਸਥਿਤ ਪਿੰਡ ਜੰਡੂਸਿੰਘਾ ‘ਚ ਸੁਸ਼ੋਭਿਤ ਇਤਿਹਾਸਕ ਗੁਰੂਘਰ ਗੁਰਦੁਆਰਾ ਪੰਜ ਤੀਰਥ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪ੍ਰਬੰਧਕਾਂ ਵਲੋਂ ਮੱਸਿਆ ਦੇ ਪਾਵਨ ਦਿਹਾੜੇ ਤੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਬੜੀ ਸ਼ਰਧਾ ਨਾਲ ਕਰਵਾਇਆ ਗਿਆ। ਇਸ ਮੌਕੇ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਜਾਏ ਹੋਏ ਦੀਵਾਨ ’ਚ ਵੱਖ -ਵੱਖ ਰਾਗੀ ਜਥਿਆਂ ਤੋਂ ਇਲਾਵਾ ਭਾਈ ਬਿਮਲਜੀਤ ਸਿੰਘ ਖ਼ਾਲਸਾ ਦੇ ਢਾਡੀ ਜਥੇ ਵਲੋਂ ਗੁਰਬਾਣੀ ਦਾ ਰਸਭਿੰਨਾ ਗਾਇਨ ਕਰਕੇ ਹਾਜ਼ਰੀਨ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ।
ਚੁਗਿੱਟੀ/ ਜੰਡੂ ਸਿੰਘਾ, 9 ਨਵੰਬਰ ( ਨਰਿੰਦਰ ਲਾਗੂ)-ਜਲੰਧਰ-ਹੁਸ਼ਿਆਰਪੁਰ ਮਾਰਗ ‘ਤੇ ਸਥਿਤ ਪਿੰਡ ਜੰਡੂਸਿੰਘਾ ‘ਚ ਸੁਸ਼ੋਭਿਤ ਇਤਿਹਾਸਕ ਗੁਰੂਘਰ ਗੁਰਦੁਆਰਾ ਪੰਜ ਤੀਰਥ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪ੍ਰਬੰਧਕਾਂ ਵਲੋਂ ਮੱਸਿਆ ਦੇ ਪਾਵਨ ਦਿਹਾੜੇ ਤੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਬੜੀ ਸ਼ਰਧਾ ਨਾਲ ਕਰਵਾਇਆ ਗਿਆ। ਇਸ ਮੌਕੇ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਜਾਏ ਹੋਏ ਦੀਵਾਨ ’ਚ ਵੱਖ -ਵੱਖ ਰਾਗੀ ਜਥਿਆਂ ਤੋਂ ਇਲਾਵਾ ਭਾਈ ਬਿਮਲਜੀਤ ਸਿੰਘ ਖ਼ਾਲਸਾ ਦੇ ਢਾਡੀ ਜਥੇ ਵਲੋਂ ਗੁਰਬਾਣੀ ਦਾ ਰਸਭਿੰਨਾ ਗਾਇਨ ਕਰਕੇ ਹਾਜ਼ਰੀਨ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। ਇਸ ਦੌਰਾਨ ਪ੍ਰਧਾਨ ਭਾਈ ਭੁਪਿੰਦਰ ਸਿੰਘ ਸੰਘਾ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਸਾਰੇ ਵਰਗਾਂ ਦੇ ਲੋਕਾਂ ਲਈ ਬੜੀਆਂ ਗੁਣਕਾਰੀ ਹਨ ਜਿਨ੍ਹਾਂ ਨੂੰ ਜ਼ਿੰਦਗੀ ਦਾ ਅਧਾਰ ਬਣਾ ਕੇ ਜਨਮ ਮਰਨ ਦੇ ਗੇੜ ਤੋਂ ਬਚਿਆ ਜਾ ਸਕਦਾ ਹੈ। ਇਸ ਮੌਕੇ ਵੱਖ -ਵੱਖ ਹੋਰ ਬੁਲਾਰਿਆਂ ਵਲੋਂ ਬੰਦੀ ਛੋੜ ਦਾਤਾ ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜੀਵਨ ਯਾਤਰਾ ’ਤੇ ਚਾਨਣਾ ਪਾਇਆ ਗਿਆ। ਸਮਾਪਤੀ ‘ਤੇ ਸੇਵਾਦਾਰਾਂ ਵਲੋਂ ਸੰਗਤਾਂ ਨੂੰ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ। ਇਸ ਮੌਕੇ ਕਰਨੈਲ ਸਿੰਘ, ਅਮਰਜੀਤ ਸਿੰਘ, ਜਸਪਾਲ ਸਿੰਘ ਗਿੱਲ, ਹਰਿੰਦਰ ਸਿੰਘ ਸੰਘਾ, ਗੁਰਦਿਆਲ ਸਿੰਘ, ਸਰਬਜੀਤ ਸਿੰਘ ਤੇ ਗੁਰਚੇਤ ਸਿੰਘ ਆਦਿ ਸੰਗਤਾਂ ਹਾਜ਼ਰ ਸਨ।