11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਗੁਰੂ ਨਾਨਕ ਕਾਲਜ ਫਗਵਾਡ਼ਾ ਨੇ ਫੁੱਟਬਾਲ ਦੇ ਨਾਕਆਊਟ ਮੁਕਾਬਲੇ ’ਚ ਜੀ.ਐਨ.ਡੀ.ਯੂ ਨੂੰ ਹਰਾਇਆ

ਫਗਵਾਡ਼ਾ, 10 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਫਗਵਾਡ਼ਾ ਦੀ ਫੁੱਟਬਾਲ ਟੀਮ ਨੇ ਇੰਟਰ ਕਾਲਜ ਪ੍ਰਤੀਯੋਗਤਾ ਦੇ ਇੱਕ ਬੇਹੱਦ ਰੋਮਾਂਚਕ ਤੇ ਫਸਵੇਂ ਨਾਕਆਊਟ ਮੁਕਾਬਲੇ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਦੀ ਟੀਮ ਨੂੰ 1-0 ਨਾਲ ਹਰਾ ਕੇ ਸ਼ਾਨਦਾਰ ਜਿੱਤ ਦਰਜ ਕੀਤੀ। ਮੈਚ ਦੇ ਪਹਿਲੇ ਅੱਧ ’ਚ ਦੋਵਾਂ ਟੀਮਾਂ ਦੇ ਖਿਡਾਰੀਆਂ ਨੇ ਬੇਹੱਦ ਹਮਲਾਵਰ ਅਤੇ ਦਮਦਾਰ ਖੇਡ ਦਾ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 11-11-2026
ਫਗਵਾਡ਼ਾ, 10 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਫਗਵਾਡ਼ਾ ਦੀ ਫੁੱਟਬਾਲ ਟੀਮ ਨੇ ਇੰਟਰ ਕਾਲਜ ਪ੍ਰਤੀਯੋਗਤਾ ਦੇ ਇੱਕ ਬੇਹੱਦ ਰੋਮਾਂਚਕ ਤੇ ਫਸਵੇਂ ਨਾਕਆਊਟ ਮੁਕਾਬਲੇ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਦੀ ਟੀਮ ਨੂੰ 1-0 ਨਾਲ ਹਰਾ ਕੇ ਸ਼ਾਨਦਾਰ ਜਿੱਤ ਦਰਜ ਕੀਤੀ। ਮੈਚ ਦੇ ਪਹਿਲੇ ਅੱਧ ’ਚ ਦੋਵਾਂ ਟੀਮਾਂ ਦੇ ਖਿਡਾਰੀਆਂ ਨੇ ਬੇਹੱਦ ਹਮਲਾਵਰ ਅਤੇ ਦਮਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਦੋਵਾਂ ਟੀਮਾਂ ਵਲੋਂ ਗੋਲ ਕਰਨ ਲਈ ਲਗਾਤਾਰ ਯਤਨ ਕੀਤੇ ਗਏ, ਪਰ ਪਹਿਲੇ ਅੱਧ ਤੱਕ ਕੋਈ ਵੀ ਟੀਮ ਗੋਲ ਕਰਨ ਵਿਚ ਸਫਲ ਨਾ ਹੋ ਸਕੀ। ਦੂਜੇ ਅੱਧ ’ਚ ਵੀ ਦੋਵਾਂ ਟੀਮਾਂ ਵਿਚਕਾਰ ਸਖ਼ਤ ਮੁਕਾਬਲਾ ਜਾਰੀ ਰਿਹਾ ਤੇ ਖਿਡਾਰੀਆਂ ਨੇ ਗੋਲ ਕਰਨ ਲਈ ਪੂਰਾ ਜ਼ੋਰ ਲਗਾਇਆ। ਮੈਚ ਦੇ ਆਖ਼ਰੀ ਪੰਜ ਮਿੰਟਾਂ ਦੌਰਾਨ ਗੁਰੂ ਨਾਨਕ ਕਾਲਜ ਦੇ ਫਾਰਵਰਡ ਖਿਡਾਰੀ ਯੁਵਰਾਜ ਸਿੰਘ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਵਿਰੋਧੀ ਟੀਮ ਦੇ ਗੋਲ ਪੋਸਟ ’ਚ ਜੇਤੂ ਗੋਲ ਦਾਗਿਆ। ਇਸ ਮੌਕੇ ਕਾਲਜ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਪਲਾਹੀ , ਉਂਕਾਰ ਸਿੰਘ ਬਸਰਾ ਯੂ. ਕੇ. ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਉਨ੍ਹਾਂ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਖੇਡ ਮੁਕਾਬਲੇ ਦਾ ਆਨੰਦ ਮਾਣਿਆ।ਕਾਲਜ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਪਲਾਹੀ ਅਤੇ ਕਾਲਜ ਦੇ ਪ੍ਰਿੰਸੀਪਲ ਡਾ. ਗੁਰਦੇਵ ਸਿੰਘ ਨੇ ਇਸ ਸ਼ਾਨਦਾਰ ਜਿੱਤ ਲਈ ਸਮੁੱਚੀ ਟੀਮ ਦੇ ਖਿਡਾਰੀਆਂ, ਕੋਚ ਕੁਲਦੀਪ ਸਿੰਘ ਤੇ ਟੀਮ ਮੈਨੇਜਰ ਡਾ. ਕੁਲਵਿੰਦਰ ਸਿੰਘ ਨੂੰ ਵਧਾਈ ਦਿੱਤੀ। ਇਸ ਮੌਕੇ ਜੀ.ਐਨ.ਡੀ.ਯੂ. ਟੀਮ ਦੇ ਕੋਚ ਸ. ਪ੍ਰਦੀਪ ਸਿੰਘ, ਪੀ.ਐੱਫ.ਏ. ਮੈਂਬਰ ਹਰਜਿੰਦਰ ਸਿੰਘ ਜੱਗਾ, ਡਾ. ਪਰਮਿੰਦਰ ਸਿੰਘ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਭਗਵਾਨ ਵਿਸ਼ਵਕਰਮਾ ਦਾ ਜੀਵਨ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਸਖ਼ਤ ਮਿਹਨਤ ਤੇ ਸਮਰਪਣ ਦਾ ਸੰਦੇਸ਼ ਦਿੰਦੀਆਂ ਹਨ-ਚਾਹਲ ਅਗਲੀ ਖ਼ਬਰ ਵਿਧਾਨ ਸਭਾ ਚੋਣਾਂ ਤੋਂ ਬਾਅਦ ਭਾਜਪਾ ਪੰਜਾਬ ’ਚ ਆਪਣੀ ਸਰਕਾਰ ਬਣਾਏਗੀ-ਸੁਖਦੇਵ ਸਿੰਘ ਨਾਨਕਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।