11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

2027 ’ ਚ ਪੰਜਾਬ ਦੀ ਸਿਆਸਤ ’ਚ ਨਵਾਂ ਅਧਿਆਇ ਲਿਖੇਗੀ ਕਾਂਗਰਸ-ਬਲਜਿੰਦਰ ਜੈਨਪੁਰ

ਸੁਲਤਾਨਪੁਰ ਲੋਧੀ, 11 ਨਵੰਬਰ (ਪ. ਪ.

ਅਜੀਤ ਡੈਸਕ 12-11-2026
ਸੁਲਤਾਨਪੁਰ ਲੋਧੀ, 11 ਨਵੰਬਰ (ਪ.ਪ. ਰਾਹੀਂ)-ਹਲਕਾ ਸੁਲਤਾਨਪੁਰ ਲੋਧੀ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਟਕਸਾਲੀ ਕਾਂਗਰਸੀ ਆਗੂ ਤੇ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਮੁੱਖ ਆਗੂ ਬਲਜਿੰਦਰ ਸਿੰਘ ਜੈਨਪੁਰੀਆ ਨੇ ਕਿਹਾ ਕਿ ਕਾਂਗਰਸ ਦੇ ਸੀਨੀਅਰ ਆਗੂ ਤੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਤੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖਡ਼ਗੇ ਦੀ ਅਗਵਾਈ ਹੇਠ ਸੰਗਰੂਰ ਵਿਖੇ ਹੋਈ ਇਨਸਾਫ਼ ਰੈਲੀ ਨੇ ਪੰਜਾਬ ਦੀ ਸਿਆਸਤ ’ਚ ਨਵੀਂ ਹਲਚਲ ਪੈਦਾ ਕਰ ਦਿੱਤੀ ਹੈ। ਇਹ ਰੈਲੀ ਕਾਂਗਰਸ ਦੇ ਇਤਿਹਾਸ ’ਚ ਇੱਕ ਯਾਦਗਾਰੀ ਰੈਲੀ ਵਜੋਂ ਦਰਜ ਹੋਵੇਗੀ, ਜਿਸ ਨੇ ਪਾਰਟੀ ਦੇ ਵਰਕਰਾਂ ਤੇ ਸਮਰਥਕਾਂ ਵਿਚ ਨਵਾਂ ਜੋਸ਼ ਭਰਿਆ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼-ਵਿਦੇਸ਼ ’ਚ ਕਾਂਗਰਸ ਪਾਰਟੀ ਦੀ ਵਿਚਾਰਧਾਰਾ ਤੇ ਝੰਡੇ ਨੂੰ ਬੁਲੰਦ ਕਰਨ ਲਈ ਲੰਮਾ ਸਮਾਂ ਕੰਮ ਕੀਤਾ ਹੈ। ਉਹ ਕਾਂਗਰਸ ਦੀ ਟਕਸਾਲੀ ਸੋਚ ਨਾਲ ਜੁਡ਼ੇ ਹੋਏ ਹਨ ਤੇ ਰਾਹੁਲ ਗਾਂਧੀ ਦੀ ਅਗਵਾਈ ਹੇਠ ਪਾਰਟੀ ਵਲੋਂ ਲੋਕਤੰਤਰ, ਸੰਵਿਧਾਨ ਤੇ ਆਮ ਲੋਕਾਂ ਦੇ ਹੱਕਾਂ ਲਈ ਉਠਾਈ ਜਾ ਰਹੀ ਆਵਾ ਜ਼ ਦੀ ਸ਼ਲਾਘਾ ਕਰਦੇ ਹਨ। ਉਨ੍ਹਾਂ ਅਨੁਸਾਰ ਰਾਹੁਲ ਗਾਂਧੀ ਤੇ ਮਲਿਕਾਰਜੁਨ ਖਡ਼ਗੇ ਦੀ ਸਾਂਝੀ ਅਗਵਾਈ ਵਿਚ ਕਾਂਗਰਸ ਦੇਸ਼ ਦੇ ਲੋਕਾਂ ਨਾਲ ਜੁਡ਼ੇ ਅਹਿਮ ਮੁੱਦਿਆਂ ਨੂੰ ਮਜ਼ਬੂਤੀ ਨਾਲ ਉਠਾ ਰਹੀ ਹੈ। ਉਨ੍ਹਾਂ ਕਿਹਾ ਕਿ ਯੂ.ਕੇ., ਕੈਨੇਡਾ, ਅਮਰੀਕਾ ਤੇ ਹੋਰ ਦੇਸ਼ਾਂ ਵਿਚ ਵੱਸਦੇ ਪੰਜਾਬੀ ਵੀ ਆਪਣੇ ਜੱਦੀ ਸੂਬੇ ਦੇ ਹਾਲਾਤਾਂ ਨੂੰ ਲੈ ਕੇ ਚਿੰਤਤ ਹਨ।
ਪਿਛਲੀ ਖ਼ਬਰ ਹੈਰੋਇਨ ਸਮੇਤ 2 ਵਿਅਕਤੀ ਕਾਬੂ ਅਗਲੀ ਖ਼ਬਰ ਪਹਿਲਵਾਨ ਮਨੀ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।