11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਨਵ-ਨਿਯੁਕਤ ਮੈਨੇਜਰ ਭਗਵੰਤ ਸਿੰਘ ਦਾ ਪਰਿਕਰਮਾ ਸੇਵਾ ਸੁਸਾਇਟੀ ਵਲੋਂ ਵਿਸ਼ੇਸ਼ ਸਨਮਾਨ

ਸੁਲਤਾਨਪੁਰ ਲੋਧੀ, 11 ਨਵੰਬਰ (ਨਰੇਸ਼ ਹੈਪੀ)-ਰੋਜ਼ਾਨਾ ਅੰਮ੍ਰਿਤ ਵੇਲਾ ਪਰਿਕਰਮਾ ਸੇਵਾ ਸੁਸਾਇਟੀ, ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਲੋਂ ਸਰਪ੍ਰਸਤ ਭਾਈ ਚਰਨਜੀਤ ਸਿੰਘ ਫਰਾਂਸ ਤੇ ਪ੍ਰਧਾਨ ਜਥੇਦਾਰ ਸੁੱਚਾ ਸਿੰਘ ਸ਼ਿਕਾਰਪੁਰ ਤੇ ਹੋਰ ਆਗੂਆਂ ਨੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਦੇ ਨਵ-ਨਿਯੁਕਤ ਮੈਨੇਜਰ ਭਗਵੰਤ ਸਿੰਘ ਕਾਹਲਵਾਂ ਦਾ ਲੋਈ ਤੇ ਸਿਰੀ ਸਾਹਿਬ ਭੇਟ ਕਰਕੇ ਵਿਸ਼ੇਸ਼ ਸਨਮਾਨ ਕੀਤਾ। ਉਨ੍ਹਾਂ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਵਿਖੇ ਸ਼ਲਾਘਾਯੋਗ ਸੇਵਾਵਾਂ ਨਿਭਾਅ ਰਹੇ ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ ਤੇ ਐਡੀਸ਼ਨਲ ਹੈੱਡ ਗ੍ਰੰਥੀ ਗਿਆਨੀ ਹਰਜਿੰਦਰ ਸਿੰਘ ਚੰਡੀਗਡ਼੍ਹ ਦਾ ਵੀ ਵਿਸ਼ੇਸ਼ ਸਨਮਾਨ ਕੀਤਾ।

ਅਜੀਤ ਡੈਸਕ 12-11-2026
ਸੁਲਤਾਨਪੁਰ ਲੋਧੀ, 11 ਨਵੰਬਰ (ਨਰੇਸ਼ ਹੈਪੀ)-ਰੋਜ਼ਾਨਾ ਅੰਮ੍ਰਿਤ ਵੇਲਾ ਪਰਿਕਰਮਾ ਸੇਵਾ ਸੁਸਾਇਟੀ, ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਲੋਂ ਸਰਪ੍ਰਸਤ ਭਾਈ ਚਰਨਜੀਤ ਸਿੰਘ ਫਰਾਂਸ ਤੇ ਪ੍ਰਧਾਨ ਜਥੇਦਾਰ ਸੁੱਚਾ ਸਿੰਘ ਸ਼ਿਕਾਰਪੁਰ ਤੇ ਹੋਰ ਆਗੂਆਂ ਨੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਦੇ ਨਵ-ਨਿਯੁਕਤ ਮੈਨੇਜਰ ਭਗਵੰਤ ਸਿੰਘ ਕਾਹਲਵਾਂ ਦਾ ਲੋਈ ਤੇ ਸਿਰੀ ਸਾਹਿਬ ਭੇਟ ਕਰਕੇ ਵਿਸ਼ੇਸ਼ ਸਨਮਾਨ ਕੀਤਾ। ਉਨ੍ਹਾਂ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਵਿਖੇ ਸ਼ਲਾਘਾਯੋਗ ਸੇਵਾਵਾਂ ਨਿਭਾਅ ਰਹੇ ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ ਤੇ ਐਡੀਸ਼ਨਲ ਹੈੱਡ ਗ੍ਰੰਥੀ ਗਿਆਨੀ ਹਰਜਿੰਦਰ ਸਿੰਘ ਚੰਡੀਗਡ਼੍ਹ ਦਾ ਵੀ ਵਿਸ਼ੇਸ਼ ਸਨਮਾਨ ਕੀਤਾ। ਭਾਈ ਚਰਨਜੀਤ ਸਿੰਘ ਸਰਪ੍ਰਸਤ ਦੇ ਨਾਲ ਇਸ ਮੌਕੇ ਜਥੇਦਾਰ ਸੁੱਚਾ ਸਿੰਘ ਪ੍ਰਧਾਨ, ਰਘਬੀਰ ਸਿੰਘ ਹਾਜੀਪੁਰ, ਪਰਮਜੀਤ ਸਿੰਘ ਕੁੱਲੀਆਂ ਨਿਸ਼ਾਨਚੀ, ਮੀਤ ਪ੍ਰਧਾਨ ਅਮਰਜੀਤ ਸਿੰਘ, ਸਾਬਕਾ ਪ੍ਰਧਾਨ ਸਰਬਨ ਸਿੰਘ ਵਿੱਕੀ ਡਰਾਈਵਰ, ਬਾਬਾ ਭੋਲਾ ਸਿੰਘ, ਕਰਨਦੀਪ ਸਿੰਘ ਮੀਤ ਪ੍ਰਧਾਨ, ਖ਼ਜ਼ਾਨਚੀ ਰਿਪਨਦੀਪ ਸਿੰਘ, ਅਮਰਜੀਤ ਸਿੰਘ ਬੂਸੋਵਾਲ, ਅਮਰਜੀਤ ਸਿੰਘ ਤਲਵੰਡੀ ਚੌਧਰੀਆਂ, ਗੁਰਦੇਵ ਸਿੰਘ ਫ਼ੌਜੀ, ਗੁਰਮੀਤ ਸਿੰਘ, ਗੁਰਚਰਨ ਸਿੰਘ ਵਸੀਕਾ ਨਵੀਸ, ਅੰਗਰੇਜ਼ ਸਿੰਘ ਤਲਵੰਡੀ, ਰਾਜਪ੍ਰੀਤ ਸਿੰਘ, ਕਰਨੈਲ ਸਿੰਘ ਬੂਸੋਵਾਲ ਵੀ ਹਾਜ਼ਰ ਸਨ। ਗੁਰਦੁਆਰਾ ਬੇਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਕਾਹਲਵਾਂ ਨੇ ਰੋਜ਼ਾਨਾ ਅੰਮ੍ਰਿਤ ਵੇਲਾ ਪਰਿਕਰਮਾ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਬੇਰ ਸਾਹਿਬ ਵਿਖੇ ਰੋਜ਼ਾਨਾ ਅੰਮ੍ਰਿਤ ਵੇਲੇ ਨਿਭਾਈ ਜਾ ਰਹੀ ਸੇਵਾ ਦੀ ਭਰਪੂਰ ਸ਼ਲਾਘਾ ਕਰਦਿਆਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 557 ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਜੰਗੀ ਪੱਧਰ ਤੇ ਚੱਲ ਰਹੀਆਂ ਹਨ। ਇਸ ਮੌਕੇ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਦੇ ਐਡੀਸ਼ਨਲ ਮੈਨੇਜਰ ਚੈਂਚਲ ਸਿੰਘ, ਜਸਵਿੰਦਰ ਸਿੰਘ ਰਿਕਾਰਡ ਕੀਪਰ, ਇੰਦਰਜੀਤ ਸਿੰਘ, ਭਾਈ ਰਣਯੋਧ ਸਿੰਘ ਗ੍ਰੰਥੀ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਭੁਲੱਥ ਦੇ ਮੇਨ ਬਾਜ਼ਾਰ ’ਚ ਸੀਵਰੇਜ ਦੀ ਲੀਕੇਜ ਬਣੀ ਦੁਕਾਨਦਾਰਾਂ ਲਈ ਵੱਡੀ ਮੁਸੀਬਤ ਅਗਲੀ ਖ਼ਬਰ ਹੈਰੋਇਨ ਸਮੇਤ 2 ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।