11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਭੁਲੱਥ ਦੇ ਮੇਨ ਬਾਜ਼ਾਰ ’ਚ ਸੀਵਰੇਜ ਦੀ ਲੀਕੇਜ ਬਣੀ ਦੁਕਾਨਦਾਰਾਂ ਲਈ ਵੱਡੀ ਮੁਸੀਬਤ

ਭੁਲੱਥ, 11 ਨਵੰਬਰ (ਮਨਜੀਤ ਸਿੰਘ ਰਤਨ)-ਭੁਲੱਥ ਦੇ ਮੇਨ ਬਾਜ਼ਾਰ ’ਚ ਸੀਵਰੇਜ ਦੀ ਲੀਕੇਜ ਦੀ ਸਮੱਸਿਆ ਕਾਰਨ ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੀਵਰੇਜ ਦਾ ਗੰਦਾ ਪਾਣੀ ਗਲੀ ’ਚ ਫੈਲਣ ਕਾਰਨ ਜਿੱਥੇ ਆਲੇ-ਦੁਆਲੇ ਗੰਦਗੀ ਦਾ ਮਾਹੌਲ ਬਣ ਜਾਂਦਾ ਹੈ , ਉੱਥੇ ਹੀ ਕਈ ਵਾਰ ਇਹ ਗੰਦਾ ਪਾਣੀ ਪੈਰਾਂ ਨਾਲ ਦੁਕਾਨਾਂ ਦੇ ਅੰਦਰ ਤੱਕ ਵੀ ਪਹੁੰਚ ਜਾਂਦਾ ਹੈ, ਜਿਸ ਕਾਰਨ ਦੁਕਾਨਦਾਰਾਂ ਨੂੰ ਕਾਫ਼ੀ ਮੁਸ਼ਕਲਾਂ ਝੱਲਣੀਆਂ ਪੈ ਰਹੀਆਂ ਹਨ।

ਭੁਲੱਥ ਦੇ ਮੇਨ ਬਾਜ਼ਾਰ ’ਚ ਦੁਕਾਨਾਂ ਦੇ ਅੱਗੇ ਖਡ਼੍ਹੇ ਪਾਣੀ ਬਾਰੇ ਦੱਸਦੇ ਹੋਏ ਦੁਕਾਨਦਾਰ। ਤਸਵੀਰ : ਮਨਜੀਤ ਸਟੂਡੀਓ 12-11-2026
ਭੁਲੱਥ, 11 ਨਵੰਬਰ (ਮਨਜੀਤ ਸਿੰਘ ਰਤਨ)-ਭੁਲੱਥ ਦੇ ਮੇਨ ਬਾਜ਼ਾਰ ’ਚ ਸੀਵਰੇਜ ਦੀ ਲੀਕੇਜ ਦੀ ਸਮੱਸਿਆ ਕਾਰਨ ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੀਵਰੇਜ ਦਾ ਗੰਦਾ ਪਾਣੀ ਗਲੀ ’ਚ ਫੈਲਣ ਕਾਰਨ ਜਿੱਥੇ ਆਲੇ-ਦੁਆਲੇ ਗੰਦਗੀ ਦਾ ਮਾਹੌਲ ਬਣ ਜਾਂਦਾ ਹੈ , ਉੱਥੇ ਹੀ ਕਈ ਵਾਰ ਇਹ ਗੰਦਾ ਪਾਣੀ ਪੈਰਾਂ ਨਾਲ ਦੁਕਾਨਾਂ ਦੇ ਅੰਦਰ ਤੱਕ ਵੀ ਪਹੁੰਚ ਜਾਂਦਾ ਹੈ, ਜਿਸ ਕਾਰਨ ਦੁਕਾਨਦਾਰਾਂ ਨੂੰ ਕਾਫ਼ੀ ਮੁਸ਼ਕਲਾਂ ਝੱਲਣੀਆਂ ਪੈ ਰਹੀਆਂ ਹਨ। ਇਸ ਸਬੰਧੀ ਪ੍ਰੇਸ਼ਾਨ ਦੁਕਾਨਦਾਰਾਂ ਨੇ ਦੱਸਿਆ ਕਿ ਉਹ ਕਈ ਵਾਰ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸਮੱਸਿਆ ਬਾਰੇ ਜਾਣੂ ਕਰਵਾ ਚੁੱਕੇ ਹਨ, ਪਰ ਅਜੇ ਤੱਕ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸੀਵਰੇਜ ਦੇ ਗੰਦੇ ਪਾਣੀ ਕਾਰਨ ਨਾ ਸਿਰਫ਼ ਦੁਕਾਨਾਂ ਦੇ ਬਾਹਰ ਗੰਦਗੀ ਫੈਲਦੀ ਹੈ, ਸਗੋਂ ਇਸ ਦਾ ਸਿੱਧਾ ਅਸਰ ਉਨ੍ਹਾਂ ਦੀ ਦੁਕਾਨਦਾਰੀ ਉੱਪਰ ਵੀ ਪੈਂਦਾ ਹੈ। ਦੁਕਾਨਦਾਰਾਂ ਅਨੁਸਾਰ ਗਲੀ ਵਿਚ ਗੰਦਾ ਪਾਣੀ ਖਡ਼੍ਹਾ ਹੋਣ ਕਾਰਨ ਗਾਹਕਾਂ ਲਈ ਉੱਥੋਂ ਲੰਘਣਾ ਵੀ ਮੁਸ਼ਕਲ ਹੋ ਜਾਂਦਾ ਹੈ। ਕਈ ਗਾਹਕ ਤਾਂ ਇਸ ਪ੍ਰੇਸ਼ਾਨੀ ਤੋਂ ਬਚਣ ਲਈ ਆਪਣਾ ਰਸਤਾ ਬਦਲ ਕੇ ਹੋਰ ਗਲੀਆਂ ਰਾਹੀਂ ਲੰਘਣਾ ਬਿਹਤਰ ਸਮਝਦੇ ਹਨ। ਇਸ ਨਾਲ ਦੁਕਾਨਦਾਰਾਂ ਦੇ ਕਾਰੋਬਾਰ ਉੱਪਰ ਵੀ ਮਾਡ਼ਾ ਅਸਰ ਪੈ ਰਿਹਾ ਹੈ। ਦੁਕਾਨਦਾਰਾਂ ਨੇ ਕਿਹਾ ਕਿ ਸੀਵਰੇਜ ਦੀ ਸਮੱਸਿਆ ਸਿਰਫ਼ ਮੇਨ ਬਾਜ਼ਾਰ ਦੀ ਇਸੇ ਗਲੀ ਤੱਕ ਸੀਮਤ ਨਹੀਂ ਹੈ, ਸਗੋਂ ਭੁਲੱਥ ਦੇ ਹੋਰ ਕਈ ਇਲਾਕਿਆਂ ਵਿਚ ਵੀ ਸੀਵਰੇਜ ਸਬੰਧੀ ਸਮੱਸਿਆਵਾਂ ਦੇਖਣ ਨੂੰ ਮਿਲ ਰਹੀਆਂ ਹਨ। ਇਸ ਕਾਰਨ ਸ਼ਹਿਰ ਵਾਸੀਆਂ ਨੂੰ ਰੋਜ਼ਾਨਾ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਇਹ ਮੰਗ ਕਰਦੇ ਹੋਏ ਕਿਹਾ ਕਿ ਜਲਦੀ ਤੋਂ ਜਲਦੀ ਇਸ ਸਮੱਸਿਆ ਵੱਲ ਧਿਆਨ ਦਿੱਤਾ ਜਾਵੇ ਤਾਂ ਜੋ ਦੁਕਾਨਦਾਰਾਂ ਨੂੰ ਇਸ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਪਿਛਲੀ ਖ਼ਬਰ ਪਰਾਲੀ ਨਾ ਸਾਡ਼ਨ ਵਾਲੇ ਪਿੰਡਾਂ ਦੇ ਬੱਚਿਆਂ ਨੂੰ ਮਿਲੀ ਮਾਹਿਰਾਂ ਦੀ ਕਰੀਅਰ ਸੇਧ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਨਵ-ਨਿਯੁਕਤ ਮੈਨੇਜਰ ਭਗਵੰਤ ਸਿੰਘ ਦਾ ਪਰਿਕਰਮਾ ਸੇਵਾ ਸੁਸਾਇਟੀ ਵਲੋਂ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।