ਭੁਲੱਥ ’ਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਅੱਜ-ਭਿੰਦਾ
ਭੁਲੱਥ, 11 ਨਵੰਬਰ (ਮੇਹਰ ਚੰਦ ਸਿੱਧੂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮਹੀਨਾਵਾਰ ਮੀਟਿੰਗ 12 ਨਵੰਬਰ ਵੀਰਵਾਰ ਨੂੰ ਗੁਰਦੁਆਰਾ ਸੰਤਸਰ ਸਾਹਿਬ ਭੋਗਪੁਰ ਰੋਡ ਭੁਲੱਥ ਵਿਖੇ ਹੋਵੇਗੀ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਹਰਪਿੰਦਰ ਸਿੰਘ ਭਿੰਦਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਕਿਹਾ ਕਿ ਪੰਜਾਬ ਦੀ ਕਿਸਾਨੀ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਸਬੰਧੀ ਮੀਟਿੰਗ ਦੌਰਾਨ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
ਅਜੀਤ ਡੈਸਕ
12-11-2026