11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਪ੍ਰੇਮ ਨਗਰ ਸੇਵਾ ਸੁਸਾਇਟੀ ਨੇ ਖੇਡ਼ਾ ਰੋਡ ਵਿਖੇ ਕਰਵਾਇਆ ਰਾਸ਼ਨ ਵੰਡ ਸਮਾਗਮ

ਫਗਵਾਡ਼ਾ, 11 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਪ੍ਰੇਮ ਨਗਰ ਸੇਵਾ ਸੁਸਾਇਟੀ ਵਲੋਂ ਨਗਰ ਕੌਂਸਲ ਫਗਵਾਡ਼ਾ ਦੇ ਸਾਬਕਾ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੇ ਯਤਨਾਂ ਸਦਕਾ ਸਵਰਗੀ ਅਜੀਤ ਸਿੰਘ ਢਿੱਲੋਂ ਦੀ ਨਿੱਘੀ ਯਾਦ ਨੂੰ ਸਮਰਪਿਤ 179ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਸੀਨੀਅਰ ਸਿਟੀਜ਼ਨ ਕੇਅਰ ਸੈਂਟਰ, ਖੇਡ਼ਾ ਰੋਡ , ਫਗਵਾਡ਼ਾ ਵਿਖੇ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸਮਾਜ ਸੇਵਕ ਜਰਨੈਲ ਸਿੰਘ ਨੇ ਸ਼ਿਰਕਤ ਕੀਤੀ।

ਅਜੀਤ ਡੈਸਕ 12-11-2026
ਫਗਵਾਡ਼ਾ, 11 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਪ੍ਰੇਮ ਨਗਰ ਸੇਵਾ ਸੁਸਾਇਟੀ ਵਲੋਂ ਨਗਰ ਕੌਂਸਲ ਫਗਵਾਡ਼ਾ ਦੇ ਸਾਬਕਾ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੇ ਯਤਨਾਂ ਸਦਕਾ ਸਵਰਗੀ ਅਜੀਤ ਸਿੰਘ ਢਿੱਲੋਂ ਦੀ ਨਿੱਘੀ ਯਾਦ ਨੂੰ ਸਮਰਪਿਤ 179ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਸੀਨੀਅਰ ਸਿਟੀਜ਼ਨ ਕੇਅਰ ਸੈਂਟਰ, ਖੇਡ਼ਾ ਰੋਡ , ਫਗਵਾਡ਼ਾ ਵਿਖੇ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸਮਾਜ ਸੇਵਕ ਜਰਨੈਲ ਸਿੰਘ ਨੇ ਸ਼ਿਰਕਤ ਕੀਤੀ। ਜਦਕਿ ਸਤਿਕਾਰਤ ਮਹਿਮਾਨ ਵਜੋਂ ਸਮਾਜ ਸੇਵਕ ਦਵਿੰਦਰ ਸਿੰਘ ਮੌਜੂਦ ਰਹੇ। ਉਨ੍ਹਾਂ ਨੇ ਲੋਡ਼ਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਣ ਦੀ ਸ਼ੁਰੂਆਤ ਕਰਵਾਈ ਤੇ ਸੁਸਾਇਟੀ ਵਲੋਂ ਸਮਾਜ ਸੇਵਾ ਦੇ ਖੇਤਰ ਵਿਚ ਕੀਤੇ ਜਾ ਰਹੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ। ਸੁਸਾਇਟੀ ਦੇ ਪ੍ਰਧਾਨ ਸੁਧੀਰ ਸ਼ਰਮਾ ਅਤੇ ਜਨਰਲ ਸਕੱਤਰ ਸੁਰਿੰਦਰ ਪਾਲ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਸਮਾਜ ਸੇਵਾ ਦੇ ਕਾਰਜਾਂ ਵਿਚ ਸਹਿਯੋਗ ਦੇਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਸਮਾਗਮ ਦੇ ਪ੍ਰਬੰਧਕ ਮਲਕੀਅਤ ਸਿੰਘ ਰਘਬੋਤਰਾ ਨੇ ਦੱਸਿਆ ਕਿ ਸੁਸਾਇਟੀ ਵਲੋਂ ਇਹ ਸੇਵਾ ਪਿਛਲੇ ਕਰੀਬ 17 ਸਾਲਾਂ ਤੋਂ ਲਗਾਤਾਰ ਜਾਰੀ ਹੈ। ਇਸ ਮੌਕੇ ਅਮਰਜੀਤ ਸਿੰਘ ਢਿੱਲੋਂ ਪ੍ਰਧਾਨ ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ, ਮੋਹਨ ਲਾਲ ਤਨੇਜਾ, ਵੰਦਨਾ ਸ਼ਰਮਾ, ਸੁਧਾ ਬੇਦੀ, ਰਾਜਵਿੰਦਰ ਕੌਰ, ਗੁਰਜੀਤ ਸਿੰਘ ਘਟਾਉਡ਼ਾ, ਬਰਿੱਜ ਮੋਹਨ ਪੁਰੀ, ਪੰਕਜ ਰਾਵਤ ਅਤੇ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਭੋਗ ’ਤੇ ਵਿਸ਼ੇਸ਼ : ਸੇਵਾ ਮੁਕਤ ਅਧਿਆਪਕਾ ਤੇ ਸਾਬਕਾ ਸਰਪੰਚ ਗੁਰਦੀਪ ਕੌਰ ਮੰਡਕੁੱਲਾ ਅਗਲੀ ਖ਼ਬਰ ਭੁਲੱਥ ’ਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਅੱਜ-ਭਿੰਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।