ਸੂਬਾ ਸਰਕਾਰ ਵਲੋਂ 1000 ਆਧੁਨਿਕ ਖੇਡ ਸਟੇਡੀਅਮ ਉਸਾਰੇ ਜਾਣ ਨਾਲ ਨੌਜਵਾਨੀ ਨਸ਼ਿਆਂ ਤੋਂ ਦੂਰ ਹੋਵੇਗੀ-ਸੌਂਦ, ਭੰਬਰਾ
ਸੁਲਤਾਨਪੁਰ ਲੋਧੀ, 11 ਨਵੰਬਰ (ਥਿੰਦ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਉਸਾਰੇ ਗਏ 1000 ਆਧੁਨਿਕ ਖੇਡ ਸਟੇਡੀਅਮਾਂ ਨਾਲ਼ ਪੰਜਾਬ ਦੀ ਨੌਜਵਾਨੀ ਨੂੰ ਨਵੀਂ ਦਿਸ਼ਾ ਮਿਲੇਗੀ ਤੇ ਉਹ ਘਾਤਕ ਨਸ਼ਿਆਂ ਤੋਂ ਦੂਰ ਰਹਿਣਗੇ। ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਰਾਮਗਡ਼੍ਹੀਆ ਵੈੱਲਫੇਅਰ ਬੋਰਡ ਕਪੂਰਥਲਾ ਦੇ ਚੇਅਰਮੈਨ ਸਰਪੰਚ ਸੁਖਵਿੰਦਰ ਸਿੰਘ ਸੌਂਦ, ਸੁਲਤਾਨਪੁਰ ਲੋਧੀ ਤੋਂ ਚੇਅਰਮੈਨ ਗੁਰਸ਼ਰਨ ਸਿੰਘ ਭੰਬਰਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪੂਰੀ ਸੰਜੀਦਗੀ ਨਾਲ ਕੰਮ ਕਰ ਰਹੇ ਹਨ, ਜਿਸ ਦੇ ਨਤੀਜੇ ਸਾਹਮਣੇ ਆ ਰਹੇ ਹਨ।
ਚੇਅਰਮੈਨ ਸੁਖਵਿੰਦਰ ਸਿੰਘ ਸੌਂਦ ਤੇ ਚੇਅਰਮੈਨ ਗੁਰਸ਼ਰਨ ਸਿੰਘ ਭੰਬਰਾ ਦੀ ਤਸਵੀਰ।
12-11-2026