11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਪੰਜਾਬ ’ਚ ਸ਼੍ਰੋਮਣੀ ਅਕਾਲੀ ਦਲ ਦਿਨੋਂ ਦਿਨ ਮਜ਼ਬੂਤ ਹੋ ਰਿਹਾ ਹੈ,2027 ਦੀਆਂ ਚੋਣਾਂ ਵਿਚ ਦਮਦਾਰ ਵਾਪਸੀ ਕਰੇਗਾ-ਜੋਸਨ

ਸੁਲਤਾਨਪੁਰ ਲੋਧੀ,11 ਨਵੰਬਰ (ਪ. ਪ.

ਅਜੀਤ ਡੈਸਕ 12-11-2026
ਸੁਲਤਾਨਪੁਰ ਲੋਧੀ,11 ਨਵੰਬਰ (ਪ.ਪ.ਰਾਹੀਂ) -ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਦੂਰ ਅੰਦੇਸ਼ੀ ਸੋਚ ਸਦਕਾ ਪੰਜਾਬ ’ਚ ਪਾਰਟੀ ਨੂੰ ਦਿਨੋਂ ਦਿਨ ਮਜ਼ਬੂਤੀ ਮਿਲ ਰਹੀ ਹੈ ਤੇ 2027 ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ ਦਮਦਾਰ ਵਾਪਸੀ ਕਰੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸੁਲਤਾਨਪੁਰ ਲੋਧੀ ਤੋਂ ਸੀਨੀਅਰ ਅਕਾਲੀ ਆਗੂ ਇੰਦਰਜੀਤ ਸਿੰਘ ਜੋਸਨ ਨੇ ਕਰਦਿਆਂ ਕਿਹਾ ਕਿ ਪ੍ਰੋ ਚੰਦੂਮਾਜਰਾ ਤੇ ਹੋਰ ਸੀਨੀਅਰ ਆਗੂਆਂ ਦੀ ਘਰ ਵਾਪਸੀ ਨਾਲ ਪਾਰਟੀ ਦਾ ਆਧਾਰ ਪੰਜਾਬ ਵਿਚ ਵੱਧ ਰਿਹਾ ਹੈ ਤੇ ਸੂਬੇ ਦੇ ਲੋਕਾਂ ਵਿਚ ਵੀ ਪਾਰਟੀ ਪ੍ਰਤੀ ਉਤਸ਼ਾਹ ਵੱਧ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਐਤਕੀਂ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਤੋਂ ਸ਼੍ਰੋਮਣੀ ਅਕਾਲੀ ਦਲ ਇਤਿਹਾਸ ਸਿਰਜੇਗਾ ਤੇ ਪੰਥਕ ਸੀਟ ਫਿਰ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ ਵਿਚ ਪਵੇਗੀ। ਹਾਈਕਮਾਂਡ ਵਲੋਂ ਸੁਲਤਾਨਪੁਰ ਲੋਧੀ ਹਲਕੇ ਲਈ ਵਿਸ਼ੇਸ਼ ਯੋਜਨਾ ਉਲੀਕੀ ਜਾ ਰਹੀ ਜਿਸ ਦਾ ਐਲਾਨ ਆਉਣ ਵਾਲੇ ਦਿਨਾਂ ਦੌਰਾਨ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਲੋਕਪ੍ਰਿਅਤਾ ਦੇ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਜਿਸ ਤੋਂ ਵਿਰੋਧੀ ਬੌਖਲਾਹਟ ਵਿਚ ਹਨ। ਉਨ੍ਹਾਂ ਨੇ ਕਿਹਾ ਕਿ ਹਲਕਾ ਸੁਲਤਾਨਪੁਰ ਲੋਧੀ ਦੀ ਸਮੁੱਚੀ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਲ ਚਟਾਨ ਵਾਂਗ ਖਡ਼੍ਹੀ ਹੈ ਤੇ ਉਨ੍ਹਾਂ ਦੇ ਹਰ ਆਦੇਸ਼ ਤੇ ਫ਼ੁਲ ਚਡ਼੍ਹਾਏਗੀ। ਇਸ ਮੌਕੇ ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 2027 ਦੀਆਂ ਚੋਣਾਂ ਵਿਚ ਪਾਰਟੀ ਦੀ ਜਿੱਤ ਲਈ ਤਨਦੇਹੀ ਨਾਲ ਕੰਮ ਕਰਨ।
ਪਿਛਲੀ ਖ਼ਬਰ ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾਡ਼ੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ 14 ਨੂੰ ਅਗਲੀ ਖ਼ਬਰ ਸੂਬਾ ਸਰਕਾਰ ਵਲੋਂ 1000 ਆਧੁਨਿਕ ਖੇਡ ਸਟੇਡੀਅਮ ਉਸਾਰੇ ਜਾਣ ਨਾਲ ਨੌਜਵਾਨੀ ਨਸ਼ਿਆਂ ਤੋਂ ਦੂਰ ਹੋਵੇਗੀ-ਸੌਂਦ, ਭੰਬਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।