11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾਡ਼ੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ 14 ਨੂੰ

ਸੁਲਤਾਨਪੁਰ ਲੋਧੀ, 11 ਨਵੰਬਰ (ਨਰੇਸ਼ ਹੈਪੀ)-ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਤੇ ਸਮੁੱਚੇ ਸਿੱਖ ਜਗਤ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾਡ਼ੇ (ਸ਼ਤਾਬਦੀ) ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ 14 ਨਵੰਬਰ, ਦਿਨ ਸਨਿਚਰਵਾਰ ਨੂੰ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਗੁਰਬਾਣੀ ਕੀਰਤਨ, ਗੁਰਮਤਿ ਵਿਚਾਰਾਂ ਅਤੇ ਧਾਰਮਿਕ ਪ੍ਰਚਾਰ ਰਾਹੀਂ ਸੰਗਤਾਂ ਨੂੰ ਭਗਤ ਰਵਿਦਾਸ ਜੀ ਦੇ ਜੀਵਨ, ਬਾਣੀ ਤੇ ਮਹਾਨ ਅਧਿਆਤਮਕ ਸੰਦੇਸ਼ ਨਾਲ ਜੋਡ਼ਿਆ ਜਾਵੇਗਾ।

ਅਜੀਤ ਡੈਸਕ 12-11-2026
ਸੁਲਤਾਨਪੁਰ ਲੋਧੀ, 11 ਨਵੰਬਰ (ਨਰੇਸ਼ ਹੈਪੀ)-ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਤੇ ਸਮੁੱਚੇ ਸਿੱਖ ਜਗਤ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾਡ਼ੇ (ਸ਼ਤਾਬਦੀ) ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ 14 ਨਵੰਬਰ, ਦਿਨ ਸਨਿਚਰਵਾਰ ਨੂੰ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਗੁਰਬਾਣੀ ਕੀਰਤਨ, ਗੁਰਮਤਿ ਵਿਚਾਰਾਂ ਅਤੇ ਧਾਰਮਿਕ ਪ੍ਰਚਾਰ ਰਾਹੀਂ ਸੰਗਤਾਂ ਨੂੰ ਭਗਤ ਰਵਿਦਾਸ ਜੀ ਦੇ ਜੀਵਨ, ਬਾਣੀ ਤੇ ਮਹਾਨ ਅਧਿਆਤਮਕ ਸੰਦੇਸ਼ ਨਾਲ ਜੋਡ਼ਿਆ ਜਾਵੇਗਾ। ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਨੂੰ ਅਪੀਲ ਕੀਤੀ ਗਈ ਕਿ ਇਸ ਇਤਿਹਾਸਿਕ ਸਮਾਗਮ ਵਿਚ ਸ਼ਮੂਲੀਅਤ ਕਰਕੇ ਆਪਣਾ ਜੀਵਨ ਸਫਲਾ ਕਰਨ। ਸਮਾਗਮ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਸਬੰਧੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੈਨੇਜਰ ਭਗਵੰਤ ਸਿੰਘ ਕਾਹਲਵਾਂ ਤੇ ਭਾਈ ਹਰਜੀਤ ਸਿੰਘ ਹੈੱਡ ਪ੍ਰਚਾਰਕ ਦੀ ਅਗਵਾਈ ਹੇਠ ਪ੍ਰਚਾਰਕਾਂ ਅਤੇ ਕਵੀਸ਼ਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਗੁਰਪ੍ਰੀਤ ਸਿੰਘ ਐਡੀਸ਼ਨਲ ਮੈਨੇਜਰ, ਗਿਆਨੀ ਹਰਜਿੰਦਰ ਸਿੰਘ ਐਡੀਸ਼ਨਲ ਹੈੱਡ ਗ੍ਰੰਥੀ, ਸਰਵਣ ਸਿੰਘ ਨਿਗਰਾਨ ਅਤੇ ਜਸਵਿੰਦਰ ਸਿੰਘ ਰਿਕਾਰਡ ਕੀਪਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਬਲਾਕ ਮਸੀਤਾਂ ਦੇ ਖਿਡਾਰੀਆਂ ਦਾ ਸਨਮਾਨ ਅਗਲੀ ਖ਼ਬਰ ਪੰਜਾਬ ’ਚ ਸ਼੍ਰੋਮਣੀ ਅਕਾਲੀ ਦਲ ਦਿਨੋਂ ਦਿਨ ਮਜ਼ਬੂਤ ਹੋ ਰਿਹਾ ਹੈ,2027 ਦੀਆਂ ਚੋਣਾਂ ਵਿਚ ਦਮਦਾਰ ਵਾਪਸੀ ਕਰੇਗਾ-ਜੋਸਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।