ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਾ ਇਕ ਵਿਅਕਤੀ ਕਾਬੂ
ਢਿਲਵਾਂ, 12 ਨਵੰਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਢਿਲਵਾਂ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਜਸਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨਾਲ ਗਸ਼ਤ ਕਰਦੇ ਸਮੇਂ ਉਹ ਢਿਲਵਾਂ ਰੇਲਵੇ ਕਰਾਸਿੰਗ ਦੇ ਨੇਡ਼ੇ ਪਹੁੰਚੇ ਅਤੇ ਇੱਕ ਮੁਖ਼ਬਰ ਤੋਂ ਸੂਚਨਾ ਮਿਲੀ ਕਿ ਇਕ ਵਿਅਕਤੀ ਸੰਗੋਜਲਾ ਸ਼ਮਸ਼ਾਨਘਾਟ ਦੇ ਨੇਡ਼ੇ ਬੈਠਾ ਨਸ਼ੀਲੇ ਪਦਾਰਥਾਂ ਦਾ ਸੇਵਨ ਕਰ ਰਿਹਾ ਹੈ।
ਅਜੀਤ ਡੈਸਕ
13-11-2026