13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਡਾ . ਰਾਜ ਕੁਮਾਰ ਚੱਬੇਵਾਲ ਫਗਵਾਡ਼ਾ ਤੋਂ ਹੋਣਗੇ ‘ ਆਪ ’ ਦੇ ਉਮੀਦਵਾਰ

ਫਗਵਾਡ਼ਾ, 12 ਨਵੰਬਰ (ਹਰਜੋਤ ਸਿੰਘ ਚਾਨਾ)-ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ-2027 ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰਦਿਆਂ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੂੰ ਫਗਵਾਡ਼ਾ ਵਿਧਾਨ ਸਭਾ ਹਲਕੇ ਤੋਂ ਪਾਰਟੀ ਦਾ ਉਮੀਦਵਾਰ ਐਲਾਨਿਆ ਗਿਆ ਹੈ।

ਅਜੀਤ ਡੈਸਕ 13-11-2026
ਫਗਵਾਡ਼ਾ, 12 ਨਵੰਬਰ (ਹਰਜੋਤ ਸਿੰਘ ਚਾਨਾ)-ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ-2027 ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰਦਿਆਂ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੂੰ ਫਗਵਾਡ਼ਾ ਵਿਧਾਨ ਸਭਾ ਹਲਕੇ ਤੋਂ ਪਾਰਟੀ ਦਾ ਉਮੀਦਵਾਰ ਐਲਾਨਿਆ ਗਿਆ ਹੈ। ਡਾ. ਚੱਬੇਵਾਲ ਨੂੰ ਉਮੀਦਵਾਰ ਐਲਾਨੇ ਜਾਣ ਨੂੰ ਲੈ ਕੇ ਪਾਰਟੀ ਵਰਕਰਾਂ ਵਿਚ ਖ਼ਾਸਾ ਉਤਸ਼ਾਹ ਦੇਖਣ ਨੂੰ ਮਿਲਿਆ। ਵਰਕਰਾਂ ਨੇ ਇੱਕ-ਦੂਜੇ ਨੂੰ ਵਧਾਈਆਂ ਦੇ ਕੇ ਆਪਣੀ ਖ਼ੁਸ਼ੀ ਦਾ ਇਜ਼ਹਾਰ ਕੀਤਾ। ਪਾਰਟੀ ਆਗੂਆਂ ਅਤੇ ਸਮਰਥਕਾਂ ਦਾ ਕਹਿਣਾ ਹੈ ਕਿ ਹਾਈਕਮਾਂਡ ਵਲੋਂ ਡਾ. ਚੱਬੇਵਾਲ ’ਤੇ ਭਰੋਸਾ ਜਤਾਉਣਾ ਫਗਵਾਡ਼ਾ ਵਿਚ ਪਾਰਟੀ ਦੀਆਂ ਸਰਗਰਮੀਆਂ ਨੂੰ ਨਵੀਂ ਦਿਸ਼ਾ ਦੇਣ ਵਾਲਾ ਫ਼ੈਸਲਾ ਹੈ। ਜ਼ਿਕਰਯੋਗ ਹੈ ਕਿ ਡਾ. ਰਾਜ ਕੁਮਾਰ ਚੱਬੇਵਾਲ ਇਸ ਸਮੇਂ ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਹਨ। ਇਸ ਤੋਂ ਪਹਿਲਾਂ ਪਾਰਟੀ ਵਲੋਂ ਉਨ੍ਹਾਂ ਨੂੰ ਫਗਵਾਡ਼ਾ ਹਲਕੇ ਦਾ ਇੰਚਾਰਜ ਵੀ ਨਿਯੁਕਤ ਕੀਤਾ ਗਿਆ ਸੀ।
ਪਿਛਲੀ ਖ਼ਬਰ ਜ਼ਿਲ੍ਹੇ ’ਚ ਡਰਾਫ਼ਟ ਵੋਟਰ ਸੂਚੀਆਂ ਸਬੰਧੀ ਦਾਅਵੇ ਤੇ ਇਤਰਾਜ਼ ਦਾਇਰ ਕਰਨ ਦੀ ਪ੍ਰਕਿਰਿਆ ਸ਼ੁਰੂ ਅਗਲੀ ਖ਼ਬਰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਧੋਖਾਧਡ਼ੀ ਕਰਨ ਸੰਬੰਧੀ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।