13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਭਾਕਿਯੂ ਲੱਖੋਵਾਲ ਦੀ ਮਹੀਨਾਵਾਰ ਮੀਟਿੰਗ ਟੈਕਸੀ ਸਟੈਂਡ ਭੁਲੱਥ ਵਿਖੇ ਹੋਈ

ਭੁਲੱਥ, 12 ਨਵੰਬਰ (ਮੇਹਰ ਚੰਦ ਸਿੱਧੂ)- ਭਾਕਿਯੂ ਲੱਖੋਵਾਲ ਦੇ ਆਗੂਆਂ ਦੀ ਮਹੀਨਾਵਾਰ ਮੀਟਿੰਗ ਟੈਕਸੀ ਸਟੈਂਡ ਕਰਤਾਰਪੁਰ ਰੋਡ ਭੁਲੱਥ ਵਿਖੇ ਜ਼ਿਲ੍ਹਾ ਪ੍ਰਧਾਨ ਹਰਪਿੰਦਰ ਸਿੰਘ ਭਿੰਦਾ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਕਿਸਾਨਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 13-11-2026
ਭੁਲੱਥ, 12 ਨਵੰਬਰ (ਮੇਹਰ ਚੰਦ ਸਿੱਧੂ)- ਭਾਕਿਯੂ ਲੱਖੋਵਾਲ ਦੇ ਆਗੂਆਂ ਦੀ ਮਹੀਨਾਵਾਰ ਮੀਟਿੰਗ ਟੈਕਸੀ ਸਟੈਂਡ ਕਰਤਾਰਪੁਰ ਰੋਡ ਭੁਲੱਥ ਵਿਖੇ ਜ਼ਿਲ੍ਹਾ ਪ੍ਰਧਾਨ ਹਰਪਿੰਦਰ ਸਿੰਘ ਭਿੰਦਾ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਕਿਸਾਨਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਯੂਨੀਅਨ ਆਗੂਆਂ ਨੇ ਕਿਹਾ ਕਿ ਕਿਸਾਨ ਝੋਨੇ ਦੀ ਪਰਾਲੀ ਤੇ ਰਹਿੰਦ ਖੂੰਹਦ ਨੂੰ ਅੱਗ ਲਗਾਉਣਾ ਬੰਦ ਕਰਨ, ਕਿਉਂਕਿ ਇਸ ਦੇ ਨਾਲ ਜਿੱਥੇ ਵਾਤਾਵਰਣ ਪ੍ਰਭਾਵਿਤ ਹੁੰਦਾ ਹੈ, ਉੱਥੇ ਅੱਗਾਂ ਲਗਾਉਣ ਨਾਲ ਬਹੁਤ ਸਾਰੇ ਜੀਵ ਜੰਤੂ ਆਪਣੀਆਂ ਜਾਨਾਂ ਤੋਂ ਹੱਥ ਧੋ ਬਹਿੰਦੇ ਹਨ, ਵਾਤਾਵਰਣ ਅੰਦਰ ਧੂੰਏਂ ਦੇ ਵਧਣ ਨਾਲ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਵੱਧ ਜਾਂਦਾ ਹੈ। ਇਸ ਕਰਕੇ ਅੱਗ ਲਗਾਉਣ ਤੋਂ ਕਿਸਾਨ ਵੀਰ ਗੁਰੇਜ ਕਰਨ। ਮੀਟਿੰਗ ਦੌਰਾਨ ਹਾਜ਼ਰ ਕਿਸਾਨਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਗਈਆਂ। ਇਸ ਮੌਕੇ ਨਵੇਂ ਅਹੁਦੇਦਾਰਾਂ ਦੀ ਚੋਣ ਵੀ ਕੀਤੀ ਗਈ। ਇਸ ਮੌਕੇ ਸਤਨਾਮ ਸਿੰਘ ਸੱਤੂ ਮਾਨਾ ਤਲਵੰਡੀ ਨੂੰ ਮੁੱਖ ਸਲਾਹਕਾਰ ਚੁਣਿਆ ਗਿਆ। ਇਸ ਮੌਕੇ ਗੁਰਵਿੰਦਰ ਸਿੰਘ ਲਿੱਟਾਂ ਮੈਂਬਰ, ਰਣਜੀਤ ਸਿੰਘ ਬੋਪਾਰਾਏ ਮੈਂਬਰ, ਹਰਜਿੰਦਰ ਸਿੰਘ ਫ਼ਤਿਹਪੁਰ ਮੈਂਬਰ, ਹਰਪ੍ਰੀਤ ਸਿੰਘ ਖੱਸਣ ਮੈਂਬਰ, ਸੁਖਵਿੰਦਰ ਸਿੰਘ ਮਨਸੂਰਪੁਰ ਤੇ ਬੀਬੀ ਜਸਬੀਰ ਕੌਰ ਮੁਕੇਰੀਆਂ ਮੈਂਬਰ ਵਜੋਂ ਚੁਣੇ ਗਏ। ਇਸ ਮੌਕੇ ਬਲਕਾਰ ਸਿੰਘ, ਹਰਦੀਪ ਸਿੰਘ ਧਾਮੀ ਸਰਕਲ ਪ੍ਰਧਾਨ, ਮਨਜੀਤ ਸਿੰਘ, ਮਹਿੰਦਰ ਸਿੰਘ, ਹਰਮਜੀਤ ਸਿੰਘ, ਸਵਰਨ ਸਿੰਘ, ਅਵਤਾਰ ਸਿੰਘ ਬੋਪਾਰਾਏ, ਵਰਿੰਦਰਪ੍ਰੀਤ ਸਿੰਘ, ਬਲਜੀਤ ਸਿੰਘ, ਭੁਪਿੰਦਰ ਸਿੰਘ, ਲਖਬੀਰ ਸਿੰਘ ਨੰਬਰਦਾਰ ਮੁਬਾਰਕਪੁਰ, ਧਰਮਜੀਤ ਸਿੰਘ, ਜਗਤਾਰ ਸਿੰਘ, ਜੋਗਿੰਦਰ ਸਿੰਘ ਮੇਤਲਾ, ਇੰਦਰਪਾਲ ਸਿੰਘ ਇਕਾਈ ਪ੍ਰਧਾਨ, ਹਰਪ੍ਰੀਤ ਸਿੰਘ ਖੱਸਣ, ਪਰਮਜੀਤ ਸਿੰਘ ਖੱਸਣ, ਸਤਨਾਮ ਸਿੰਘ, ਸਤਵਿੰਦਰ ਸਿੰਘ ਇਕਾਈ ਪ੍ਰਧਾਨ ਬੋਪਾਰਾਏ, ਸੁਖਵਿੰਦਰ ਸਿੰਘ ਮੀਤ ਪ੍ਰਧਾਨ ਬੋਪਾਰਾਏ, ਟੀਟਾ ਸਿੰਘ ਪੰਡੋਰੀ, ਸੁਖਵਿੰਦਰ ਸਿੰਘ ਮਨਸੂਰਪੁਰ, ਹਰਜੀਤ ਸਿੰਘ ਬੋਪਾਰਾਏ, ਹਰਜਿੰਦਰ ਸਿੰਘ, ਰਣਜੀਤ ਸਿੰਘ, ਜੋਗਾ ਸਿੰਘ, ਅੰਮ੍ਰਿਤ ਪਾਲ ਸਿੰਘ ਬੱਲ, ਤਲਵਿੰਦਰ ਸਿੰਘ, ਸੁਖਜੀਤ ਸਿੰਘ, ਸੁਖਦੇਵ ਸਿੰਘ, ਸੁਖਚੈਨ ਸਿੰਘ, ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਭਗਵਾਨਪੁਰ ਵਿਖੇ ਛੇਵਾਂ ਮਹਾਨ ਗੁਰਮਤਿ ਸਮਾਗਮ ਕੱਲ੍ਹ ਅਗਲੀ ਖ਼ਬਰ ਬਾਬਾ ਦੀਪ ਸਿੰਘ ਤੇ ਭਾਈ ਮਨੀ ਸਿੰਘ ਦੇ ਸ਼ਹੀਦੀ ਦਿਹਾਡ਼ੇ ਨੂੰ ਸਮਰਪਿਤ ਧਾਰਮਿਕ ਸਮਾਗਮ 15 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।