15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਫੁੱਲਾਂ ਦੀ ਕੀਤੀ ਮਨਮੋਹਕ ਸਜਾਵਟ

ਸੁਲਤਾਨਪੁਰ ਲੋਧੀ, 14 ਨਵੰਬਰ (ਨਰੇਸ਼ ਹੈਪੀ)-ਜਗਤ ਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਸਬੰਧੀ ਪਾਵਨ ਨਗਰੀ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਤਿਆਰੀਆਂ ਪੂਰੇ ਜੋਸ਼ ਅਤੇ ਸ਼ਰਧਾ ਨਾਲ ਜਾਰੀ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੈਨੇਜਰ ਭਗਵੰਤ ਸਿੰਘ ਕਾਹਲਵਾਂ, ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ ਤੇ ਐਡੀਸ਼ਨਲ ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ ਦੀ ਦੇਖ-ਰੇਖ ਹੇਠ ਪ੍ਰਕਾਸ਼ ਪੁਰਬ ਦੇ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਵੱਖ-ਵੱਖ ਸੇਵਾਵਾਂ ਕਰਵਾਈਆਂ ਜਾ ਰਹੀਆਂ ਹਨ।

ਹਸਪਤਾਲ ਵਿਚ ਜ਼ੇਰੇ ਇਲਾਜ ਮੋਟਰਸਾਈਕਲ ਸਵਾਰ ਨੌਜਵਾਨ ਰਾਹੁਲ। (ਸੱਜੇ) ਘਟਨਾ ਸਥਾਨ ’ਤੇ ਪੁੱਜੀ ਪੁਲਿਸ ਜਾਂਚ ਕਰਦੀ ਹੋਈ। ਤਸਵੀਰਾਂ : ਰਘਬਿੰਦਰ ਸਿੰਘ 15-11-2026
ਸੁਲਤਾਨਪੁਰ ਲੋਧੀ, 14 ਨਵੰਬਰ (ਨਰੇਸ਼ ਹੈਪੀ)-ਜਗਤ ਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਸਬੰਧੀ ਪਾਵਨ ਨਗਰੀ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਤਿਆਰੀਆਂ ਪੂਰੇ ਜੋਸ਼ ਅਤੇ ਸ਼ਰਧਾ ਨਾਲ ਜਾਰੀ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੈਨੇਜਰ ਭਗਵੰਤ ਸਿੰਘ ਕਾਹਲਵਾਂ, ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ ਤੇ ਐਡੀਸ਼ਨਲ ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ ਦੀ ਦੇਖ-ਰੇਖ ਹੇਠ ਪ੍ਰਕਾਸ਼ ਪੁਰਬ ਦੇ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਵੱਖ-ਵੱਖ ਸੇਵਾਵਾਂ ਕਰਵਾਈਆਂ ਜਾ ਰਹੀਆਂ ਹਨ। ਗੁਰਦੁਆਰਾ ਸਾਹਿਬ ਦੇ ਪਾਵਨ ਦਰਬਾਰ ਅੰਦਰ ਵੱਖ-ਵੱਖ ਕਿਸਮਾਂ ਅਤੇ ਰੰਗਾਂ ਦੇ ਤਾਜ਼ੇ ਫੁੱਲਾਂ ਨਾਲ ਬੇਹੱਦ ਮਨਮੋਹਕ ਸਜਾਵਟ ਕੀਤੀ ਜਾ ਰਹੀ ਹੈ। ਪਿਛਲੇ ਇੱਕ ਹਫ਼ਤੇ ਤੋਂ ਵਿਸ਼ੇਸ਼ ਕਾਰੀਗਰ ਇਸ ਸੇਵਾ ਵਿਚ ਜੁਟੇ ਹੋਏ ਹਨ, ਜਦਕਿ ਸ਼ਰਧਾਲੂ ਸੰਗਤਾਂ ਵੀ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਸੇਵਾ ਨਿਭਾਉਂਦਿਆਂ ਸ਼੍ਰੋਮਣੀ ਕਮੇਟੀ ਦਾ ਸਹਿਯੋਗ ਕਰ ਰਹੀਆਂ ਹਨ। ਫੁੱਲਾਂ ਦੀ ਮਨਮੋਹਕ ਸਜਾਵਟ ਕਾਰਨ ਗੁਰੂ ਦਰਬਾਰ ਦੀ ਸੁੰਦਰਤਾ ਹੋਰ ਵੀ ਨਿਖਰ ਰਹੀ ਹੈ ਅਤੇ ਦਰਸ਼ਨ ਕਰਨ ਆ ਰਹੀਆਂ ਸੰਗਤਾਂ ਲਈ ਇਹ ਵਿਸ਼ੇਸ਼ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ। ਗੁਰਦੁਆਰਾ ਸ੍ਰੀ ਬੇਰ ਸਾਹਿਬ ਦੀ ਪਰਿਕਰਮਾ ਅੰਦਰ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੀ ਤਸਵੀਰ ਵਾਲਾ ਇੱਕ ਬਹੁਤ ਹੀ ਸੁੰਦਰ ਗੁਬਾਰਾ ਵੀ ਉੱਡ ਰਿਹਾ ਹੈ ਜੋ ਕਿ ਸ਼ਰਧਾਲੂਆਂ ਦੀ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਕਾਹਲਵਾਂ, ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ ਅਤੇ ਐਡੀਸ਼ਨਲ ਹੈੱਡ ਗ੍ਰੰਥੀ ਗਿਆਨੀ ਹਰਜਿੰਦਰ ਸਿੰਘ ਚੰਡੀਗਡ਼੍ਹ ਨੇ ਦੱਸਿਆ ਕਿ ਇਹ ਤਿਆਰੀਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜੂਨੀਅਰ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਲਿਆਣ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ, ਬੀਬੀ ਗੁਰਪ੍ਰੀਤ ਕੌਰ ਰੂਹੀ ਅਤੇ ਮੁੱਖ ਸਕੱਤਰ ਜਥੇਦਾਰ ਕੁਲਵੰਤ ਸਿੰਘ ਮੰਨਣ, ਜਥੇਦਾਰ ਗੁਰਮੀਤ ਸਿੰਘ ਬੂਹ ਮੈਂਬਰ ਸ਼੍ਰੋਮਣੀ ਕਮੇਟੀ ਦੀ ਅਗਵਾਈ ਹੇਠ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ 557 ਵਾਂ ਪ੍ਰਕਾਸ਼ ਗੁਰਪੁਰਬ ਦੇਸ਼ ਵਿਦੇਸ਼ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ 22 ਨਵੰਬਰ ਤੋ 25 ਨਵੰਬਰ ਤੱਕ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਮਨਾਇਆ ਜਾਵੇਗਾ। ਉਨ੍ਹਾਂ ਸਮੂਹ ਸੰਤਾਂ ਮਹਾਂਪੁਰਸ਼ਾਂ ਤੇ ਧਾਰਮਿਕ ਜਥੇਬੰਦੀਆਂ ਨੂੰ ਪ੍ਰਕਾਸ਼ ਪੁਰਬ ਜੋਡ਼ ਮੇਲੇ ਦੌਰਾਨ ਪੂਰੀ ਸ਼ਰਧਾ ਭਾਵਨਾ ਨਾਲ ਰਲ ਮਿਲ ਕੇ ਸੇਵਾਵਾਂ ਕਰਨ ਦੀ ਅਪੀਲ ਕੀਤੀ । ਮੈਨੇਜਰ ਭਗਵੰਤ ਸਿੰਘ ਕਾਹਲਵਾਂ ਤੇ ਗਿਆਨੀ ਸਤਨਾਮ ਸਿੰਘ ਹੈੱਡ ਗ੍ਰੰਥੀ ਨੇ ਦੱਸਿਆ ਕਿ ਇਸ ਸਬੰਧੀ 22 ਤੇ 23 ਨਵੰਬਰ ਦੀ ਦਰਮਿਆਨੀ ਰਾਤ ਨੂੰ ਢਾਈ ਵਜੇ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਜਿਨ੍ਹਾਂ ਦੇ ਭੋਗ 24 ਅਤੇ 25 ਨਵੰਬਰ ਦੀ ਦਰਮਿਆਨੀ ਰਾਤ ਨੂੰ 1: 40 ਤੇ ਪਾਏ ਜਾਣਗੇ ਅਤੇ ਇਸ ਸਮੇਂ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕੀਤੀ ਜਾਵੇਗੀ। ਉਨ੍ਹਾਂ ਹੋਰ ਦੱਸਿਆ ਕਿ 23 ਨਵੰਬਰ ਸਵੇਰੇ 10 ਵਜੇ ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਸੁਲਤਾਨਪੁਰ ਲੋਧੀ ਤੋਂ ਮਹਾਨ ਨਗਰ ਕੀਰਤਨ ਆਰੰਭ ਹੋ ਕੇ ਵੱਖ-ਵੱਖ ਬਾਜ਼ਾਰਾਂ ਵਿਚੋਂ ਦੀ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪੁੱਜ ਕੇ ਸੰਪੰਨ ਹੋਵੇਗਾ ਜਿਸ ਉੱਪਰ ਸਾਰੇ ਰਸਤੇ ਹਵਾਈ ਜਹਾਜ਼ ਰਾਹੀਂ ਫੁੱਲਾਂ ਦੀ ਵਰਖਾ ਕੀਤੀ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸੇ ਦਿਨ 23 ਨਵੰਬਰ ਦੀ ਸ਼ਾਮ ਦੇ 4 ਵਜੇ ਤੋਂ 25 ਨਵੰਬਰ ਦੀ ਸਵੇਰੇ 9 ਵਜੇ ਤੱਕ ਲਗਾਤਾਰ ਭਾਈ ਮਰਦਾਨਾ ਦੀ ਦੀਵਾਨ ਹਾਲ ਗੁਰਦੁਆਰਾ ਬੇਰ ਸਾਹਿਬ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠਾਂ ਧਾਰਮਿਕ ਦੀਵਾਨ ਸਜਣਗੇ, ਜਿਸ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰੀ ਜਥੇ ਭਾਗ ਲੈਣਗੇ। ਉਨ੍ਹਾਂ ਦੱਸਿਆ ਕਿ 24 ਨਵੰਬਰ ਨੂੰ ਸ਼ਾਮ 7 ਵਜੇ ਸ਼ਾਨਦਾਰ ਦੀਪਮਾਲਾ ਹੋਵੇਗੀ ਅਤੇ ਆਤਿਸ਼ਬਾਜ਼ੀ ਚਲਾਈ ਜਾਵੇਗੀ। ਇਸੇ ਦਿਨ ਦੁਪਹਿਰ 12 ਵਜੇ ਅੰਮ੍ਰਿਤ ਸੰਚਾਰ ਵੀ ਹੋਵੇਗਾ। ਇਸ ਸਮੇਂ ਗੁਰਦੁਆਰਾ ਬੇਰ ਸਾਹਿਬ ਦੇ ਐਡੀਸ਼ਨਲ ਮੈਨੇਜਰ ਗੁਰਪ੍ਰੀਤ ਸਿੰਘ , ਚੈਂਚਲ ਸਿੰਘ ਤੇ ਗੁਰਜੀਤ ਸਿੰਘ ਮੀਤ ਮੈਨੇਜਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਚੋਰੀ ਦੀਆਂ ਤਾਰਾਂ ਨੂੰ ਸਾਡ਼ ਕੇ ਤਾਂਬਾ ਕੱਢਦੇ ਤਿੰਨ ਕਬਾਡ਼ੀਏ ਕੀਤੇ ਪੁਲਿਸ ਹਵਾਲੇ ਆਏ ਦਿਨ ਮੋਟਰਾਂ ਤੋਂ ਹੋ ਰਹੀਆਂ ਤਾ... ਅਗਲੀ ਖ਼ਬਰ ਫਗਵਾਡ਼ਾ ’ਚ ਤੇਜ਼ ਰਫ਼ਤਾਰ ਥਾਰ ਨੇ ਵਿਅਕਤੀ ਨੂੰ ਮਾਰੀ ਟੱਕਰ-ਹਾਦਸੇ ਤੋਂ ਬਾਅਦ ਫਲਾਈਓਵਰ ’ਤੇ ਪਲਟੀ ਗੱਡੀ-ਇਕ ਦੀ ਹਾਲਤ ਨਾਜ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।