15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਭਾਣੋਕੀ ਰੋਡ ਵਿਖੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਅੱਜ

ਫਗਵਾਡ਼ਾ, 14 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾਡ਼ਾ ਦੇ ਨਜ਼ਦੀਕ ਡੇਰਾ ਰਾਮ ਸਿੰਘ ਖੇਡ਼ਾ/ਭਾਣੋਕੀ ਰੋਡ ਵਿਖੇ ਅੱਖਾਂ ਦਾ ਮੁਫ਼ਤ ਮੈਡੀਕਲ ਚੈੱਕਅਪ ਅਤੇ ਅਪਰੇਸ਼ਨ ਕੈਂਪ, ਹੱਡੀਆਂ ਦੀਆਂ ਬਿਮਾਰੀਆਂ ਦਾ ਚੈੱਕਅਪ ਕੈਂਪ ਗੁਰੂ ਨਾਨਕ ਵੰਸ਼ ਬਾਬਾ ਮਨਜੀਤ ਸਿੰਘ ਬੇਦੀ ਸ੍ਰੀ ਚੋਲਾ ਸਾਹਿਬ ਡੇਰਾ ਬਾਬਾ ਨਾਨਕ ਵਾਲੇ ਅਤੇ ਚੇਅਰਮੈਨ ਗੁਰੂ ਨਾਨਕ ਸੇਵਾ ਸਿਮਰਨ ਸੁਸਾਇਟੀ ਰਜਿ: ਫਗਵਾਡ਼ਾ ਦੀ ਦੇਖ ਰੇਖ ਹੇਠ 15 ਨਵੰਬਰ ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋ ਦੁਪਹਿਰ 2 ਵਜੇ ਤੱਕ ਲਗਾਇਆ ਜਾ ਰਿਹਾ ਹੈ ਜਿਸ ਵਿਚ ਅੱਖਾਂ ਦੇ ਮਾਹਿਰ ਡਾਕਟਰ ਜੀ. ਐਸ.

ਅਜੀਤ ਡੈਸਕ 15-11-2026
ਫਗਵਾਡ਼ਾ, 14 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾਡ਼ਾ ਦੇ ਨਜ਼ਦੀਕ ਡੇਰਾ ਰਾਮ ਸਿੰਘ ਖੇਡ਼ਾ/ਭਾਣੋਕੀ ਰੋਡ ਵਿਖੇ ਅੱਖਾਂ ਦਾ ਮੁਫ਼ਤ ਮੈਡੀਕਲ ਚੈੱਕਅਪ ਅਤੇ ਅਪਰੇਸ਼ਨ ਕੈਂਪ, ਹੱਡੀਆਂ ਦੀਆਂ ਬਿਮਾਰੀਆਂ ਦਾ ਚੈੱਕਅਪ ਕੈਂਪ ਗੁਰੂ ਨਾਨਕ ਵੰਸ਼ ਬਾਬਾ ਮਨਜੀਤ ਸਿੰਘ ਬੇਦੀ ਸ੍ਰੀ ਚੋਲਾ ਸਾਹਿਬ ਡੇਰਾ ਬਾਬਾ ਨਾਨਕ ਵਾਲੇ ਅਤੇ ਚੇਅਰਮੈਨ ਗੁਰੂ ਨਾਨਕ ਸੇਵਾ ਸਿਮਰਨ ਸੁਸਾਇਟੀ ਰਜਿ: ਫਗਵਾਡ਼ਾ ਦੀ ਦੇਖ ਰੇਖ ਹੇਠ 15 ਨਵੰਬਰ ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋ ਦੁਪਹਿਰ 2 ਵਜੇ ਤੱਕ ਲਗਾਇਆ ਜਾ ਰਿਹਾ ਹੈ ਜਿਸ ਵਿਚ ਅੱਖਾਂ ਦੇ ਮਾਹਿਰ ਡਾਕਟਰ ਜੀ. ਐਸ. ਵਿਰਦੀ, ਹੱਡੀਆਂ ਦੇ ਮਾਹਿਰ ਡਾਕਟਰ ਰੋਹਨ ਸਿੰਘ ਪਰਹਾਰ, ਸੀਨੀਅਰ ਆਯੁਰਵੈਦਿਕ ਡਾ: ਚੇਤਨਾ ਮਹਿਤਾ ਆਦਿ ਚੈੱਕਅਪ ਕਰਨਗੇ ਅਤੇ ਮੁਫ਼ਤ ਦਵਾਈਆਂ ਦੇਣਗੇ । ਕੈਂਪ ਦੌਰਾਨ ਹੱਡੀਆਂ ਦੀ ਤਾਕਤ, ਸ਼ੂਗਰ, ਬੀ. ਪੀ. ਆਦਿ ਦੇ ਟੈੱਸਟ ਵੀ ਮੁਫ਼ਤ ਕੀਤੇ ਜਾਣਗੇ । ਮਰੀਜ਼ਾ ਦੀਆਂ ਅੱਖਾਂ ਦੇ ਅਪਰੇਸ਼ਨ, ਅੱਖਾਂ ਦੇ ਲੈਨਜ਼ ਅਤੇ ਦਵਾਈਆਂ ਦੀ ਸੇਵਾ ਸੁਸਾਇਟੀ ਵੱਲੋਂ ਮੁਫ਼ਤ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਬਾਬਾ ਕਰਨਜੋਤ ਸਿੰਘ ਬੇਦੀ ਨੇ ਦਿੱਤੀ।
ਪਿਛਲੀ ਖ਼ਬਰ ਨਿਰਮਲ ਕੁਟੀਆ ਡੁਮੇਲੀ ਵਿਖੇ ਸੰਤ ਬਾਬਾ ਜਵਾਲਾ ਸਿੰਘ ਦੀ ਸਾਲਾਨਾ ਬਰਸੀ ਮਨਾਈ ਅਗਲੀ ਖ਼ਬਰ ਐਲਪਾਈਨ ਪਬਲਿਕ ਹਾਈ ਸਕੂਲ ਵਿਖੇ ਕੈਨੇਡਾ ਵਿਖੇ ਪਡ਼੍ਹਾਈ, ਸਕਾਲਰਸ਼ਿਪ ਤੇ ਦਾਖਲਾ ਪ੍ਰਕਿਰਿਆ ਸੰਬੰਧੀ ਵਿਸ਼ੇਸ਼ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।