16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

15 ਹਜ਼ਾਰ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਕਪੂਰਥਲਾ, 16 ਨਵੰਬਰ (ਅਮਰਜੀਤ ਸਿੰਘ ਸਡਾਨਾ)-ਥਾਣਾ ਸਦਰ ਮੁਖੀ ਇੰਸਪੈਕਟਰ ਮੇਜਰ ਸਿੰਘ ਦੀ ਅਗਵਾਈ ਵਿਚ ਸਦਰ ਪੁਲਿਸ ਨੇ ਭਾਰਤੀ ਮਾਤਰਾ ਵਿਚ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਾਇੰਸ ਸਿਟੀ ਚੌਂਕੀ ਇੰਚਾਰਜ ਏ.

ਅਜੀਤ ਡੈਸਕ 17-11-2026
ਕਪੂਰਥਲਾ, 16 ਨਵੰਬਰ (ਅਮਰਜੀਤ ਸਿੰਘ ਸਡਾਨਾ)-ਥਾਣਾ ਸਦਰ ਮੁਖੀ ਇੰਸਪੈਕਟਰ ਮੇਜਰ ਸਿੰਘ ਦੀ ਅਗਵਾਈ ਵਿਚ ਸਦਰ ਪੁਲਿਸ ਨੇ ਭਾਰਤੀ ਮਾਤਰਾ ਵਿਚ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਾਇੰਸ ਸਿਟੀ ਚੌਂਕੀ ਇੰਚਾਰਜ ਏ.ਐਸ.ਆਈ. ਸੰਦੀਪ ਸਿੰਘ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕਥਿਤ ਦੋਸ਼ੀ ਅੰਕੁਰ ਉਰਫ਼ ਸੰਨੀ ਤੇ ਕੁਮਾਰ ਸੋਨੂੰ ਵਾਸੀਆਨ ਲੁਧਿਆਣਾ ਪਾਬੰਦੀਸ਼ੁਦਾ ਕੈਪਸੂਲ ਵੇਚਣ ਦਾ ਕੰਮ ਕਰਦੇ ਹਨ ਤੇ ਹੁਣ ਵੀ ਆਧੀ ਖੂਹੀ ਪੁਲੀ ਨੇਡ਼ੇ ਭਾਰੀ ਮਾਤਰਾ ਵਿਚ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਮੌਜੂਦ ਹਨ, ਜਿਸ ’ਤੇ ਪੁਲਿਸ ਨੇ ਮੁਖ਼ਬਰ ਵਲੋਂ ਦੱਸੀ ਜਗ੍ਹਾ ’ਤੇ ਛਾਪੇਮਾਰੀ ਕਰਕੇ ਉਕਤ ਦੋਵਾਂ ਕਥਿਤ ਦੋਸ਼ੀਆਂ ਨੂੰ ਕਾਬੂ ਕਰਨ ਉਪਰੰਤ ਉਨ੍ਹਾਂ ਦੇ ਕਬਜ਼ੇ ਵਿਚੋਂ 15 ਹਜ਼ਾਰ ਪਾਬੰਦੀਸ਼ੁਦਾ ਪ੍ਰੈਗਾਬਾਲੀਨ ਕੈਪਸੂਲ ਬਰਾਮਦ ਕੀਤੇ ਤੇ ਉਨ੍ਹਾਂ ਵਿਰੁੱਧ ਥਾਣਾ ਸਦਰ ਵਿਖੇ ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਹੈਰੋਇਨ ਸਣੇ ਇੱਕ ਕਾਬੂ ਅਗਲੀ ਖ਼ਬਰ ਟਰੈਕਟਰ ਟਰਾਲੀ ਤੇ ਮੋਟਰਸਾਈਕਲ ਦੀ ਟੱਕਰ ’ਚ ਇਕ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।