17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਪ੍ਰਸ਼ਾਸਨਿਕ ਹਦਾਇਤਾਂ ਦੇ ਬਾਵਜੂਦ ਪਰਾਲੀ ਸਾਡ਼ਨ ਦੀਆਂ ਘਟਨਾਵਾਂ ਜਾਰੀ

ਫਗਵਾਡ਼ਾ, 16 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਡਿਪਟੀ ਕਮਿਸ਼ਨਰ ਕਪੂਰਥਲਾ ਦੀਆਂ ਹਦਾਇਤਾਂ ਤੇ ਸਥਾਨਕ ਪ੍ਰਸ਼ਾਸਨ ਦੀ ਨਿਗਰਾਨੀ ਦੇ ਬਾਵਜੂਦ ਪਿੰਡਾਂ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਇੱਕਾ-ਦੁੱਕਾ ਘਟਨਾਵਾਂ ਹਾਲੇ ਵੀ ਜਾਰੀ ਹਨ। ਇਸ ਦੀ ਇੱਕ ਉਦਾਹਰਣ ਫਗਵਾਡ਼ਾ-ਹੁਸ਼ਿਆਰਪੁਰ ਰੋਡ ’ਤੇ ਦੇਖਣ ਨੂੰ ਮਿਲੀ, ਜਿੱਥੇ ਇੱਕ ਕਿਸਾਨ ਵਲੋਂ ਖੇਤ ਨੂੰ ਸ਼ਰੇਆਮ ਅੱਗ ਲਗਾ ਕੇ ਸਰਕਾਰੀ ਹੁਕਮਾਂ ਦੀਆਂ ਧੱਜੀਆਂ ਉਡਾਈਆਂ ਗਈਆਂ।

ਅਜੀਤ ਡੈਸਕ 17-11-2026
ਫਗਵਾਡ਼ਾ, 16 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਡਿਪਟੀ ਕਮਿਸ਼ਨਰ ਕਪੂਰਥਲਾ ਦੀਆਂ ਹਦਾਇਤਾਂ ਤੇ ਸਥਾਨਕ ਪ੍ਰਸ਼ਾਸਨ ਦੀ ਨਿਗਰਾਨੀ ਦੇ ਬਾਵਜੂਦ ਪਿੰਡਾਂ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਇੱਕਾ-ਦੁੱਕਾ ਘਟਨਾਵਾਂ ਹਾਲੇ ਵੀ ਜਾਰੀ ਹਨ। ਇਸ ਦੀ ਇੱਕ ਉਦਾਹਰਣ ਫਗਵਾਡ਼ਾ-ਹੁਸ਼ਿਆਰਪੁਰ ਰੋਡ ’ਤੇ ਦੇਖਣ ਨੂੰ ਮਿਲੀ, ਜਿੱਥੇ ਇੱਕ ਕਿਸਾਨ ਵਲੋਂ ਖੇਤ ਨੂੰ ਸ਼ਰੇਆਮ ਅੱਗ ਲਗਾ ਕੇ ਸਰਕਾਰੀ ਹੁਕਮਾਂ ਦੀਆਂ ਧੱਜੀਆਂ ਉਡਾਈਆਂ ਗਈਆਂ। ਖੇਤ ’ਚ ਲੱਗੀ ਅੱਗ ਕਾਰਨ ਉੱਠਦੇ ਧੂੰਏਂ ਨੇ ਇੱਕ ਵਾਰ ਫਿਰ ਪਰਾਲੀ ਸਾਡ਼ਨ ਦੀ ਸਮੱਸਿਆ ਅਤੇ ਇਸ ਦੇ ਵਾਤਾਵਰਨ ’ਤੇ ਪੈਣ ਵਾਲੇ ਮਾਡ਼ੇ ਪ੍ਰਭਾਵਾਂ ਵੱਲ ਧਿਆਨ ਖਿੱਚਿਆ ਹੈ। ਸਰਕਾਰ ਤੇ ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਲਗਾਤਾਰ ਜਾਗਰੂਕ ਕਰਨ ਦੇ ਨਾਲ-ਨਾਲ ਪਰਾਲੀ ਸਾਡ਼ਨ ਤੋਂ ਰੋਕਣ ਲਈ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ, ਪਰ ਇਸ ਦੇ ਬਾਵਜੂਦ ਅਜਿਹੀਆਂ ਘਟਨਾਵਾਂ ਦਾ ਸਾਹਮਣੇ ਆਉਣਾ ਪ੍ਰਸ਼ਾਸਨਿਕ ਯਤਨਾਂ ਦੀ ਪ੍ਰਭਾਵਸ਼ੀਲਤਾ ’ਤੇ ਸਵਾਲ ਖਡ਼੍ਹੇ ਕਰਦਾ ਹੈ। ਪਰਾਲੀ ਸਾਡ਼ਨ ਨਾਲ ਹਵਾ ਵਿਚ ਪ੍ਰਦੂਸ਼ਣ ਵਧਣ ਦੇ ਨਾਲ-ਨਾਲ ਆਮ ਲੋਕਾਂ ਦੀ ਸਿਹਤ, ਸਡ਼ਕਾਂ ’ਤੇ ਆਵਾਜਾਈ ਅਤੇ ਵਾਤਾਵਰਨ ਨੂੰ ਵੀ ਨੁਕਸਾਨ ਪਹੁੰਚਦਾ ਹੈ।
ਪਿਛਲੀ ਖ਼ਬਰ 18 ਦੀ ਜਲੰਧਰ ਰੈਲੀ ’ਚ ਵੱਡੀ ਗਿਣਤੀ ’ਚ ਭਾਜਪਾ ਵਰਕਰ ਸ਼ਾਮਿਲ ਹੋਣਗੇ-ਚੇਤਨ ਸੂਰੀ ਅਗਲੀ ਖ਼ਬਰ ਸਤਨਾਮ ਸਿੰਘ ਮਾਣਕ ਦੀ ਪੁਸਤਕ ‘ਅਹਿਸਾਸ’ ਅੱਜ ਹੋਵੇਗੀ ਰਿਲੀਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।