17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਵਿਸ਼ਵਕਰਮਾ ਮੰਦਰ ਵਿਖੇ ‘ਸ੍ਰੀ ਵਿਸ਼ਵਕਰਮਾ ਆਰਟ ਐਗਜ਼ੀਬਿਸ਼ਨ’ ਦਾ ਸ਼ਾਨਦਾਰ ਉਦਘਾਟਨ

ਫਗਵਾਡ਼ਾ, 16 ਨਵੰਬਰ (ਹਰਜੋਤ ਸਿੰਘ ਚਾਨਾ)-ਸ਼੍ਰੋਮਣੀ ਸ੍ਰੀ ਵਿਸ਼ਵਕਰਮਾ ਮੰਦਰ, ਬੰਗਾ ਰੋਡ ਵਿਖੇ ਸੰਗਤਾਂ ਦੇ ਭਾਰੀ ਉਤਸ਼ਾਹ ਦਰਮਿਆਨ ‘ਸ੍ਰੀ ਵਿਸ਼ਵਕਰਮਾ ਆਰਟ ਐਗਜ਼ੀਬਿਸ਼ਨ’ ਦਾ ਸ਼ਾਨਦਾਰ ਉਦਘਾਟਨ ਕੀਤਾ ਗਿਆ। ਪ੍ਰਦਰਸ਼ਨੀ ਦਾ ਉਦਘਾਟਨ ਮੁੱਖ ਮਹਿਮਾਨ ਸਰਦਾਰ ਕਿਰਪਾਲ ਸਿੰਘ ਫਲੋਰਾ ਨੇ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਰਿਬਨ ਕੱਟ ਕੇ ਕੀਤਾ।

ਅਜੀਤ ਡੈਸਕ 17-11-2026
ਫਗਵਾਡ਼ਾ, 16 ਨਵੰਬਰ (ਹਰਜੋਤ ਸਿੰਘ ਚਾਨਾ)-ਸ਼੍ਰੋਮਣੀ ਸ੍ਰੀ ਵਿਸ਼ਵਕਰਮਾ ਮੰਦਰ, ਬੰਗਾ ਰੋਡ ਵਿਖੇ ਸੰਗਤਾਂ ਦੇ ਭਾਰੀ ਉਤਸ਼ਾਹ ਦਰਮਿਆਨ ‘ਸ੍ਰੀ ਵਿਸ਼ਵਕਰਮਾ ਆਰਟ ਐਗਜ਼ੀਬਿਸ਼ਨ’ ਦਾ ਸ਼ਾਨਦਾਰ ਉਦਘਾਟਨ ਕੀਤਾ ਗਿਆ। ਪ੍ਰਦਰਸ਼ਨੀ ਦਾ ਉਦਘਾਟਨ ਮੁੱਖ ਮਹਿਮਾਨ ਸਰਦਾਰ ਕਿਰਪਾਲ ਸਿੰਘ ਫਲੋਰਾ ਨੇ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਰਿਬਨ ਕੱਟ ਕੇ ਕੀਤਾ। ਇਸ ਆਰਟ ਗੈਲਰੀ ਵਿਚ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦੇ ਜੀਵਨ ਫ਼ਲਸਫ਼ੇ, ਸਿੱਖਿਆਵਾਂ ਤੇ ਗੌਰਵਮਈ ਇਤਿਹਾਸ ਨੂੰ ਦਰਸਾਉਂਦੀਆਂ ਦੁਰਲੱਭ ਤਸਵੀਰਾਂ ਅਤੇ ਕਲਾਕ੍ਰਿਤੀਆਂ ਨੂੰ ਸੁੰਦਰ ਢੰਗ ਨਾਲ ਪ੍ਰਦਰਸ਼ਿਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੰਸਥਾ ਅਤੇ ਸਮਾਜ ਦੀ ਤਰੱਕੀ ’ਚ ਅਹਿਮ ਯੋਗਦਾਨ ਪਾਉਣ ਵਾਲੀਆਂ ਸਤਿਕਾਰਯੋਗ ਸ਼ਖ਼ਸੀਅਤਾਂ ਤੇ ਬਜ਼ੁਰਗਾਂ ਦੀਆਂ ਯਾਦਾਂ ਨੂੰ ਵੀ ਸੰਭਾਲਿਆ ਗਿਆ ਹੈ। ਇਸ ਮੌਕੇ ਸ੍ਰੀ ਵਿਸ਼ਵਕਰਮਾ ਧੀਮਾਨ ਸਭਾ ਦੇ ਪ੍ਰਧਾਨ ਪ੍ਰਦੀਪ ਧੀਮਾਨ ਨੇ ਕਿਹਾ ਕਿ ਇਹ ਆਰਟ ਗੈਲਰੀ ਸੰਸਥਾ ਦੇ ਇਤਿਹਾਸ ਵਿਚ ਸੁਨਹਿਰੀ ਅਧਿਆਏ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਸਾਡੇ ਬਜ਼ੁਰਗ ਸਾਡਾ ਅਨਮੋਲ ਸਰਮਾਇਆ ਹਨ ਤੇ ਉਨ੍ਹਾਂ ਦਾ ਸੰਘਰਸ਼ ਤੇ ਜੀਵਨ ਤਜਰਬਾ ਨੌਜਵਾਨ ਪੀਡ਼੍ਹੀ ਲਈ ਪ੍ਰੇਰਨਾ ਦਾ ਸਰੋਤ ਹੈ। ਇਹ ਗੈਲਰੀ ਆਉਣ ਵਾਲੀਆਂ ਪੀਡ਼੍ਹੀਆਂ ਨੂੰ ਆਪਣੇ ਵਿਰਸੇ ਅਤੇ ਇਤਿਹਾਸ ਨਾਲ ਜੋਡ਼ਨ ਲਈ ਚਾਨਣ ਮੁਨਾਰਾ ਸਾਬਤ ਹੋਵੇਗੀ। ਇਸ ਉਪਰਾਲੇ ਵਿਚ ਜਗਜੀਤ ਸਿੰਘ ਲਾਲ, ਮਨਜਿੰਦਰ ਸਿੰਘ ਸੀਹਰਾ, ਸੁਖਦੇਵ ਸਿੰਘ ਚੱਗਰ ਅਤੇ ਹਰਜੋਤ ਸਿੰਘ ਚੱਗਰ ਨੇ ਵਿਸ਼ੇਸ਼ ਯੋਗਦਾਨ ਪਾਇਆ। ਇਸ ਮੌਕੇ ਜਸਪਾਲ ਸਿੰਘ ਲਾਲ, ਸੁਰਿੰਦਰ ਪਾਲ ਧੀਮਾਨ, ਗੁਰਨਾਮ ਸਿੰਘ ਜੂਤਲਾ ਸਮੇਤ ਸਭਾ ਦੇ ਅਹੁਦੇਦਾਰ, ਮੈਂਬਰ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਐਨ.ਐਚ.ਐਮ. ਕਰਮਚਾਰੀਆਂ ਨੇ ਡਾਇਰੈਕਟਰ ਸਿਹਤ ਸੇਵਾਵਾਂ ਡਾ. ਅਨਿਲ ਗੋਇਲ ਨੂੰ ਮੰਗ ਪੱਤਰ ਸੌਂਪਿਆ ਅਗਲੀ ਖ਼ਬਰ ਫਗਵਾਡ਼ਾ ਵਿਖੇ 21 ਨਵੰਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਦੀਆਂ ਤਿਆਰੀਆਂ ਸਬੰਧੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।