17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਐਨ.ਐਚ.ਐਮ. ਕਰਮਚਾਰੀਆਂ ਨੇ ਡਾਇਰੈਕਟਰ ਸਿਹਤ ਸੇਵਾਵਾਂ ਡਾ. ਅਨਿਲ ਗੋਇਲ ਨੂੰ ਮੰਗ ਪੱਤਰ ਸੌਂਪਿਆ

ਸੁਲਤਾਨਪੁਰ ਲੋਧੀ, 16 ਨਵੰਬਰ (ਨਰੇਸ਼ ਹੈਪੀ)-ਸਿਹਤ ਵਿਭਾਗ ਵਿਚ ਕੰਮ ਕਰਦੇ ਐਨ. ਐਚ.

ਅਜੀਤ ਡੈਸਕ 17-11-2026
ਸੁਲਤਾਨਪੁਰ ਲੋਧੀ, 16 ਨਵੰਬਰ (ਨਰੇਸ਼ ਹੈਪੀ)-ਸਿਹਤ ਵਿਭਾਗ ਵਿਚ ਕੰਮ ਕਰਦੇ ਐਨ.ਐਚ.ਐਮ. ਕਰਮਚਾਰੀਆਂ ਵਲੋਂ ਅੱਜ ਆਪਣੀਆਂ ਮੰਗਾਂ ਦੇ ਸੰਬੰਧ ਵਿਚ ਇਕ ਮੰਗ ਪੱਤਰ ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਡਾ. ਅਨਿਲ ਗੋਇਲ ਨੂੰ ਸੌਂਪਿਆ ਗਿਆ। ਉਨ੍ਹਾਂ ਵੱਲੋਂ ਧਰਨੇ ਤੇ ਬੈਠੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਗਿਆ ਤੇ ਇਹਨਾਂ ਮੰਗਾਂ ਨੂੰ ਸਰਕਾਰ ਤੋਂ ਪੂਰਾ ਕਰਵਾਉਣ ਦਾ ਭਰੋਸਾ ਵੀ ਦਿੱਤਾ ਗਿਆ। ਯੂਨੀਅਨ ਦੇ ਜਨਰਲ ਸਕੱਤਰ ਰਾਮ ਸਿੰਘ ਨੇ ਇਹ ਵੀ ਦੱਸਿਆ ਕਿ ਸਰਕਾਰ ਵਲੋਂ ਬਣਾਈ ਯੂਨੀਅਨ ਦੀ ਸਬ ਕਮੇਟੀ ਦੀ ਇਕ ਅਹਿਮ ਮੀਟਿੰਗ ਅੱਜ 17 ਨਵੰਬਰ ਨੂੰ ਰੱਖੀ ਗਈ ਹੈ ਜਿਸ ਤੋਂ ਯੂਨੀਅਨ ਨੂੰ ਬਹੁਤ ਆਸ ਹੈ। ਜ਼ਿਕਰਯੋਗ ਹੈ ਕਿ ਯੂਨੀਅਨ ਪਿਛਲੇ ਲੰਬੇ ਸਮੇਂ ਤੋਂ ਤਨਖ਼ਾਹਾਂ ਵਿਚ ਵਾਧੇ ਲਈ ਸੰਘਰਸ਼ ਕਰ ਰਹੀ ਹੈ। ਇਸ ਮੌਕੇ ਯੂਨੀਅਨ ਆਗੂ ਡਾ. ਸੁਖਵਿੰਦਰ ਕੌਰ, ਡਾ. ਪ੍ਰਤਿਭਾ, ਡਾ. ਨਵਪ੍ਰੀਤ ਕੌਰ ,ਸੀ ਐੱਚ ਓ ਨਵਨੀਤ ਕੌਰ, ਕਿਰਨਜੀਤ ਕੌਰ, ਪਰਮਜੀਤ ਕੌਰ, ਸੰਦੀਪ ਕੌਰ, ਕੰਚਨ ਬਾਲਾ, ਰਾਜੇਸ਼ ਪੂਰੀ, ਵਿਨੈ ਕੁਮਾਰ, ਰਾਜਵੰਤ ਕੌਰ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਅੱਖਾਂ ਅਤੇ ਆਮ ਬਿਮਾਰੀਆਂ ਦੇ ਮੁਫ਼ਤ ਚੈੱਕਅਪ ਕੈਂਪ ’ਚ 500 ਮਰੀਜ਼ਾਂ ਨੇ ਲਿਆ ਲਾਹਾ ਅਗਲੀ ਖ਼ਬਰ ਵਿਸ਼ਵਕਰਮਾ ਮੰਦਰ ਵਿਖੇ ‘ਸ੍ਰੀ ਵਿਸ਼ਵਕਰਮਾ ਆਰਟ ਐਗਜ਼ੀਬਿਸ਼ਨ’ ਦਾ ਸ਼ਾਨਦਾਰ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।