17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਦੇ ਵਿਦਿਆਰਥੀਆਂ ਨੇ ਖੋ-ਖੋ ’ਚ ਪਹਿਲਾ ਸਥਾਨ ਪ੍ਰਾਪਤ ਕੀਤਾ

ਸੁਲਤਾਨਪੁਰ ਲੋਧੀ, 16 ਨਵੰਬਰ (ਥਿੰਦ, ਨਰੇਸ਼ ਹੈਪੀ)-ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਦੇ ਵਿਦਿਆਰਥੀਆਂ ਦੁਆਰਾ ਨਨਕਾਣਾ ਸਾਹਿਬ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ ਅੰਡਰ-17 ਇੰਟਰ-ਸਕੂਲ ਲਡ਼ਕੇ ਅਤੇ ਲਡ਼ਕੀਆਂ ਦੇ ਖੋ-ਖੋ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੀ ਲਡ਼ਕਿਆਂ ਦੀ ਟੀਮ ਨੇ ਆਪਣੀ ਬਿਹਤਰੀਨ ਖੇਡ-ਕਲਾ, ਫੁਰਤੀ, ਅਨੁਸ਼ਾਸਨ ਤੇ ਟੀਮ ਭਾਵਨਾ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸ਼ਾਨਦਾਰ ਜਿੱਤ ਦਰਜ ਕੀਤੀ।

ਅਜੀਤ ਡੈਸਕ 17-11-2026
ਸੁਲਤਾਨਪੁਰ ਲੋਧੀ, 16 ਨਵੰਬਰ (ਥਿੰਦ, ਨਰੇਸ਼ ਹੈਪੀ)-ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਦੇ ਵਿਦਿਆਰਥੀਆਂ ਦੁਆਰਾ ਨਨਕਾਣਾ ਸਾਹਿਬ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ ਅੰਡਰ-17 ਇੰਟਰ-ਸਕੂਲ ਲਡ਼ਕੇ ਅਤੇ ਲਡ਼ਕੀਆਂ ਦੇ ਖੋ-ਖੋ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੀ ਲਡ਼ਕਿਆਂ ਦੀ ਟੀਮ ਨੇ ਆਪਣੀ ਬਿਹਤਰੀਨ ਖੇਡ-ਕਲਾ, ਫੁਰਤੀ, ਅਨੁਸ਼ਾਸਨ ਤੇ ਟੀਮ ਭਾਵਨਾ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸ਼ਾਨਦਾਰ ਜਿੱਤ ਦਰਜ ਕੀਤੀ। ਇਸ ਦੇ ਨਾਲ ਹੀ ਲਡ਼ਕੀਆਂ ਦੀ ਟੀਮ ਨੇ ਵੀ ਪੂਰੇ ਉਤਸ਼ਾਹ ਤੇ ਖੇਡ ਭਾਵਨਾ ਨਾਲ ਮੁਕਾਬਲਿਆਂ ਵਿਚ ਭਾਗ ਲਿਆ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ, ਸਕੂਲ ਡਾਇਰੈਕਟਰ ਇੰਜ ਹਰਨਿਆਮਤ ਕੌਰ ਅਤੇ ਪ੍ਰਸ਼ਾਸਕ ਇੰਜ ਨਿਮਰਤਾ ਕੌਰ ਵਲੋਂ ਜੇਤੂ ਵਿਦਿਆਰਥੀਆਂ, ਕੋਚ ਸਾਹਿਬਾਨ ਤੇ ਸਮੂਹ ਖੇਡ ਵਿਭਾਗ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਪੇਂਡੂ ਮਜ਼ਦੂਰ ਯੂਨੀਅਨ ਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਡੀ ਐੱਸ ਪੀ ਦਫ਼ਤਰ ਅੱਗੇ ਮੁਜ਼ਾਹਰਾ ਅਗਲੀ ਖ਼ਬਰ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਵਲੋਂ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।