17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਪੇਂਡੂ ਮਜ਼ਦੂਰ ਯੂਨੀਅਨ ਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਡੀ ਐੱਸ ਪੀ ਦਫ਼ਤਰ ਅੱਗੇ ਮੁਜ਼ਾਹਰਾ

ਸੁਲਤਾਨਪੁਰ ਲੋਧੀ, 16 ਨਵੰਬਰ (ਨਰੇਸ਼ ਹੈਪੀ)-ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਪੁਲਿਸ ਪ੍ਰਸ਼ਾਸਨ ਦੇ ਪੱਖਪਾਤੀ ਰਵੱਈਏ ਖ਼ਿਲਾਫ਼ ਡੀ ਐੱਸ ਪੀ ਦਫ਼ਤਰ ਅੱਗੇ 5 ਘੰਟੇ ਤੋਂ ਵੱਧ ਸਮਾਂ ਧਰਨਾ ਪ੍ਰਦਰਸ਼ਨ ਕੀਤਾ ਗਿਆ। ਉਪਰੰਤ ਏ.

ਧਰਨਾਕਾਰੀਆਂ ਨੂੰ ਇਨਸਾਫ਼ ਦਾ ਭਰੋਸਾ ਦਿੰਦੇ ਏ. ਐਸ .ਪੀ ਧਰਿੰਦਰ ਵਰਮਾ। ਤਸਵੀਰ : ਲਾਡੀ ਸਟੂਡੀਓ 17-11-2026
ਸੁਲਤਾਨਪੁਰ ਲੋਧੀ, 16 ਨਵੰਬਰ (ਨਰੇਸ਼ ਹੈਪੀ)-ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਪੁਲਿਸ ਪ੍ਰਸ਼ਾਸਨ ਦੇ ਪੱਖਪਾਤੀ ਰਵੱਈਏ ਖ਼ਿਲਾਫ਼ ਡੀ ਐੱਸ ਪੀ ਦਫ਼ਤਰ ਅੱਗੇ 5 ਘੰਟੇ ਤੋਂ ਵੱਧ ਸਮਾਂ ਧਰਨਾ ਪ੍ਰਦਰਸ਼ਨ ਕੀਤਾ ਗਿਆ। ਉਪਰੰਤ ਏ.ਐਸ.ਪੀ. ਨੂੰ ਧਰਨਾਕਾਰੀਆਂ ਚ ਆ ਕੇ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਸਮੱਸਿਆ ਦਾ ਹੱਲ ਜ਼ਰੂਰ ਕੀਤਾ ਜਾਵੇਗਾ। ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ, ਸੂਬਾ ਆਗੂ ਨਿਰਮਲ ਸਿੰਘ ਸ਼ੇਰਪੁਰ ਸੱਧਾ, ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਜਵਾਲਾ ਪੁਰ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਬਲਵਿੰਦਰ ਸਿੰਘ ਭੁੱਲਰ, ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਬੰਨੇਮੱਲ ਨੇ ਦੋਸ਼ ਲਗਾਇਆ ਕਿ ਪਿੰਡ ਦੇਸਲ ਵਿਖੇ ਕਰੀਬ 40 ਘਰ ਪਿਛਲੇ ਦੋ ਸਾਲ ਤੋਂ ਗੰਦੇ ਪਾਣੀ ਦੇ ਨਿਕਾਸ ਦੀ ਸਮੱਸਿਆ ਨਾਲ ਜੂਝ ਰਹੇ ਹਨ ਤੇ ਪਿੰਡ ਦੀ ਪੰਚਾਇਤ ਖ਼ਾਸਕਰ ਸਰਪੰਚ ਸਿਆਸੀ ਪਾਰਟੀਬਾਜ਼ੀ ਦੇ ਚੱਲਦਿਆਂ ਇਸ ਨੂੰ ਹੱਲ ਕਰਨ ਲਈ ਤਿਆਰ ਨਹੀਂ। ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਫੱਤੂਢੀਂਗਾ ਦੇ ਧਿਆਨ ਵਿਚ ਲਿਆਉਣ ਦੇ ਬਾਵਜੂਦ ਉਸ ਵਲੋਂ ਵੀ ਇਸ ਮਸਲੇ ਨੂੰ ਅੱਖੋਂ ਪਰੋਖੇ ਕਰ ਦਿੱਤਾ ਗਿਆ। ਉਨ੍ਹਾਂ ਦੋਸ਼ ਲਗਾਇਆ ਕਿ ਸਥਾਨਕ ਪੁਲਿਸ ਵਲੋਂ ਸਿਆਸੀ ਦਬਾਅ ਅਤੇ ਕਥਿਤ ਮਿਲੀਭੁਗਤ ਤਹਿਤ ਕੋਈ ਵੀ ਕਾਰਵਾਈ ਅਮਲ ਵਿਚ ਲਿਆਂਦੀ ਗਈ। ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਜ਼ਿਲ੍ਹਾ ਕਨਵੀਨਰ ਐਡਵੋਕੇਟ ਰਜਿੰਦਰ ਸਿੰਘ ਰਾਣਾ, ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਆਗੂ ਦਰਸ਼ਨ ਨਾਹਰ, ਜ਼ਿਲ੍ਹਾ ਆਗੂ ਹਰਬੰਸ ਮੱਟੂ, ਕੁਲ ਹਿੰਦ ਕਿਸਾਨ ਸਭਾ ਦੇ ਆਗੂ ਮਾਸਟਰ ਚਰਨ ਸਿੰਘ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੇ ਆਗੂ ਮਨਿੰਦਰ ਕਮਲ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਕੁਲਵਿੰਦਰ ਸਿੰਘ ਭੰਡਾਲ ਬੇਟ, ਸ਼ੀਤਲ ਸਿੰਘ ਸੰਗੋਜਲਾ, ਗੁਰਭੇਜ ਸਿੰਘ ਬੂਹ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਕਸ਼ਮੀਰਾ ਸਿੰਘ ਭੰਡਾਲ, ਕੁਲਦੀਪ ਕੌਰ ਉੱਚਾ ਬੋਹਡ਼ਵਾਲਾ, ਕੁਲਵੰਤ ਕੌਰ ਮੇਵਾ ਸਿੰਘ ਵਾਲਾ, ਬਲਵਿੰਦਰ ਕੌਰ ਦਿਆਲਪੁਰ, ਨੌਜਵਾਨ ਭਾਰਤ ਸਭਾ ਦੇ ਕਾਰਕੁੰਨ ਰਣਜੀਤ ਦੇਸਲ, ਸਾਬਕਾ ਸਰਪੰਚ ਪਾਲਾ ਸਿੰਘ, ਪਰਮਜੀਤ ਸਿੰਘ, ਰਾਜਵਿੰਦਰ ਕੌਰ,ਭਜਨ ਕੌਰ, ਬਖਸ਼ੀਸ਼ ਸਿੰਘ , ਤਰਸੇਮ ਸਿੰਘ, ਜਿੰਦਰ, ਕੁਲਵਿੰਦਰ ਸਿੰਘ, ਜਗਜੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬੀਕੇਯੂ ਏਕਤਾ ਸਿੱਧੂਪੁਰ ਡੱਲੇਵਾਲ ਗਰੁੱਪ ਹਲਕਾ ਭੁਲੱਥ ਵਲੋਂ ਮੁਕੇਰੀਆਂ ਸ਼ੂਗਰ ਮਿੱਲ ਵਿਖੇ ਲਗਾਏ ਧਰਨੇ ’ਚ ਸ਼ਮੂਲੀਅਤ ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਦੇ ਵਿਦਿਆਰਥੀਆਂ ਨੇ ਖੋ-ਖੋ ’ਚ ਪਹਿਲਾ ਸਥਾਨ ਪ੍ਰਾਪਤ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।