17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਬਦਲਦੇ ਮੌਸਮ ਦੌਰਾਨ ਲੋਕ ਆਪਣੀ ਸਿਹਤ ਪ੍ਰਤੀ ਜਾਗਰੂਕ ਹੋਣ-ਐਸ ਐਮ ਓ ਭੁਲੱਥ

ਭੁਲੱਥ, 16 ਨਵੰਬਰ (ਮੇਹਰ ਚੰਦ ਸਿੱਧੂ)-ਬਦਲਦੇ ਮੌਸਮ ਦੌਰਾਨ ਲੋਕ ਆਪਣੀ ਸਿਹਤ ਪ੍ਰਤੀ ਜਾਗਰੂਕ ਹੋਣ। ਇਹ ਪ੍ਰਗਟਾਵਾ ਕਰਦਿਆਂ ਐਸ ਐਮ ਓ ਭੁਲੱਥ ਡਾਕਟਰ ਹਰਜਿੰਦਰ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਰਦੀਆਂ ਦਾ ਮੌਸਮ ਆ ਰਿਹਾ ਹੈ।

ਅਜੀਤ ਡੈਸਕ 17-11-2026
ਭੁਲੱਥ, 16 ਨਵੰਬਰ (ਮੇਹਰ ਚੰਦ ਸਿੱਧੂ)-ਬਦਲਦੇ ਮੌਸਮ ਦੌਰਾਨ ਲੋਕ ਆਪਣੀ ਸਿਹਤ ਪ੍ਰਤੀ ਜਾਗਰੂਕ ਹੋਣ। ਇਹ ਪ੍ਰਗਟਾਵਾ ਕਰਦਿਆਂ ਐਸ ਐਮ ਓ ਭੁਲੱਥ ਡਾਕਟਰ ਹਰਜਿੰਦਰ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਰਦੀਆਂ ਦਾ ਮੌਸਮ ਆ ਰਿਹਾ ਹੈ। ਲੋਕ ਆਪਣੇ ਸਿਹਤ ਸੰਬੰਧੀ ਜਾਗਰੂਕ ਰਹਿਣ। ਉਨ੍ਹਾਂ ਕਿਹਾ ਕਿ ਮੌਸਮ ਦੇ ਮੱਦੇਨਜ਼ਰ ਇਨਫੈਕਸ਼ਨ ਦਾ ਵਧਣਾ, ਖਾਂਸੀ ਜ਼ੁਕਾਮ, ਤੇਜ਼ ਬੁਖ਼ਾਰ ਤੇ ਟੁੱਟੀਆਂ ਉਲਟੀਆਂ ਲੱਗਣ ’ਤੇ ਤੁਰੰਤ ਸਿਵਲ ਹਸਪਤਾਲ ਭੁਲੱਥ ਪਹੁੰਚ ਕੇ ਸਿਹਤ ਸੰਬੰਧੀ ਟੈੱਸਟ ਵਗੈਰਾ ਕਰਵਾਏ ਜਾਣ, ਸਿਵਲ ਹਸਪਤਾਲ ਅੰਦਰ ਟੈੱਸਟ ਵਗੈਰਾ ਮੁਫ਼ਤ ਕੀਤੇ ਜਾਂਦੇ ਹਨ ਤੇ ਲੋਡ਼ਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਂਦੀਆਂ ਹਨ। ਬਦਲ ਰਹੇ ਮੌਸਮ ਦੇ ਮੱਦੇਨਜ਼ਰ ਸਵੇਰੇ ਸ਼ਾਮ ਠੰਡ ਤੋਂ ਬਚਣਾ ਚਾਹੀਦਾ ਹੈ ਤੇ ਸੈਰ ਵਗੈਰਾ ਕਰਨ ਸਮੇਂ ਸਰੀਰ ਨੂੰ ਢੱਕ ਕੇ ਰੱਖਣਾ ਚਾਹੀਦਾ ਹੈ ਤੇ ਫਾਸਟ ਫੂਡ ਤੋਂ ਬੱਚਿਆਂ ਨੂੰ ਗੁਰੇਜ਼ ਕਰਨਾ ਚਾਹੀਦਾ ਹੈ। ਕਿਉਂਕਿ ਬੱਚਿਆਂ ਨੂੰ ਮੈਦੇ ਵਾਲੀਆ ਚੀਜ਼ਾਂ ਦੇ ਜ਼ਿਆਦਾ ਇਸਤੇਮਾਲ ਕਰਨ ਕਰਕੇ ਲਿਵਰ ਦੀ ਸਮੱਸਿਆ ਤੇ ਪੇਟ ਦੀਆਂ ਸਮੱਸਿਆਵਾਂ ਤੋਂ ਬਚਣ ਲਈ ਪਰਹੇਜ਼ ਬਹੁਤ ਜ਼ਰੂਰੀ ਹੈ। ਸਿਹਤ ਸੰਬੰਧੀ ਕੋਈ ਵੀ ਸਮੱਸਿਆਵਾਂ ਪੈਦਾ ਹੋਣ ’ਤੇ ਤੁਰੰਤ ਸਿਵਲ ਹਸਪਤਾਲ ਪਹੁੰਚ ਕੇ ਜਾਂਚ ਕਰਵਾਉਣਾ ਚਾਹੀਦਾ ਹੈ ।
ਪਿਛਲੀ ਖ਼ਬਰ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਪਾਰਟੀ ਵਰਕਰ ਸਰਕਾਰ ਦੀਆਂ ਪ੍ਰਾਪਤੀਆਂ ਤੇ ਵਿਕਾਸ ਦੇ ਏਜੰਡੇ ਬਾਰੇ ਲੋਕਾਂ ਨੂੰ ਜਾ... ਅਗਲੀ ਖ਼ਬਰ ਸੁਲਤਾਨਪੁਰ ਲੋਧੀ ’ਚ ’ਛੱਠ ਮਹਾਂਪਰਵ’ ਪੂਰੇ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।