16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਤੋਂ ਗੁਰਦੁਆਰਾ ਬੇਰ ਸਾਹਿਬ ਤੱਕ ਸਜਾਈ ਪੈਦਲ ਯਾਤਰਾ

ਸੁਲਤਾਨਪੁਰ ਲੋਧੀ, 16 ਨਵੰਬਰ (ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 557ਵੇਂ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ’ਚ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਪੁਰਾਣਾ ਤੋਂ ਮਹਾਂਪੁਰਸ਼ ਸੰਤ ਬਾਬਾ ਹਰਜੀਤ ਸਿੰਘ ਦੀ ਅਗਵਾਈ ਹੇਠ ਤਡ਼ਕਸਾਰ 3 ਵਜੇ ਅੰਮ੍ਰਿਤ ਵੇਲੇ ਆਰੰਭ ਹੋਈ ਵਿਸ਼ਾਲ ਪੈਦਲ ਯਾਤਰਾ ਸ਼ਬਦ ਕੀਰਤਨ ਕਰਦੇ ਹੋਏ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਸੁਲਤਾਨਪੁਰ ਲੋਧੀ ਵਿਖੇ ਪੁੱਜ ਕੇ ਸਮਾਪਤ ਹੋਈ । ਇਸ ਸਮੇਂ ਜਥੇ.

ਅਜੀਤ ਡੈਸਕ 17-11-2026
ਸੁਲਤਾਨਪੁਰ ਲੋਧੀ, 16 ਨਵੰਬਰ (ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 557ਵੇਂ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ’ਚ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਪੁਰਾਣਾ ਤੋਂ ਮਹਾਂਪੁਰਸ਼ ਸੰਤ ਬਾਬਾ ਹਰਜੀਤ ਸਿੰਘ ਦੀ ਅਗਵਾਈ ਹੇਠ ਤਡ਼ਕਸਾਰ 3 ਵਜੇ ਅੰਮ੍ਰਿਤ ਵੇਲੇ ਆਰੰਭ ਹੋਈ ਵਿਸ਼ਾਲ ਪੈਦਲ ਯਾਤਰਾ ਸ਼ਬਦ ਕੀਰਤਨ ਕਰਦੇ ਹੋਏ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਸੁਲਤਾਨਪੁਰ ਲੋਧੀ ਵਿਖੇ ਪੁੱਜ ਕੇ ਸਮਾਪਤ ਹੋਈ । ਇਸ ਸਮੇਂ ਜਥੇ. ਗੁਰਦਿਆਲ ਸਿੰਘ ਪ੍ਰਧਾਨ ਬਾਬਾ ਬੀਰ ਸਿੰਘ ਸਪੋਰਟਸ ਕਲੱਬ ਠੱਟਾ ਪੁਰਾਣਾ ਤੇ ਹੋਰ ਸੰਗਤਾਂ ਨੇ ਪੈਦਲ ਯਾਤਰਾ ਦੌਰਾਨ ਗੁਰਬਾਣੀ ਦੇ ਸ਼ਬਦ ਗਾਇਨ ਕੀਤੇ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਮਹਿਮਾ ਦਾ ਗੁਣ ਗਾਇਨ ਕੀਤਾ । ਇਸ ਸਮੇਂ ਜਥੇ ਗੁਰਦਿਆਲ ਸਿੰਘ, ਹਰਜੀਤ ਸਿੰਘ, ਮਨਿੰਦਰ ਸਿੰਘ, ਲਖਵਿੰਦਰ ਸਿੰਘ, ਬਚਿੱਤਰ ਸਿੰਘ, ਸਤਨਾਮ ਸਿੰਘ, ਗੁਰਵਿੰਦਰ ਸਿੰਘ, ਆਕਾਸ਼ ਬੀਰ ਸਿੰਘ, ਗੁਰਪ੍ਰੀਤ ਸਿੰਘ, ਜੋਗਾ ਸਿੰਘ, ਭੁਪਿੰਦਰ ਸਿੰਘ ਲਾਡੀ ਟਿੱਬਾ, ਸੁਖਵਿੰਦਰ ਸਿੰਘ, ਜਸਵਿੰਦਰ ਸਿੰਘ, ਮੰਗਲ ਸਿੰਘ, ਤਰਲੋਕ ਸਿੰਘ, ਜਗਦੀਸ਼ ਸਿੰਘ, ਪ੍ਰਭਜੀਤ ਸਿੰਘ, ਇੰਦਰਜੀਤ ਸਿੰਘ ਸਾਬਕਾ ਸਰਪੰਚ, ਬਲਵਿੰਦਰ ਸਿੰਘ, ਨਵਪ੍ਰੀਤ ਸਿੰਘ, ਬਲਵੀਰ ਸਿੰਘ, ਅਮਰਜੀਤ ਸਿੰਘ, ਬਖ਼ਸ਼ੀਸ਼ ਸਿੰਘ, ਬਚਿੱਤਰ ਸਿੰਘ, ਨਿਰਵੈਲ ਸਿੰਘ, ਬਲਵੀਰ ਸਿੰਘ, ਸੀਤਲ ਸਿੰਘ ਪੱਪੀ, ਹਰਮਨ ਸਿੰਘ ਤੇ ਹੋਰਨਾਂ ਸ਼ਿਰਕਤ ਕੀਤੀ । ਗੁਰਦੁਆਰਾ ਬੇਰ ਸਾਹਿਬ ਵਿਖੇ ਮੈਨੇਜਰ ਭਗਵੰਤ ਸਿੰਘ ਕਾਹਲਵਾਂ, ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ ਨੇ ਸੰਤ ਬਾਬਾ ਹਰਜੀਤ ਸਿੰਘ, ਜਥੇ ਗੁਰਦਿਆਲ ਸਿੰਘ ਠੱਟਾ, ਜਥੇ ਇੰਦਰਜੀਤ ਸਿੰਘ ਤੇ ਹੋਰਨਾਂ ਦਾ ਸਨਮਾਨ ਕੀਤਾ । ਜਥੇ ਗੁਰਦਿਆਲ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੱਤੀ।
ਪਿਛਲੀ ਖ਼ਬਰ ਗੋਪਾਲ ਗਊਸ਼ਾਲਾ ਵਿਖੇ 28ਵਾਂ ਸਾਲਾਨਾ ਗਊਪਾਸ਼ਟਮੀ ਮਹਾਂਉਤਸਵ ਅੱਜ ਅਗਲੀ ਖ਼ਬਰ ਢਿਲਵਾਂ ਪੁਲਿਸ ਵਲੋਂ 3 ਕਾਰ ਸਵਾਰ ਨਸ਼ੀਲੇ ਪਦਾਰਥਾਂ ਤੇ ਗੱਡੀ ਸਮੇਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।