ਪੈਦਲ ਯਾਤਰਾ ਦਾ ਡਡਵਿੰਡੀ ਵਿਖੇ ਪੁੱਜਣ ’ਤੇ ਨਗਰ ਨਿਵਾਸੀਆਂ ਵਲੋਂ ਭਰਵਾਂ ਸਵਾਗਤ
ਡਡਵਿੰਡੀ, 16 ਨਵੰਬਰ (ਦਿਲਬਾਗ ਸਿੰਘ ਝੰਡ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਸਟੇਟ ਗੁਰਦੁਆਰਾ ਸਾਹਿਬ ਕਪੂਰਥਲਾ ਤੋਂ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੱਕ ਸਜਾਈ ਗਈ 26ਵੀਂ ਮਹਾਨ ਪੈਦਲ ਯਾਤਰਾ ਦਾ ਡਡਵਿੰਡੀ ਵਿਖੇ ਪੁੱਜਣ ’ਤੇ ਭਰਵਾਂ ਸਵਾਗਤ ਕੀਤਾ ਗਿਆ। ਸਮੂਹ ਨਗਰ ਨਿਵਾਸੀਆਂ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ, ਪਰਵਾਸੀ ਭਾਰਤੀਆਂ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ, ਸਭਾ ਸੁਸਾਇਟੀਆਂ, ਖੇਡ ਕਲੱਬਾਂ, ਨੌਜਵਾਨ ਸਭਾਵਾਂ ਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਡਡਵਿੰਡੀ ਵਿਖੇ ਸੰਗਤਾਂ ਦੇ ਛਕਣ ਲਈ ਵਿਸ਼ਾਲ ਲੰਗਰ ਲਗਾਇਆ ਗਿਆ।
ਡਡਵਿੰਡੀ, 16 ਨਵੰਬਰ (ਦਿਲਬਾਗ ਸਿੰਘ ਝੰਡ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਸਟੇਟ ਗੁਰਦੁਆਰਾ ਸਾਹਿਬ ਕਪੂਰਥਲਾ ਤੋਂ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੱਕ ਸਜਾਈ ਗਈ 26ਵੀਂ ਮਹਾਨ ਪੈਦਲ ਯਾਤਰਾ ਦਾ ਡਡਵਿੰਡੀ ਵਿਖੇ ਪੁੱਜਣ ’ਤੇ ਭਰਵਾਂ ਸਵਾਗਤ ਕੀਤਾ ਗਿਆ। ਸਮੂਹ ਨਗਰ ਨਿਵਾਸੀਆਂ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ, ਪਰਵਾਸੀ ਭਾਰਤੀਆਂ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ, ਸਭਾ ਸੁਸਾਇਟੀਆਂ, ਖੇਡ ਕਲੱਬਾਂ, ਨੌਜਵਾਨ ਸਭਾਵਾਂ ਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਡਡਵਿੰਡੀ ਵਿਖੇ ਸੰਗਤਾਂ ਦੇ ਛਕਣ ਲਈ ਵਿਸ਼ਾਲ ਲੰਗਰ ਲਗਾਇਆ ਗਿਆ। ਇਸ ਮੌਕੇ ਪ੍ਰਬੰਧਕ ਕਮੇਟੀ ਵਲੋਂ ਸੁੰਦਰ ਪਾਲਕੀ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਰੁਮਾਲਾ ਸਾਹਿਬ ਭੇਟ ਕੀਤਾ ਗਿਆ ਤੇ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜਾਂ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਪੈਦਲ ਯਾਤਰਾ ਦੇ ਪ੍ਰਬੰਧਕਾਂ ਦਾ ਵੀ ਕਮੇਟੀ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਜਥੇ. ਜਸਬੀਰ ਸਿੰਘ ਸਾਬਕਾ ਸਰਪੰਚ, ਸੂਰਤ ਸਿੰਘ, ਰੇਸ਼ਮ ਸਿੰਘ, ਹਰਜਿੰਦਰ ਸਿੰਘ ਲਾਡੀ, ਗੁਰਨਾਮ ਸਿੰਘ, ਹਰਵਿੰਦਰ ਸਿੰਘ ਸੋਨੂੰ, ਹਰਜਿੰਦਰ ਸਿੰਘ ਮੈਕਸ ਗੈਸ ਵਾਲੇ, ਫੁੰਮਣ ਸਿੰਘ ਯੂਐਸਏ, ਪੂਰਨ ਸਿੰਘ ਪ੍ਰਧਾਨ, ਗੁਰਪ੍ਰੀਤ ਸਿੰਘ ਕੈਨੇਡਾ, ਮਲਕੀਤ ਸਿੰਘ ਕੌਡ਼ਾ, ਮੇਜਰ ਸਿੰਘ ਕੌਡ਼ਾ, ਜਸਪਾਲ ਸਿੰਘ ਪਾਲਾ, ਜੱਥੇ. ਜਸਵਿੰਦਰ ਸਿੰਘ, ਸੁਖਜੀਤ ਸਿੰਘ, ਸਬ ਇੰਸਪੈਕਟਰ ਰੌਸ਼ਨ ਲਾਲ, ਸੁਖਵਿੰਦਰ ਸਿੰਘ ਘੀਣਾ, ਜਥੇਦਾਰ ਤਰਸੇਮ ਸਿੰਘ, ਜਰਨੈਲ ਸਿੰਘ ਝੰਡ, ਸਰਪੰਚ ਸਰਵਨ ਲਾਲ, ਸਭਾਜੀਤ ਸਿੰਘ ਭਿੰਡਰ, ਡਾਕਟਰ ਜਗਦੀਪ ਸਿੰਘ , ਮੈਨੇਜਰ ਮਹਿੰਦਰ ਸਿੰਘ, ਹੈੱਡ ਗ੍ਰੰਥੀ ਗੁਰਬਚਨ ਸਿੰਘ, ਬਲਵਿੰਦਰ ਸਿੰਘ ਬਿੰਦਾ, ਪ੍ਰਧਾਨ ਰਸ਼ਪਾਲ ਸਿੰਘ ਸੋਹੀ, ਹਰਜੀਤ ਸਿੰਘ ਭਾਟੀਆ, ਅਮਰਜੀਤ ਸਿੰਘ, ਡਾ. ਪਵਨ ਕੁਮਾਰ ਅਤੇ ਤਰਸੇਮ ਸਿੰਘ ਆਦਿ ਹਾਜ਼ਰ ਸਨ।