ਅਕਾਲੀ ਗੁਰਦੁਆਰਾ ਭੁੱਲਾਰਾਈ ਵਿਖੇ ਨਗਰ ਕੀਰਤਨ 22 ਨੂੰ
24 ਨੂੰ ਪ੍ਰਕਾਸ਼ ਪੁਰਬ ਸੰਬੰਧੀ ਸਜਣਗੇ ਦੀਵਾਨ ਫਗਵਾਡ਼ਾ, 17 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ’ਚ ਅਲੌਕਿਕ ਨਗਰ ਕੀਰਤਨ 22 ਨਵੰਬਰ ਦਿਨ ਐਤਵਾਰ ਸਵੇਰੇ 12 ਵਜੇ ਅਕਾਲੀ ਗੁਰਦੁਆਰਾ ਸਾਹਿਬ ਭੁੱਲਾਰਾਈ ਵਿਖੇ ਸਜਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਮਾਸਟਰ ਹਰਭਜਨ ਸਿੰਘ ਭੁੱਲਾਰਾਈ ਨੇ ਦੱਸਿਆ ਕਿ 22 ਨਵੰਬਰ ਨੂੰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਤੇ ਦਿਨੇ 12 ਵਜੇ ਨਗਰ ਕੀਰਤਨ ਅਕਾਲੀ ਗੁਰਦੁਆਰਾ ਸਾਹਿਬ ਤੋਂ ਚਾਲੇ ਪਾਵੇਗਾ ਜੋ ਕਿ ਪੂਰੇ ਪਿੰਡ ਦੀ ਪਰਿਕਰਮਾ ਕਰਦਾ ਹੋਇਆ ਗੁਰੂ ਘਰ ਵਿਖੇ ਸਮਾਪਤ ਹੋਵੇਗਾ।
ਅਜੀਤ ਡੈਸਕ
18-11-2026