19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਪਿੰਡ ਭਟਨੂਰਾ ਕਲਾਂ ਵਿਖੇ ਬਾਬਾ ਮੱਲਣ ਜੀ ਦੇ ਧਾਰਮਿਕ ਅਸਥਾਨਾਂ ’ਤੇ ਸਾਲਾਨਾ ਸਮਾਗਮ ਕਰਵਾਏ

ਭੁਲੱਥ, 18 ਨਵੰਬਰ (ਮੇਹਰ ਚੰਦ ਸਿੱਧੂ)-ਇੱਥੋਂ ਥੋਡ਼੍ਹੀ ਦੂਰੀ ’ਤੇ ਪੈਂਦੇ ਪਿੰਡ ਭਟਨੂਰਾਂ ਕਲਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਾਬਾ ਮੱਲਣ ਜੀ ਦੇ ਧਾਰਮਿਕ ਅਸਥਾਨਾਂ ’ਤੇ ਚੀਮਾ ਪਰਿਵਾਰਾਂ ਵਲੋਂ ਧਾਰਮਿਕ ਸਮਾਗਮ ਕਰਵਾਏ ਗਏ। ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਭਾਈ ਰਾਮ ਸਿੰਘ ਕਵੀਸ਼ਰੀ ਜਥੇ ਵਲੋਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੋਡ਼ਿਆ ਗਿਆ।

ਅਜੀਤ ਡੈਸਕ 19-11-2026
ਭੁਲੱਥ, 18 ਨਵੰਬਰ (ਮੇਹਰ ਚੰਦ ਸਿੱਧੂ)-ਇੱਥੋਂ ਥੋਡ਼੍ਹੀ ਦੂਰੀ ’ਤੇ ਪੈਂਦੇ ਪਿੰਡ ਭਟਨੂਰਾਂ ਕਲਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਾਬਾ ਮੱਲਣ ਜੀ ਦੇ ਧਾਰਮਿਕ ਅਸਥਾਨਾਂ ’ਤੇ ਚੀਮਾ ਪਰਿਵਾਰਾਂ ਵਲੋਂ ਧਾਰਮਿਕ ਸਮਾਗਮ ਕਰਵਾਏ ਗਏ। ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਭਾਈ ਰਾਮ ਸਿੰਘ ਕਵੀਸ਼ਰੀ ਜਥੇ ਵਲੋਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੋਡ਼ਿਆ ਗਿਆ। ਹੋਰਨਾਂ ਤੋਂ ਇਲਾਵਾ ਭਾਈ ਜਸ਼ਨ ਪ੍ਰੀਤ ਸਿੰਘ ਕੀਰਤਨੀ ਜਥੇ ਵਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੋਡ਼ਦੇ ਹੋਏ ਉਪਦੇਸ਼ ਦਿੰਦਿਆਂ ਕਿਹਾ ਕਿ ਲੋਡ਼ ਹੈ ਅਜੋਕੇ ਯੁੱਗ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ। ਉਨ੍ਹਾਂ ਕਿਹਾ ਕਿ ਗੁਰਬਾਣੀ ਅਨੁਸਾਰ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ਅਨੁਸਾਰ ਇਨਸਾਨ ਨੂੰ ਆਪਣਾ ਜੀਵਨ ਬਤੀਤ ਕਰਨਾ ਚਾਹੀਦਾ ਹੈ। ਸਮਾਗਮ ਦੌਰਾਨ ਚੀਮਾ ਪਰਿਵਾਰਾਂ ਵਲੋਂ ਚਾਹ ਪਕੌਡ਼ਿਆਂ ਦੇ ਲੰਗਰ ਲਗਾਏ ਗਏ , ਇਸ ਦੌਰਾਨ ਪਿੰਡ ਭਟਨੂਰਾ ਕਲਾਂ ਦੀਆਂ ਸੰਗਤਾਂ ਤੇ ਮੋਹਤਬਾਰ ਪਤਵੰਤਿਆਂ ਵਲੋਂ ਸ਼ਿਰਕਤ ਕੀਤੀ ਗਈ ।
ਪਿਛਲੀ ਖ਼ਬਰ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ ਕਰਨ ਦਾ ਫ਼ੈਸਲਾ ਇਤਿਹਾਸਕ-ਡਾ. ਚੱਬੇਵਾਲ ਅਗਲੀ ਖ਼ਬਰ ਗੁਰਦੁਆਰਾ ਸਾਹਿਬ ਤਪ ਅਸਥਾਨ ਸੰਤ ਬਾਬਾ ਮੰਗਲ ਸਿੰਘ ਵਿਖੇ ਤਿੰਨ ਦਿਨਾਂ ਸਮਾਗਮ ਅੱਜ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।