19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਲੋਕਾਂ ਨੂੰ ਮਰਦਮਸ਼ੁਮਾਰੀ 2027 ਦੀ ਸਵੈ-ਗਣਨਾ ਵਿਚ ਉਤਸ਼ਾਹ ਨਾਲ ਹਿੱਸਾ ਲੈਣ ਦੀ ਅਪੀਲ

ਸੁਲਤਾਨਪੁਰ ਲੋਧੀ, 18 ਨਵੰਬਰ (ਨਰੇਸ਼ ਹੈਪੀ)-ਮਰਦਮਸ਼ੁਮਾਰੀ 2026 ਦੇ ਹਿੱਸੇ ਵਜੋਂ ਪੂਰੇ ਪੰਜਾਬ ’ਚ ਚਲਾਈ ਜਾ ਰਹੀ ਸਵੈ-ਗਣਨਾ ਮੁਹਿੰਮ ਤਹਿਤ ਰਾਜ ਸਭਾ ਮੈਂਬਰ ਤੇ ਉੱਘੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅਧਿਕਾਰਤ ਮਰਦਮਸ਼ੁਮਾਰੀ ਪੋਰਟਲ se. census.

ਅਜੀਤ ਡੈਸਕ 19-11-2026
ਸੁਲਤਾਨਪੁਰ ਲੋਧੀ, 18 ਨਵੰਬਰ (ਨਰੇਸ਼ ਹੈਪੀ)-ਮਰਦਮਸ਼ੁਮਾਰੀ 2026 ਦੇ ਹਿੱਸੇ ਵਜੋਂ ਪੂਰੇ ਪੰਜਾਬ ’ਚ ਚਲਾਈ ਜਾ ਰਹੀ ਸਵੈ-ਗਣਨਾ ਮੁਹਿੰਮ ਤਹਿਤ ਰਾਜ ਸਭਾ ਮੈਂਬਰ ਤੇ ਉੱਘੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅਧਿਕਾਰਤ ਮਰਦਮਸ਼ੁਮਾਰੀ ਪੋਰਟਲ se.census.gov.in ਰਾਹੀਂ ਆਨਲਾਈਨ ਆਪਣੀ ਜਾਣਕਾਰੀ ਖ਼ੁਦ ਦਰਜ ਕਰਵਾਈ ਤੇ ਨਾਗਰਿਕਾਂ ਨੂੰ ਇਸ ਮੁਹਿੰਮ ਵਿਚ ਉਤਸ਼ਾਹ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ। ਸੀਚੇਵਾਲ ਨੇ ਦੱਸਿਆ ਕਿ ਪੰਜਾਬ ਵਿਚ ਸਵੈ-ਗਣਨਾ ਮੁਹਿੰਮ 16 ਨਵੰਬਰ ਨੂੰ ਸ਼ੁਰੂ ਹੋਈ ਸੀ ਅਤੇ ਇਹ 30 ਨਵੰਬਰ ਤੱਕ ਜਾਰੀ ਰਹੇਗੀ। ਇਸ ਸਮੇਂ ਦੌਰਾਨ ਨਾਗਰਿਕ ਘਰ ਬੈਠੇ ਹੀ ਆਰਾਮ ਨਾਲ ਅਧਿਕਾਰਤ ਮਰਦਮਸ਼ੁਮਾਰੀ ਪੋਰਟਲ ਰਾਹੀਂ ਆਪਣੇ ਤੇ ਆਪਣੇ ਪਰਿਵਾਰ ਬਾਰੇ ਜਾਣਕਾਰੀ ਆਨਲਾਈਨ ਦਰਜ ਕਰ ਸਕਦੇ ਹਨ। ਉਨ੍ਹਾਂ ਲੋਕਾਂ ਨੂੰ ਇਸ ਨਾਗਰਿਕ-ਪੱਖੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਤੇ ਸਵੈ-ਗਣਨਾ ਪ੍ਰਕਿਰਿਆ ਵਿਚ ਆਪਣੀ ਸ਼ਮੂਲੀਅਤ ਯਕੀਨੀ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਰਗਰਮ ਭਾਗੀਦਾਰੀ ਮਰਦਮਸ਼ੁਮਾਰੀ 2027 ਦੇ ਕਾਰਜ ਨੂੰ ਵਧੇਰੇ ਕੁਸ਼ਲ ਤੇ ਵਿਆਪਕ ਬਣਾਉਣ ਵਿਚ ਅਹਿਮ ਯੋਗਦਾਨ ਪਾਵੇਗੀ। ਉਨ੍ਹਾਂ ਦੱਸਿਆ ਕਿ ਸਵੈ-ਗਣਨਾ ਦੇ ਪਡ਼੍ਹਾਅ ਤੋਂ ਬਾਅਦ, ਮਰਦਮਸ਼ੁਮਾਰੀ ਅਭਿਆਸ ਦੇ ਹਿੱਸੇ ਵਜੋਂ ਗਿਣਤੀਕਾਰਾਂ ਵਲੋਂ 1 ਦਸੰਬਰ, 2026 ਤੋਂ 4 ਜਨਵਰੀ, 2027 ਤੱਕ ਘਰ-ਘਰ ਜਾ ਕੇ ਆਬਾਦੀ ਦੀ ਗਿਣਤੀ ਕੀਤੀ ਜਾਵੇਗੀ।
ਪਿਛਲੀ ਖ਼ਬਰ ਸ੍ਰੀਮਦ ਭਾਗਵਤ ਕਥਾ ਦੇ ਛੇਵੇਂ ਦਿਨ ਰਾਧੇ-ਕ੍ਰਿਸ਼ਨ ਦੇ ਭਜਨਾਂ ’ਤੇ ਝੂਮੇ ਸ਼ਰਧਾਲੂ ਅਗਲੀ ਖ਼ਬਰ ਵਿਰਸਾ ਵਿਹਾਰ ਕਪੂਰਥਲਾ ’ਚ ਪੈਨਸ਼ਨ ਅਦਾਲਤ 23 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।