18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਮਾਡਰਨ ਜੇਲ੍ਹ ’ਚੋਂ ਮੋਬਾਈਲ ਫ਼ੋਨ ਤੇ ਤੰਬਾਕੂ ਦੀਆਂ ਪੁਡ਼ੀਆਂ ਬਰਾਮਦ

ਕਪੂਰਥਲਾ, 18 ਨਵੰਬਰ (ਸਡਾਨਾ)-ਮਾਡਰਨ ਜੇਲ੍ਹ ਦੇ ਹਵਾਲਾਤੀ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਹਵਾਲਾਤੀ ਵਿਰੁੱਧ ਕੇਸ ਦਰਜ ਕੀਤਾ ਹੈ। ਆਪਣੀ ਸ਼ਿਕਾਇਤ ’ਚ ਸਹਾਇਕ ਸੁਪਰਡੈਂਟ ਰਾਜ ਕੁਮਾਰ ਤੇ ਜੋਗਿੰਦਰਪਾਲ ਨੇ ਦੱਸਿਆ ਕਿ ਜੇਲ੍ਹ ਅੰਦਰ ਤਲਾਸ਼ੀ ਦੌਰਾਨ ਹਵਾਲਾਤੀ ਵਿਕਾਸ ਕੁਮਾਰ ਵਾਸੀ ਢਿਲਵਾਂ ਪਾਸੋਂ ਇਕ ਮੋਬਾਈਲ ਫ਼ੋਨ ਬਰਾਮਦ ਹੋਇਆ।

ਅਜੀਤ ਡੈਸਕ 19-11-2026
ਕਪੂਰਥਲਾ, 18 ਨਵੰਬਰ (ਸਡਾਨਾ)-ਮਾਡਰਨ ਜੇਲ੍ਹ ਦੇ ਹਵਾਲਾਤੀ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਹਵਾਲਾਤੀ ਵਿਰੁੱਧ ਕੇਸ ਦਰਜ ਕੀਤਾ ਹੈ। ਆਪਣੀ ਸ਼ਿਕਾਇਤ ’ਚ ਸਹਾਇਕ ਸੁਪਰਡੈਂਟ ਰਾਜ ਕੁਮਾਰ ਤੇ ਜੋਗਿੰਦਰਪਾਲ ਨੇ ਦੱਸਿਆ ਕਿ ਜੇਲ੍ਹ ਅੰਦਰ ਤਲਾਸ਼ੀ ਦੌਰਾਨ ਹਵਾਲਾਤੀ ਵਿਕਾਸ ਕੁਮਾਰ ਵਾਸੀ ਢਿਲਵਾਂ ਪਾਸੋਂ ਇਕ ਮੋਬਾਈਲ ਫ਼ੋਨ ਬਰਾਮਦ ਹੋਇਆ। ਇਸੇ ਤਰ੍ਹਾਂ ਜੇਲ੍ਹ ਅੰਦਰ ਲਾਵਾਰਸ ਹਾਲਤ ਵਿਚ 14 ਪੈਕੇਟ ਤੰਬਾਕੂ ਤੇ ਤਿੰਨ ਮੋਬਾਈਲ ਫ਼ੋਨ ਹੋਰ ਬਰਾਮਦ ਹੋਏ। ਜਿਸ ਤਹਿਤ ਕੋਤਵਾਲੀ ਪੁਲਿਸ ਨੇ ਹਵਾਲਾਤੀ ਵਿਕਾਸ ਕੁਮਾਰ ਤੇ ਹੋਰ ਅਣਪਛਾਤਿਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਏ.ਐਸ . ਆਈ. ਗੁਰਦੇਵ ਸਿੰਘ ਵਲੋਂ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਔਰਤ ਕਾਬੂ ਅਗਲੀ ਖ਼ਬਰ ਮਲਵਿੰਦਰ ਸਿੰਘ ਚਾਹਲ ਨੇ ਜਨ ਸੰਪਰਕ ਮੁਹਿੰਮ ਤਹਿਤ ਕੀਤੀ ਸਿੱਧਵਾਂ ਦੋਨਾ ’ਚ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।